AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੋ ਕਰੋੜ ਦੇ ਹਥਿਆਰਾਂ ਨਾਲ ਕੀਤਾ ਸੀ ਮੂਸੇਵਾਲਾ ਦਾ ਕਤਲ , ਲਾਰੈਂਸ ਬਿਸ਼ਨੋਈ ਨੇ ਦੱਸਿਆ ਕਿਸਨੇ ਖਰੀਦੀ ਸੀ AK 47, NIA ਦੀ ਪੁੱਛਗਿੱਛ ‘ਚ ਕੀਤੇ ਵੱਡੇ ਖੁਲਾਸੇ

Gangster Lawrence Bishnoi: ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਕਰੀਬ ਡੇਢ ਸਾਲ ਪਹਿਲਾਂ ਮੂਸੇਵਾਲਾ ਨੂੰ ਮਾਰਨ ਲਈ ਸ਼ਾਰਟ ਸ਼ੂਟਰ ਭੇਜੇ ਸਨ। ਉਸ ਦੌਰਾਨ ਉਸ ਨੇ ਗੋਲਡੀ ਬਰਾੜ ਨੂੰ 50 ਲੱਖ ਰੁਪਏ ਵੀ ਭੇਜੇ ਸਨ।

ਦੋ ਕਰੋੜ ਦੇ ਹਥਿਆਰਾਂ ਨਾਲ ਕੀਤਾ ਸੀ ਮੂਸੇਵਾਲਾ ਦਾ ਕਤਲ , ਲਾਰੈਂਸ ਬਿਸ਼ਨੋਈ ਨੇ ਦੱਸਿਆ ਕਿਸਨੇ ਖਰੀਦੀ ਸੀ  AK 47, NIA ਦੀ ਪੁੱਛਗਿੱਛ 'ਚ ਕੀਤੇ ਵੱਡੇ ਖੁਲਾਸੇ
ਸਿੱਧੂ ਮੂਸੇਵਾਲਾ (ਫਾਈਲ ਫੋਟੋ)
tv9-punjabi
| Published: 22 May 2023 14:28 PM IST
Share
Gangster Lawrence Bishnoi On Sidhu Moosewala: ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੇ ਵੱਡ਼ੇ ਖੁਲਾਸੇ ਕੀਤੇ ਹਨ। ਇਹ ਖੁਲਾਸੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲ਼ੋਂ ਕੀਤੀ ਗਈ ਪੁੱਛਗਿੱਛ ਦੌਰਾਨ ਕੀਤੇ। ਇਸ ਦੌਰਾਨ ਲਾਰੈਂਸ ਨੇ ਕਈ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਲਾਰੈਂਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਇਲਾਵਾ ਲਾਰੈਂਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਗੋਲਡੀ ਬਰਾੜ ਨੂੰ 50 ਲੱਖ ਰੁਪਏ ਭੇਜੇ ਸਨ। ਪੁੱਛਗਿੱਛ ਦੌਰਾਨ ਲਾਰੇਂਸ ਨੇ ਐਨਆਈਏ (NIA) ਅਧਿਕਾਰੀਆਂ ਦੇ ਸਾਹਮਣੇ ਦਾਅਵਾ ਕੀਤਾ ਕਿ ਉਹ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਨਾਰਾਜ਼ ਸੀ। ਲਾਰੈਂਸ ਨੇ ਦੱਸਿਆ ਕਿ ਸਤੰਬਰ-ਅਕਤੂਬਰ 2021 ਵਿੱਚ ਹੀ ਉਸਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਸ਼ਾਹਰੁਖ, ਡੈਨੀ ਅਤੇ ਅਮਨ ਨਾਮ ਦੇ ਤਿੰਨ ਸ਼ਾਰਪ ਸ਼ੂਟਰਾਂ ਨੂੰ ਆਪਣੇ ਪਿੰਡ ਭੇਜਿਆ ਸੀ। ਪਰ ਗੋਲੀ ਚਲਾਉਣ ਵਾਲਿਆਂ ਨੇ ਲਾਰੇਂਸ ਨੂੰ ਕਿਹਾ ਕਿ ਸਿੱਧੂ ਨੂੰ ਮਾਰਨ ਲਈ ਹੋਰ ਲੋਕਾਂ ਦੀ ਲੋੜ ਪਵੇਗੀ।

‘ਮੂਸੇਵਾਲਾ ਪਿੰਡ ‘ਚ ਕੀਤੀ ਗਈ ਸ਼ਾਰਪ ਸ਼ੂਟਰਾਂ ਦੀ ਮਦਦ’

ਬਿਸ਼ਨੋਈ ਨੇ ਦੱਸਿਆ ਕਿ ਮੋਨਾ ਸਰਪੰਚ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਸਿੱਧੂ ਮੂਸੇਵਾਲਾ (Sidhu Musewala) ਦੇ ਪਿੰਡ ਵਿੱਚ ਰਹਿਣ ਲਈ ਸ਼ਾਰਪ ਸ਼ੂਟਰਾਂ ਦੀ ਮਦਦ ਕੀਤੀ ਗਈ। ਇਸ ਦੌਰਾਨ ਲਾਰੈਂਸ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਮੂਸੇਵਾਲਾ ਦੇ ਕਤਲ ਦੀ ਯੋਜਨਾਬੰਦੀ ਦੌਰਾਨ ਲਾਰੈਂਸ ਨੇ ਗੋਲਡੀ ਲਈ ਹਵਾਲਾ ਰਾਹੀਂ 50 ਲੱਖ ਰੁਪਏ ਕੈਨੇਡਾ ਭੇਜੇ ਸਨ।

ਹਥਿਆਰ ਕਿਸ ਤੋਂ ਖਰੀਦੇ ?

ਇਸ ਦੌਰਾਨ ਲਾਰੈਂਸ ਬਿਸ਼ਨੋਈ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2018 ਤੋਂ 2022 ਦੌਰਾਨ ਉਸ ਨੇ ਆਪਣੇ ਕਰੀਬੀ ਗੈਂਗਸਟਰ ਰੋਹਿਤ ਚੌਧਰੀ ਦੀ ਮਦਦ ਨਾਲ ਉੱਤਰ ਪ੍ਰਦੇਸ਼ ਦੇ ਖੁਰਜਾ ਤੋਂ ਹਥਿਆਰ ਖਰੀਦੇ ਸਨ। ਇਹ ਹਥਿਆਰ ਕੁਰਬਾਨ ਚੌਧਰੀ ਉਰਫ ਸ਼ਹਿਜ਼ਾਦ ਤੋਂ ਖਰੀਦੇ ਗਏ ਸਨ। ਜੋ ਕਿ ਅਸਲਾ ਸਪਲਾਇਰ ਹੈ। ਉਸ ਨੇ ਸ਼ਹਿਜ਼ਾਦ ਤੋਂ ਕਰੀਬ ਦੋ ਕਰੋੜ ਰੁਪਏ ਵਿੱਚ 25 ਹਥਿਆਰ ਖਰੀਦੇ ਸਨ, ਜਿਸ ਵਿੱਚ ਇੱਕ 47 ਦੇ ਨਾਲ-ਨਾਲ ਇੱਕ 9 ਐਮਐਮ ਦੀ ਪਿਸਤੌਲ ਵੀ ਸ਼ਾਮਲ ਸੀ। ਲਾਰੈਂਸ ਦਾ ਦਾਅਵਾ ਹੈ ਕਿ ਇਹ ਹਥਿਆਰ ਸਿੱਧੂ ਨੂੰ ਮਾਰਨ ਲਈ ਵਰਤੇ ਗਏ ਸਨ।

‘ਮੂਸੇਵਾਲਾ ਤੇ ਲਾਰੈਂਸ ਵਿਚਾਲੇ ਚੱਲ ਰਿਹਾ ਸੀ ਵਿਵਾਦ’

ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਸਥਿਤ ਆਪਣੇ ਪਿੰਡ ਜਾਂਦੇ ਸਮੇਂ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਜੀਪ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਸਿੱਧੂ ਅਤੇ ਲਾਰੈਂਸ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...