ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਸਚਿਨ ਦਾ ਖੁਲਾਸਾ; ਕਤਲ ਤੋਂ ਪਹਿਲਾਂ ਲਾਰੈਂਸ ਨੇ ਵਿਦੇਸ਼ ਭੇਜਿਆ ਸੀ, ਕਿਹਾ- ਇੱਥੇ ਵੱਡਾ ਕਾਂਡ ਹੋਣ ਵਾਲਾ ਹੈ
ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੇ ਸਿੱਧੂ ਮੂਸੇਵਾਲਾ ਕਤਲ ਜੁੜੇ ਕਈ ਭੇਦ ਖੁਲਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਕਤਲ ਕੇਸ ਵਿੱਚ ਸ਼ਾਮਲ ਕੀਤਾ ਸੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫੜੇ ਗਏ ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ (Delhi Special Cell) ਦੀ ਟੀਮ ਨੂੰ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ ਕਰਕੇ ਪੁਲਿਸ ਤੋਂ ਬਚਾਉਣ ਲਈ ਸਚਿਨ ਤੇ ਅਨਮੋਲ ਨੂੰ ਪਹਿਲਾਂ ਹੀ ਵਿਦੇਸ਼ ਭੇਜ ਦਿੱਤਾ ਸੀ।
ਸਚਿਨ ਨੇ ਦੱਸਿਆ ਕਿ ਲਾਰੇਂਸ ਨੇ ਉਸ ਨੂੰ ਫੋਨ ਕਰਕੇ ਅਨਮੋਲ ਅਤੇ ਗੋਲਡੀ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਵਿਦੇਸ਼ ਜਾਣ ਦਾ ਹੁਕਮ ਦਿੱਤਾ ਗਿਆ, ਇੱਥੇ ਵੱਡਾ ਕਾਂਡ ਹੋਣ ਵਾਲਾ ਹੈ। ਇਹ ਆਰਡਰ ਮਿਲਣ ਤੋਂ ਬਾਅਦ ਉਸ ਦਾ ਫਰਜ਼ੀ ਪਾਸਪੋਰਟ ਬਣਾ ਕੇ ਉਸ ਨੂੰ ਦੁਬਈ ਭੇਜ ਦਿੱਤਾ ਗਿਆ। ਜਿੱਥੇ ਉਹ ਗੈਂਗਸਟਰ ਵਿਕਰਮ ਬਰਾੜ ( Gangster Vikram Brar) ਦੇ ਸੰਪਰਕ ਵਿੱਚ ਆਇਆ। ਦੁਬਈ ਜਾਣ ਤੋਂ ਪਹਿਲਾਂ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਨੇ ਕੰਮ ਕਰਨਾ ਹੈ ਅਤੇ ਅਨਮੋਲ ਤੇ ਗੋਲਡੀ ਨਾਲ ਸੰਪਰਕ ਰੱਖਣਾ ਹੈ।