Punjab Weather: 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ
ਪੰਜਾਬ ਦੇ ਤਾਪਮਾਨ 'ਚ ਐਤਵਾਰ ਨੂੰ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।
ਸਮੇਂ ਤੋਂ ਪਹਿਲਾਂ ਕੇਰਲ ਪਹੁੰਚਿਆ ਮਾਨਸੂਨ
ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ
ਪੰਜਾਬ ਦੇ ਹੋਰ ਵੱਡੇ ਸ਼ਹਿਰਾਂ ਵਿੱਚ, ਅੰਮ੍ਰਿਤਸਰ (Amritsar) ਵਿੱਚ 37.2 ਡਿਗਰੀ, ਲੁਧਿਆਣਾ ਵਿੱਚ 36.7, ਪਟਿਆਲਾ ਵਿੱਚ 37.4, ਬਠਿੰਡਾ ਵਿੱਚ 36.0, ਗੁਰਦਾਸਪੁਰ ਵਿੱਚ 37.5, ਐਸਬੀਐਸ ਨਗਰ ਵਿੱਚ 34.9, ਬਰਨਾਲਾ ਵਿੱਚ 37.5 ਅਤੇ ਰੋਪੜ ਵਿੱਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ‘ਚ ਸਵੇਰੇ 8.30 ਵਜੇ ਤੱਕ ਸਿਰਫ ਦੋ-ਤਿੰਨ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਦਿਨ ਵੇਲੇ ਮੌਸਮ ਖੁਸ਼ਕ ਰਿਹਾ। ਜਿਸ ਕਾਰਨ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਦੇ ਨੇੜੇ ਹੀ ਰਿਹਾ। ਫਤਿਹਗੜ੍ਹ ਸਾਹਿਬ ਦਾ ਸਭ ਤੋਂ ਘੱਟ ਤਾਪਮਾਨ 24.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
