AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਿੱਚੀ ਕੇਪੀ ਮੌਤ ਮਾਮਲਾ: ਮੁੱਖ ਮੁਲਜ਼ਮ ਨੇ ਕੀਤਾ ਸਰੈਂਡਰ, ਕੋਰਟ ਨੇ ਜ਼ਮਾਨਤ ਪਟੀਸ਼ਨ ਕਰ ਦਿੱਤੀ ਸੀ ਰੱਦ

Richi Kaypee Accident Case: ਇਸ ਤੋਂ ਪਹਿਲਾਂ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਜ਼ਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ। ਅਦਾਲਤ ਨੇ ਮੰਨਿਆ ਸੀ ਕਿ ਮਾਮਲਾ ਬਹੁਤ ਗੰਭੀਰ ਹੈ ਤੇ ਮੁਲਜ਼ਮ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ। 13 ਸਤੰਬਰ ਤੋਂ ਮੁਲਜ਼ਮ ਫ਼ਰਾਰ ਸੀ।

ਰਿੱਚੀ ਕੇਪੀ ਮੌਤ ਮਾਮਲਾ: ਮੁੱਖ ਮੁਲਜ਼ਮ ਨੇ ਕੀਤਾ ਸਰੈਂਡਰ, ਕੋਰਟ ਨੇ ਜ਼ਮਾਨਤ ਪਟੀਸ਼ਨ ਕਰ ਦਿੱਤੀ ਸੀ ਰੱਦ
davinder-kumar-jalandhar
| Updated On: 29 Oct 2025 12:08 PM IST
Share

ਜਲੰਧਰ ਦੇ ਸਾਬਕਾ ਸਾਬਕਾ ਸਾਂਸਦ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਇਸ ਮਾਮਲੇ ਦੇ ਮੁੱਖ ਮੁਲਜ਼ਮ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਨੇ ਮੰਗਲਵਾਰ ਦੇਰ ਸ਼ਾਮ ਅਦਾਲਤ ‘ਚ ਸਰੇਂਡਰ ਕਰ ਦਿੱਤਾ। ਥਾਣਾ-6 ਦੀ ਪੁਲਿਸ ਨੇ ਉਸ ਨੂੰ ਕੋਰਟ ਕੰਪਲੈਕਸ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਤੇ ਦੋ ਦਿਨਾਂ ਦਾ ਰਿਮਾਂਡ ਲਿਆ।

ਇਸ ਤੋਂ ਪਹਿਲਾਂ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਜ਼ਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ। ਅਦਾਲਤ ਨੇ ਮੰਨਿਆ ਸੀ ਕਿ ਮਾਮਲਾ ਬਹੁਤ ਗੰਭੀਰ ਹੈ ਤੇ ਮੁਲਜ਼ਮ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ। 13 ਸਤੰਬਰ ਤੋਂ ਮੁਲਜ਼ਮ ਫ਼ਰਾਰ ਸੀ।

ਇਹ ਹਾਦਸਾ 13 ਸਤੰਬਰ ਦੀ ਦੇਰ ਰਾਤ ਨੂੰ ਵਾਪਰਿਆ ਸੀ। ਦੇਰ ਰਾਤ ਕਰੀਬ 10:55 ਵਜੇ ਜਲੰਧਰ ਦੇ ਮਾਡਲ ਟਾਊਨ ‘ਚ ਹਾਦਸਾ ਹੋਇਆ। ਰਿੱਚੀ ਕੇਪੀ ਆਪਣੀ ਫੌਰਚੂਨਰ ਕਾਰ ‘ਚ ਸਵਾਰ ਸੀ। ਸੀਸੀਟੀਵੀ ਫੂਟੇਜ ਤੇ ਚਸ਼ਮਦੀਦਾਂ ਅਨੁਸਾਰ, ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਆਈ ਤੇ ਉਸ ਨੇ ਰਿੱਚੀ ਕੇਪੀ ਦੇ ਵਾਹਨ ਸਮੇਤ ਚਾਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਰਿੱਚੀ ਦੀ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ। ਰਿੱਚੀ ਦੀ ਰੀੜ੍ਹ ਦੀ ਹੱਡੀ ਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਰਾਹਗੀਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਮੁਲਜ਼ਮ ਕ੍ਰੇਟਾ ਸਵਾਰ ਗੁਰਸ਼ਰਨ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਸੀ।

ਪੁਲਿਸ ਨੇ ਕਾਰ ਦੀ ਨੰਬਰ ਪਲੇਟ ਤੇ ਸੀਸੀਟੀਵੀ ਫੂਟੇਜ ਦੇ ਆਧਾਰ ‘ਤੇ ਮੁਲਜ਼ਮ ਦੀ ਪਹਿਚਾਣ ਕੀਤੀ। ਇਸ ਹਾਦਸੇ ‘ਚ ਦੋ ਹੋਰ ਕਾਰ ਸਵਾਰ ਵੀ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਪੂਰੇ ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਮੰਗਲਵਾਰ ਦੇਰ ਰਾਤ ਮੁਲਜ਼ਮ ਨੇ ਸਰੇਂਡਰ ਕਰ ਦਿੱਤਾ।

Follow Us