Sidhu Moosewala Father । ਮੂਸੇਵਾਲਾ ਦੇ ਪਿਤਾ ਦਾ ਸਰਕਾਰ ‘ਤੇ ਨਿਸ਼ਾਨਾ, ਇਨਸਾਫ਼ ਦੀ ਥਾਂ ਮਾਮਲਾ ਦਬਾਉਂਣਾ ਚਾਹੁੰਦੀ ਹੈ ਸਰਕਾਰ
ਬਲਕੌਰ ਸਿੰਘ ਨੇ ਕਿਹਾ ਕਿ ਜਿੱਥੇ ਵੀ ਇਨਸਾਫ਼ ਦੀ ਉਮੀਦ ਸੀ, ਮੈਂ ਉੱਥੇ ਗਿਆ, ਅਮਿਤ ਸ਼ਾਹ ਨੂੰ ਮਿਲਿਆ, ਰਾਹਿਲ ਗਾਂਦੀ ਨੂੰ ਮਿਲਿਆ ਪਰ ਅੱਜੇ ਤੱਕ ਇਨਸਾਫ਼ ਨਹੀਂ ਮਿਲਿਆ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਨੂੰ 10 ਮਹੀਨੇ ਹੋ ਗਏ ਹਨ ਅੱਜੇ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਸਿੱਧੂ ਦੇ ਘਰ ਆਉਂਦੇ ਹਨ ਇਸ ਦੌਰਾਨ ਸਿੱਧੂ ਦੇ ਮਾਤਾ-ਪਿਤਾ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ। ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮੂਹ ਪਾਰਟੀ ਦੇ ਲੋਕਾਂ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕਰ ਚੁੱਕੇ ਹਨ,ਪਰ ਸਰਕਾਰ ਇਸ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। ਪਰ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਹਮੇਸ਼ਾ ਲੜਾਈ ਲੜਦੇ ਰਹਿਣਗੇ। ਬਲਕੌਰ ਸਿੱਧੂ ਨੇ ਕਿਹਾ ਕਿ ਉਹ ਕਦੇ ਵੀ ਚੁੱਪ ਨਹੀਂ ਬੈਠਣਗੇ ਇਨਸਾਫ਼ ਲਈ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੇ। ਉਹਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਆਪਣੇ ਪੁੱਤ ਦੀ ਬਰਸੀ ਮਨਾਉਣਗੇ।