ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਨੂੰ 10 ਮਹੀਨੇ ਹੋ ਗਏ ਹਨ ਅੱਜੇ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਸਿੱਧੂ ਦੇ ਘਰ ਆਉਂਦੇ ਹਨ ਇਸ ਦੌਰਾਨ ਸਿੱਧੂ ਦੇ ਮਾਤਾ-ਪਿਤਾ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ। ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮੂਹ ਪਾਰਟੀ ਦੇ ਲੋਕਾਂ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕਰ ਚੁੱਕੇ ਹਨ,ਪਰ ਸਰਕਾਰ ਇਸ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। ਪਰ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਹਮੇਸ਼ਾ ਲੜਾਈ ਲੜਦੇ ਰਹਿਣਗੇ। ਬਲਕੌਰ ਸਿੱਧੂ ਨੇ ਕਿਹਾ ਕਿ ਉਹ ਕਦੇ ਵੀ ਚੁੱਪ ਨਹੀਂ ਬੈਠਣਗੇ ਇਨਸਾਫ਼ ਲਈ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੇ। ਉਹਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਆਪਣੇ ਪੁੱਤ ਦੀ ਬਰਸੀ ਮਨਾਉਣਗੇ।
ਬਲਕੌਰ ਸਿੰਘ ਨੇ ਘੇਰੀ ਸਰਕਾਰ
ਬਲਕੌਰ ਸਿੰਘ ਨੇ ਇਸ ਦੌਰਾਨ ਸਰਕਾਰ ਤੇ ਨਿਸ਼ਾਨਾ ਵਿੰਨ੍ਹ ਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਆਰੋਪੀਆਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ ਅਤੇ ਸਰਕਾਰ ਸਿਰਫ਼ ਗੋਲੀਆਂ ਚਲਾਉਣ ਵਾਲਿਆਂ ਨੂੰ ਫ਼ੜ੍ਹ ਕੇ ਮਾਮਲਾ ਦੱਬਾਣਾ ਚਾਹੁੰਦੀ ਹੈ। ਸਾਜ਼ਿਸ਼ਕਰਤਾਵਾਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ ਬੱਸ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਸਭ ਲਈ ਇੱਕ ਹੋਣਾ ਚਾਹੀਦਾ ਹੈ ਉਹ ਸੰਵਿਧਾਨ ਵਿੱਤ ਵਿਸ਼ਵਾਸ ਰੱਖਦੇ ਹਨ ਤੇ ਇਨਸਾਫ ਦੇ ਲਈ ਲੜਦੇ ਰਹਿਣਗੇ। ਇਸ ਮੌਕੇ ਉਨ੍ਹਾਂ ਸਿੱਧੂ ਦੇ ਪ੍ਰਸ਼ੰਸਕਾ ਨੂੰ ਕਿਹਾ ਕਿ ਸਰਕਾਰ ਤੋਂ ਕੋਈ ਵੀ ਉਮੀਦ ਨਹੀਂ ਹੈ ਬੱਸ ਉਹ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਰਹਿਣ।
ਸਰਕਾਰ ਨਾਲ ਜਤਾਈ ਨਰਾਜ਼ਗੀ
ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਜਿੱਥੇ ਵੀ ਇਨਸਾਫ਼ ਦੀ ਉਮੀਦ ਸੀ, ਮੈਂ ਉੱਥੇ ਗਿਆ, ਅਮਿਤ ਸ਼ਾਹ ਨੂੰ ਮਿਲਿਆ, ਰਾਹਿਲ ਗਾਂਦੀ ਨੂੰ ਮਿਲਿਆ ਪਰ ਅੱਜੇ ਤੱਕ ਇਨਸਾਫ਼ ਨਹੀਂ ਮਿਲਿਆ। ਸਰਕਾਰ ਕੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਨੇਤਾ ਮਾਰਿਆ ਜਾਂਦਾ ਹੈ ਤਾਂ ਉਸਦੇ ਸਾਜ਼ਿਸ਼ਕਰਤਾ ਵੀ ਗ੍ਰਿਫ਼ਤਾਰ ਹੋ ਜਾਂਦੇ ਹਨ ਪਰ ਮੇਰੇ ਬੇਟੇ ਦੇ ਮਾਮਲੇ ਵਿੱਚ ਸਿਰਫ਼ ਗੋਲੀਆਂ ਚਲਾਉਂਣ ਵਾਲਿਆਂ ਨੂੰ ਕਾਬੂ ਕਰਕੇ ਮਾਮਲਾ ਦੱਬਿਆਂ ਜਾ ਰਿਹਾ ਹੈ। ਸਰਕਾਰ ਨਾਲ ਨਰਾਜ਼ਗੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕੀ ਅੱਜੇ ਤੱਕ ਮੇਰੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਅੱਗੇ ਵੀ ਕੁਝ ਨਹੀਂ ਹੋਵੇਗਾ।