Punjab Weather: 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ
ਪੰਜਾਬ ਦੇ ਤਾਪਮਾਨ 'ਚ ਐਤਵਾਰ ਨੂੰ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।

ਸਮੇਂ ਤੋਂ ਪਹਿਲਾਂ ਕੇਰਲ ਪਹੁੰਚਿਆ ਮਾਨਸੂਨ
ਪੰਜਾਬ ਨਿਊਜ। ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ (Department of Meteorology) ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ।
ਐਤਵਾਰ ਨੂੰ ਵੀ ਤਾਪਮਾਨ (Temperature) ‘ਚ ਵਾਧਾ ਦਰਜ ਕੀਤਾ ਗਿਆ। 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁੱਝ ਥਾਵਾਂ ‘ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।