AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਅਲਰਟ, ਗੁਆਂਢੀ ਸੂਬੇ ਹਿਮਾਚਲ ‘ਚ ਹਾਲਾਤ ਖ਼ਰਾਬ; ਦੇਸ਼ ਦੇ ਵੱਖ-ਵੱਖ ਹਿੱਸੀਆਂ ‘ਚ ਮੀਂਹ ਨਾਲ ਤਬਾਹੀ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਪ੍ਰਭਾਵ ਜਾਰੀ ਹੈ। ਮੌਸਮ ਵਿਭਾਗ ਨੇ 28 ਤੋਂ 31 ਜੁਲਾਈ ਤੱਕ ਕਈ ਜ਼ਿਲ੍ਹਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੰਡੀ, ਸ਼ਿਮਲਾ, ਸਿਰਮੌਰ ਤੇ ਸੋਲਨ ਜ਼ਿਲ੍ਹਿਆਂ 'ਚ ਅਚਾਨਕ ਹੜ੍ਹ (ਫਲੈਸ਼ ਫਲੱਡ) ਦਾ ਖਤਰਾ ਦੱਸਿਆ ਗਿਆ ਹੈ। ਲਗਾਤਾਰ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਸੂਬੇ 'ਚ 108 ਸੜਕਾਂ ਬੰਦ ਹਨ।

ਪੰਜਾਬ 'ਚ ਅੱਜ ਭਾਰੀ ਬਾਰਿਸ਼ ਦਾ ਅਲਰਟ, ਗੁਆਂਢੀ ਸੂਬੇ ਹਿਮਾਚਲ 'ਚ ਹਾਲਾਤ ਖ਼ਰਾਬ; ਦੇਸ਼ ਦੇ ਵੱਖ-ਵੱਖ ਹਿੱਸੀਆਂ 'ਚ ਮੀਂਹ ਨਾਲ ਤਬਾਹੀ
tv9-punjabi
| Updated On: 28 Jul 2026 12:38 PM IST
Share

ਪੰਜਾਬ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸਵੇਰ ਤੋਂ ਹੀ ਬਾਰਿਸ਼ ਦੇਖੀ ਜਾ ਰਹੀ ਹੈ ਤੇ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਵਾਲਾ ਮੌਸਮ ਬਣਿਆ ਹੋਇਆ ਹੈ ਤੇ ਕਿਸੇ ਵੀ ਵੇਲੇ ਬਾਰਿਸ਼ ਦੀ ਸੰਭਾਵਨਾ ਹੈ। ਪੰਜਾਬ ‘ਚ ਪਿਛਲੇ ਸਾਲ ਵਰਗੇ ਹਾਲਾਤ ਨਹੀਂ ਹਨ, ਜਦੋਂ ਪੰਜਾਬ ਦੇ ਦਰਿਆ ਮਾਨਸੂਨ ਦੇ ਸੀਜ਼ਨ ਦੌਰਾਨ ਉਫਾਨ ‘ਤੇ ਆ ਗਏ ਸਨ ਤੇ ਕਈ ਇਲਾਕਿਆਂ ‘ਚ ਹੜ੍ਹ ਆਏ ਸਨ। ਹਾਲਾਂਕਿ, ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਇੱਕ ਵਾਰ ਫਿਰ ਤਬਾਹੀ ਲੈ ਕੇ ਆਇਆ ਹੈ।

ਪੰਜਾਬ ‘ਚ ਬਾਰਿਸ਼ ਦਾ ਅਲਰਟ

ਪੰਜਾਬ ਦੇ 4 ਜ਼ਿਲ੍ਹਿਆਂ ਚ ਅੱਜ ਬਾਰਿਸ਼ ਦਾ ਆਰੇਂਜ, ਜਦਕਿ 9 ਜ਼ਿਲ੍ਹਿਆਂ ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ। ਪਠਾਨਕੋਟ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਚ ਭਾਰੀ ਬਾਰਿਸ਼ ਨੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਹਿਮਾਚਲ ‘ਚ 108 ਸੜਕਾਂ ਬੰਦ, ਫਲੈਸ਼ ਫਲੱਡ ਦਾ ਖਤਰਾ

ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਦਾ ਪ੍ਰਭਾਵ ਜਾਰੀ ਹੈ। ਮੌਸਮ ਵਿਭਾਗ ਨੇ 28 ਤੋਂ 31 ਜੁਲਾਈ ਤੱਕ ਕਈ ਜ਼ਿਲ੍ਹਿਆਂ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੰਡੀ, ਸ਼ਿਮਲਾ, ਸਿਰਮੌਰ ਤੇ ਸੋਲਨ ਜ਼ਿਲ੍ਹਿਆਂ ‘ਚ ਅਚਾਨਕ ਹੜ੍ਹ (ਫਲੈਸ਼ ਫਲੱਡ) ਦਾ ਖਤਰਾ ਦੱਸਿਆ ਗਿਆ ਹੈ। ਲਗਾਤਾਰ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਸੂਬੇ ‘ਚ 108 ਸੜਕਾਂ ਬੰਦ ਹਨ। ਇਸ ਤੋਂ ਇਲਾਵਾ 38 ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਤੇ 9 ਬਿਜਲੀ ਟਰਾਂਸਫਾਰਮਰ ਪ੍ਰਭਾਵਿਤ ਹੋਏ ਹਨ। ਮੰਡੀ ਤੇ ਕੁੱਲੂ ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਸੜਕਾਂ ਬੰਦ ਹੋਈਆਂ ਹਨ।

ਹਿਮਾਚਲ ਦੇ ਭਾਰੀ ਮੀਂਹ ਦੇ ਨਾਲ ਕਈ ਜਗ੍ਹਾ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਦੌਰਾਨ ਕਈ ਵਾਹਨ ਤੇ ਘਰ ਮਲਬੇ ਦੀ ਚਪੇਟ ‘ਚ ਆਏ ਹਨ।

ਸੋਮਵਾਰ ਦੇਰ ਰਾਤ, ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚ ਭਰਮੌਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਲਹਾੜ ਨੇੜੇ ਇੱਕ ਆਲਟੋ ਕਾਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਕਾਰ’ਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਬੱਚੇ ਦਾ ਇਲਾਜ ਕਰਵਾ ਕੇ ਚੰਡੀਗੜ੍ਹ ਤੋਂ ਵਾਪਸ ਆ ਰਿਹਾ ਸੀ। ਮ੍ਰਿਤਕਾਂ ‘ਚ ਬੱਚਾ, ਉਸ ਦੇ ਮਾਤਾ-ਪਿਤਾ ਤੇ ਉਸਦੇ ਦਾਦਾ-ਦਾਦੀ ਸ਼ਾਮਲ ਹਨ।

ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਾਰਿਸ਼

ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਸਭ ਤੋਂ ਗੰਭੀਰ ਸਥਿਤੀ ਅਸਾਮ ‘ਚ ਬਣੀ ਹੋਈ ਹੈ, ਜਿੱਥੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 68 ਹੋ ਗਈ ਹੈ। ਸੂਬੇ ‘ਚ 5.24 ਲੱਖ ਤੋਂ ਵੱਧ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।

ਅਸਾਮ ਦੇ ਸ਼ਿਵਸਾਗਰ, ਚਰਾਈਦੇਵ ਤੇ ਨਾਜ਼ਿਰਾ ਇਲਾਕਿਆਂ ‘ਚ ਹੜ੍ਹਾਂ ਦਾ ਸਭ ਤੋਂ ਵੱਧ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਹਜ਼ਾਰਾਂ ਘਰ ਨੁਕਸਾਨੇ ਗਏ ਹਨ ਤੇ ਕਈ ਪਿੰਡਾਂ ‘ਚ ਘਰਾਂ ਦੇ ਅੰਦਰ ਪੰਜ ਫੁੱਟ ਤੱਕ ਚਿੱਕੜ ਜਮ ਗਿਆ ਹੈ, ਜਿਸ ਕਾਰਨ ਲੋਕਾਂ ਲਈ ਰਹਿਣਾ ਮੁਸ਼ਕਲ ਹੋ ਗਿਆ ਹੈ।

ਅਸਾਮ ‘ਚ ਹੜ੍ਹਾਂ ਨਾਲ ਹਾਲਾਤ ਖ਼ਰਾਬ

ਕਈ ਇਲਾਕਿਆਂ ‘ਚ ਹੜ੍ਹ ਦਾ ਪਾਣੀ ਹੌਲੀ-ਹੌਲੀ ਘਟ ਰਿਹਾ ਹੈ, ਪਰ ਸਥਿਤੀ ਅਜੇ ਵੀ ਆਮ ਨਹੀਂ ਹੋਈ। ਖੇਤ, ਸੜਕਾਂ ਅਤੇ ਪੁਲ ਨੁਕਸਾਨੇ ਗਏ ਹਨ। ਲੋਕਾਂ ਦਾ ਰਾਸ਼ਨ, ਕੱਪੜੇ ਤੇ ਘਰੇਲੂ ਸਮਾਨ ਵੀ ਬਰਬਾਦ ਹੋ ਗਿਆ ਹੈ।

ਕਈ ਪਿੰਡਾਂ ਤੱਕ ਅਜੇ ਵੀ ਸੜਕ ਰਾਹੀਂ ਪਹੁੰਚ ਸੰਭਵ ਨਹੀਂ ਹੈ ਤੇ ਲੋਕਾਂ ਲਈ ਕਿਸ਼ਤੀਆਂ ਹੀ ਇੱਕੋ-ਇੱਕ ਸਹਾਰਾ ਬਣੀਆਂ ਹੋਈਆਂ ਹਨ। ਰਾਹਤ ਕੈਂਪਾਂ ‘ਚ ਹਜ਼ਾਰਾਂ ਲੋਕ ਰਹਿ ਰਹੇ ਹਨ, ਜਿੱਥੇ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਵੱਲੋਂ ਖਾਣਾ, ਪੀਣ ਵਾਲਾ ਸਾਫ਼ ਪਾਣੀ ਤੇ ਹੋਰ ਜ਼ਰੂਰੀ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਉੱਤਰਾਖੰਡ ‘ਚ ਭਾਰੀ ਮੀਂਹ ਦਾ ਆਰੇਂਜ ਅਲਰਟ

ਉੱਤਰਾਖੰਡ ‘ਚ ਵੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਮੌਸਮ ਵਿਭਾਗ ਨੇ ਉੱਤਰਕਾਸ਼ੀ, ਦੇਹਰਾਦੂਨ, ਟਿਹਰੀ, ਰੁਦਰਪ੍ਰਯਾਗ, ਚਮੋਲੀ, ਊਧਮ ਸਿੰਘ ਨਗਰ, ਬਾਗੇਸ਼ਵਰ, ਪਿਥੌਰਾਗੜ੍ਹ ਤੇ ਨੈਨੀਤਾਲ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ, ਬਿਜਲੀ ਚਮਕਣ ਤੇ ਤੇਜ਼ ਬਾਰਿਸ਼ ਦੇ ਦੌਰ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸਾਰੇ ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਤੇ ਆਫ਼ਤ ਪ੍ਰਬੰਧਨ ਦੀਆਂ ਤਿਆਰੀਆਂ ਪੂਰੀਆਂ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਟਿਹਰੀ ‘ਚ ਨਦੀਆਂ ਉਫਾਨ ‘ਤੇ, ਸਕੂਲ ਬੰਦ

ਟਿਹਰੀ ਜ਼ਿਲ੍ਹੇ ‘ਚ ਭਾਰੀ ਮੀਂਹ ਕਾਰਨ ਭਿਲੰਗਨਾ, ਬਾਲਗੰਗਾ, ਨੈਲਚਾਮੀ ਤੇ ਭਾਗੀਰਥੀ ਸਮੇਤ ਕਈ ਨਦੀਆਂ ਉਫਾਨ ‘ਤੇ ਹਨ। ਲਗਾਤਾਰ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਹਾਲਾਤ ਨੂੰ ਦੇਖਦੇ ਹੋਏ ਘਨਸਾਲੀ ਦੇ ਉਪ ਜ਼ਿਲ੍ਹਾ ਅਧਿਕਾਰੀ ਨੇ ਕਲਾਸ 1 ਤੋਂ 12 ਤੱਕ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।

1 ਅਗਸਤ ਤੱਕ ਜਾਰੀ ਰਹਿ ਸਕਦਾ ਹੈ ਮੀਂਹ ਦਾ ਦੌਰ

ਮੌਸਮ ਵਿਗਿਆਨੀਆਂ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਮਾਨਸੂਨ 1 ਅਗਸਤ ਤੱਕ ਸਰਗਰਮ ਰਹੇਗਾ। ਇਸ ਦੌਰਾਨ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਅਤੇ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ।

ਲੋਕਾਂ ਨੂੰ ਨਦੀਆਂ-ਨਾਲਿਆਂ ਅਤੇ ਭੂ-ਸਖਲਨ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਦੀ ਪਾਲਣਾ ਕਰਨ ਅਤੇ ਬਿਨਾਂ ਲੋੜ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ।

ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਅਸਾਮ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅਸਾਮ ‘ਚ ਲੱਖਾਂ ਲੋਕ ਅਜੇ ਵੀ ਰਾਹਤ ਅਤੇ ਪੁਨਰਵਾਸ ਦੀ ਉਡੀਕ ਕਰ ਰਹੇ ਹਨ, ਜਦਕਿ ਉੱਤਰਾਖੰਡ ਅਤੇ ਹਿਮਾਚਲ ‘ਚ ਪ੍ਰਸ਼ਾਸਨ ਸੰਭਾਵਿਤ ਆਫ਼ਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...