AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Minister’s on Moose Wala: ਮੰਤਰੀਆਂ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਭੜਕੇ ਚਮਕੌਰ ਸਿੰਘ

Minister's on Moose Wala: ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੀ ਟਿੱਪਣੀ 'ਤੇ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਭੜਕ ਗਏ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਦੇ ਰਾਕੇਟ ਸਾਇੰਸ ਵਾਲੇ ਬਿਆਨ ਤੋਂ ਸਿੱਧੂ ਦਾ ਪਰਿਵਾਰ ਦੁੱਖੀ ਹੈ। ਕਿਉਂਕਿ ਸਿੱਧੂ ਮੂਸੇਵਾਲਾ ਨੇ ਖੁਦਕੁਸ਼ੀ ਨਹੀਂ ਕੀਤੀ। ਉਹਨਾਂ ਸਰਕਾਰ ਦੇ ਮੰਤਰੀਆਂ ਨੂੰ ਬਚਕਾਨੀਆਂ ਹਰਕਤਾਂ ਤੋਂ ਬਾਜ ਆਉਣ ਦੀ ਅਪੀਲ ਵੀ ਕੀਤੀ।

Minister's on Moose Wala: ਮੰਤਰੀਆਂ ਵੱਲੋਂ ਕੀਤੀਆਂ ਟਿੱਪਣੀਆਂ 'ਤੇ ਭੜਕੇ ਚਮਕੌਰ ਸਿੰਘ
ਮੰਤਰੀਆਂ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਭੜਕੇ ਚਮਕੌਰ ਸਿੰਘ।
bhupinder-singh-mansa
| Updated On: 13 Mar 2023 11:19 AM IST
Share
ਮਾਨਸਾ ਨਿਊਜ਼: ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਅਮਨ ਅਰੋੜਾ ਦੇ ਰਾਕੇਟ ਸਾਇੰਸ ਵਾਲੇ ਬਿਆਨ ਤੋਂ ਸਿੱਧੂ ਦਾ ਪਰਿਵਾਰ ਦੁੱਖੀ ਹੈ। ਕਿਉਂਕਿ ਸਿੱਧੂ ਮੂਸੇਵਾਲਾ (Sidhu Moose Wala) ਨੇ ਖੁਦਕੁਸ਼ੀ ਨਹੀਂ ਕੀਤੀ। ਉਹਨਾਂ ਸਰਕਾਰ ਦੇ ਮੰਤਰੀਆਂ ਨੂੰ ਬਚਕਾਨੀਆਂ ਹਰਕਤਾਂ ਤੋਂ ਬਾਜ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਾ ਤੁਹਾਡਾ ਲੋਕਾਂ ਪ੍ਰਤੀ ਰੱਵਈਆ ਹੈ, ਉਸ ਤੋਂ ਇਹ ਨਹੀਂ ਲੱਗਦਾ ਕਿ ਤੁਹਾਡਾ ਰਾਜਭਾਗ ਲੰਬਾ ਚੱਲੇਗਾ।

ਸਰਕਾਰ ਜਾਣ ਦੀ ਹੈ ਕੀ ਅਸਲ ਸਾਜਿਸ਼ ਕਰਤਾ ਕੌਣ?

ਸਿੱਧੂ ਮੂਸੇ ਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਮੇਰੇ ਭਰਾ ਹੋਰੀਂ ਪਿਛਲੇ ਦਿਨੀਂ ਵਿਧਾਨ ਸਭਾ ਵਿੱਚ ਗਏ ਸਨ ਅਤੇ ਉੱਥੇ ਜਾਣ ਦਾ ਇੱਕ ਮਕਸਦ ਸੀ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਸਾਜਿਸ਼ ਕਰਤਾਵਾਂ ਬਾਰੇ ਚੁੱਪੀ ਧਾਰੀ ਹੋਈ ਸੀ। ਉਹਨਾਂ ਕਿਹਾ ਕਿ ਗੋਲੀਆਂ ਮਾਰਨ ਵਾਲੇ ਕਿਰਾਏ ਦੇ ਬੰਦਿਆਂ ਨੂੰ ਤਾਂ ਪੁਲਿਸ ਨੇ ਫੜ ਲਿਆ ਹੈ। ਉਹਨਾਂ ਕਿਹਾ ਕਿ ਇਸ ਕਾਰਵਾਈ ਨਾਲ ਗੱਲ ਬਨਣ ਵਾਲੀ ਨਹੀਂ ਹੈ ਕਿਉਂਕਿ ਸਰਕਾਰ ਅਤੇ ਇਸ ਦੇ ਮੰਤਰੀਆਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਅਸਲ ਸਾਜਿਸ਼ਕਰਤਾ ਕੌਣ ਹਨ। ਉਹਨਾਂ ਕਿਹਾ ਕਿ ਅਸੀਂ ਸਾਰੀ ਅਫਸਰਸ਼ਾਹੀ ਨੂੰ ਦੱਸ ਚੁੱਕੇ ਹਾਂ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ਅਤੇ ਅਸੀਂ ਆਪਣੇ ਬਿਆਨ ਪੁਲਿਸ ਕੋਲ ਦਰਜ ਕਰਵਾ ਚੁੱਕੇ ਹਾਂ। ਅਤੇ ਇਹਨਾਂ ਬੰਦਿਆਂ ਤੋਂ ਤਰਿਕੇ ਨਾਲ ਪੁੱਛਗਿੱਛ ਕੀਤੀ ਜਾਵੇ।

ਅਮਨ ਅਰੋੜਾ ਵਿਧਾਨਸਭਾ ‘ਚ ਦਿੱਤੇ ਬਿਆਨ ‘ਤੇ ਮਾਫ਼ੀ ਮੰਗਣ

ਸਿੱਧੂ ਮੂਸੇ ਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਸ਼ਾਇਦ ਮੈਨੂੰ ਇਹ ਗੱਲ ਕਹਿਣੀ ਨਹੀਂ ਚਾਹੀਦੀ ਸੀ ਪਰ ਅਸੀਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਰਾਕੇਟ ਸਾਇੰਸ ਵਾਲੇ ਬਿਆਨ ਤੋਂ ਬਹੁਤ ਦੁਖੀ ਹਾਂ ਕਿਉਂਕਿ ਸਿੱਧੂ ਮੂਸੇਵਾਲਾ ਨੇ ਪਿਸਤੌਲ ਨਾਲ ਗੋਲੀ ਮਾਰਕੇ ਖੁਦਕੁਸ਼ੀ ਨਹੀਂ ਕੀਤੀ। ਉਹਨਾਂ ਕਿਹਾ ਕਿ 9 ਤਾਰੀਖ ਨੂੰ ਚੋਣਾਂ ਦਾ ਨਤੀਜਾ ਆਇਆ ਤਾਂ 10 ਤਾਰੀਖ ਨੂੰ ਪਤਾ ਨਹੀਂ ਤੁਹਾਡੇ ਕਿਸ ਅਧਿਕਾਰੀ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ। ਉਹਨਾਂ ਕਿਹਾ ਕਿ 20 ਤਾਰੀਖ ਤੱਕ ਸਿੱਧੂ ਮੂਸੇਵਾਲਾ ਕੋਲ ਇੱਕ ਵੀ ਸਿਪਾਹੀ ਸੁਰੱਖਿਆ ਲਈ ਨਹੀਂ ਸੀ ਅਤੇ 10 ਦਿਨਾਂ ਵਿੱਚ ਕੋਈ ਪੱਤਾ ਵੀ ਨਹੀਂ ਝੂਲਿਆ।ਕਿਉਂਕਿ ਉਸ ਸਮੇਂ ਸਿੱਧੂ ਕੋਲ ਸੁਰੱਖਿਆ ਨਾ ਹੋਣ ਦਾ ਕੋਈ ਪ੍ਰਚਾਰ ਨਹੀਂ ਹੋਇਆ ਸੀ, ਪਰਜਦੋਂ ਤੁਸੀਂ ਇਸ ਦਾ ਸੋਸ਼ਲ ਮੀਡੀਆ ਤੇ ਪ੍ਰਚਾਰ ਕੀਤਾ ਕਿ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਿਸ ਤੋਂ ਬਾਅਦ ਇੱਕ ਦਿਨ ਵੀ ਨਹੀਂ ਲੱਗਿਆ। ਉਹਨਾਂ ਕਿਹਾ ਕਿ ਇਹ ਰਾਕਟ ਸਾਇੰਸ ਨਹੀਂ ਹੈ ਕਿ ਜੇਕਰ ਤੁਸੀਂ ਪ੍ਰਚਾਰ ਨਾ ਕਰਦੇ ਤਾਂ ਇਹ ਘਟਨਾ ਨਹੀਂ ਹੋਣੀ ਸੀ। ਉਹਨਾਂ ਕਿਹਾ ਕਿ ਅਮਨ ਅਰੋੜਾ ਨੂੰ ਵਿਧਾਨਸਭਾ ਵਿੱਚ ਦਿੱਤੇ ਆਪਣੇ ਬਿਆਨ ਲਈ ਮਾਫ਼ੀ ਮੰਗਣੀ ਚਾਹੀਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...