ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਸਚਿਨ ਦਾ ਖੁਲਾਸਾ; ਕਤਲ ਤੋਂ ਪਹਿਲਾਂ ਲਾਰੈਂਸ ਨੇ ਵਿਦੇਸ਼ ਭੇਜਿਆ ਸੀ, ਕਿਹਾ- ਇੱਥੇ ਵੱਡਾ ਕਾਂਡ ਹੋਣ ਵਾਲਾ ਹੈ
ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੇ ਸਿੱਧੂ ਮੂਸੇਵਾਲਾ ਕਤਲ ਜੁੜੇ ਕਈ ਭੇਦ ਖੁਲਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਕਤਲ ਕੇਸ ਵਿੱਚ ਸ਼ਾਮਲ ਕੀਤਾ ਸੀ।
ਸਚਿਨ ਨੇ ਹਥਿਆਰ ਆਪਣੇ ਕੋਲ ਰੱਖੇ
ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਦੇ ਸਾਹਮਣੇ ਇਹ ਵੀ ਖੁਲਾਸਾ ਕੀਤਾ ਕਿ ਕਤਲ ਲਈ ਹਥਿਆਰ ਵਿਦੇਸ਼ ਤੋਂ ਆਏ ਸਨ। ਉਸ ਨੂੰ ਹਥਿਆਰਾਂ ਦਾ ਇੰਤਜ਼ਾਮ ਕਰਨ ਲਈ ਕਿਹਾ ਗਿਆ। ਗੋਲਡੀ ਬਰਾੜ ਦੇ ਕਹਿਣ ‘ਤੇ ਸਚਿਨ ਨੇ ਇਕ ਦਿਨ ਲਈ ਹਥਿਆਰ ਆਪਣੇ ਕੋਲ ਰੱਖੇ ਹੋਏ ਸਨ। ਗੋਲਡੀ ਬਰਾੜ ਦੇ ਖਾਸ ਬੰਦੇ ਨੇ ਉਸ ਨੂੰ ਭਿਵਾਨੀ ‘ਚ ਇਹ ਹਥਿਆਰ ਦਿੱਤਾ ਸੀ।ਸ਼ੂਟਰ ਪ੍ਰਿਆਵਰਤ ਨੂੰ ਬੋਲੇਰੋ ਬੋਲਣ ਲਈ ਕਿਹਾ
ਪੁਲਿਸ ਅਧਿਕਾਰੀਆਂ ਮੁਤਾਬਕ ਗੋਲਡੀ ਬਰਾੜ (Goldy Brar) ਨੇ ਸਚਿਨ ਨੂੰ ਗੱਡੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ। ਸਚਿਨ ਨੇ ਵਿਦੇਸ਼ ਭੱਜੇ ਰਾਜਸਥਾਨ ਦੇ ਗੈਂਗਸਟਰ ਰੋਹਿਤ ਗੋਦਾਰਾ ਤੋਂ ਪੁੱਛ ਕੇ ਬੋਲੈਰੋ ਕਾਰ ਦਾ ਇੰਤਜ਼ਾਮ ਕੀਤਾ ਸੀ। ਰਾਜਸਥਾਨ ਨੰਬਰ ਵਾਲੀ ਇਹ ਕਾਰ ਸ਼ੂਟਰ ਪ੍ਰਿਅਵਰਤ ਅਤੇ ਉਸ ਦੇ ਸਾਥੀ ਪੰਜਾਬ ਲੈ ਕੇ ਆਏ ਸਨ। ਇਹ ਕਾਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਸੀ। ਅੱਜ ਦਾ ਮੇਸ਼ ਰਾਸ਼ੀਫਲਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
