AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Morinda Sacrilege Case: ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਅੱਜ ਪੋਸਟਮਾਰਟਮ, ਕੱਲ੍ਹ ਸਾਹ ਲੈਣ ‘ਚ ਦਿੱਕਤ ਤੋਂ ਬਾਅਦ ਹੋਈ ਸੀ ਮੌਤ

Punjab Sacrilege Case: ਪੰਜਾਬ ਦੇ ਮੋਰਿੰਡਾ ਗੁਰਦੁਆਰੇ ਵਿੱਚ ਬੇਅਦਬੀ ਮਾਮਲੇ ਦੇ ਦੋਸ਼ੀ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

Morinda Sacrilege Case: ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਅੱਜ ਪੋਸਟਮਾਰਟਮ, ਕੱਲ੍ਹ ਸਾਹ ਲੈਣ 'ਚ ਦਿੱਕਤ ਤੋਂ ਬਾਅਦ ਹੋਈ ਸੀ ਮੌਤ
tv9-punjabi
| Updated On: 02 May 2023 11:58 AM IST
Share
Morinda Sacrilege Case: ਪੰਜਾਬ ‘ਚ ਬੇਅਦਬੀ ਮਾਮਲੇ ਚ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਮੁਲਜਮ ਦੀ ਬੀਤੀ ਰਾਤ ਮੌਤ ਤੋਂ ਬਾਅਦ ਮੰਗਲਵਾਰ ਨੂੰ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ, ਜਿਸਤੋਂ ਬਾਅਦ ਹੀ ਉਸਦੀ ਮੌਤ ਦੀ ਵਜ੍ਹਾ ਦਾ ਖੁਲਾਸਾ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਬੀਤੀ ਰਾਤ ਸਾਹ ਲੈਣ ਚ ਦਿੱਕਤ ਪੇਸ਼ ਆਉਣ ਤੋਂ ਬਾਅਦ ਉਸਨੂੰ ਮਾਨਸਾ ਦੇ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ ਸੀ। ਪੁਲਿਸ ਮੁਤਾਬਕ ਜਸਬੀਰ ਸਿੰਘ ਜੱਸੀ ਨੂੰ ਅਚਾਨਕ ਛਾਤੀ ਵਿੱਚ ਦਰਦ ਹੋਇਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਦੋਂ ਜਸਵੀਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਸ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਉਸ ਵੇਲੇ ਕਾਫੀ ਖਰਾਬ ਸੀ। ਉੱਧਰ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮੁਲਜ਼ਮ ਨਾਲ ਜੇਲ੍ਹ ਵਿੱਚ ਹੀ ਕੁਝ ਨਾ ਕੁਝ ਹੋਇਆ ਹੋਵੇਗਾ। ਹਲਾਂਕਿ ਪੁਲਿਸ ਇਸ ਮਾਮਲੇ ਤੇ ਹਾਲੇ ਕੁਝ ਵੀ ਕਹਿਣ ਤੋਂ ਬੱਚ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਸਕੇਗੀ। ਦੱਸ ਦੇਈਏ ਕਿ ਮੋਰਿੰਡਾ ਗੁਰਦੁਆਰੇ ਵਿੱਚ ਕਥਿਤ ਤੌਰ ‘ਤੇ ਬੇਅਦਬੀ ਕਰਨ ਤੋਂ ਬਾਅਦ ਦੋਸ਼ੀ ਜਸਬੀਰ ਸਿੰਘ ਜੱਸੀ ਨੂੰ ਉਥੇ ਮੌਜੂਦ ਲੋਕਾਂ ਨੇ ਫੜ ਲਿਆ ਸੀ। ਬਾਅਦ ਵਿੱਚ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਜਸਬੀਰ ਸਿੰਘ ਜੱਸੀ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੇਅਦਬੀ ਦੀ ਕਥਿਤ ਘਟਨਾ ਨੂੰ ਅੰਜਾਮ ਦਿੱਤਾ ਸੀ। ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਸੀ ਕਿ ਉਹ ਗੁਰਦੁਆਰੇ ਵਿੱਚ ਦਾਖਲ ਹੋ ਕੇ ਸਿੱਧਾ ਪਵਿੱਤਰ ਅਸਥਾਨ ਵਿੱਚ ਦਾਖਲ ਹੋਇਆ ਅਤੇ ਗ੍ਰੰਥੀਆਂ ‘ਤੇ ਹਮਲਾ ਕਰ ਦਿੱਤਾ। ਗ੍ਰੰਥੀ ਉਸ ਵੇਲੇ ਕੀਰਤਨ ਕਰ ਰਹੇ ਸਨ।

ਬੇਅਦਬੀ ਕਰਨ ਦੇ ਦੋਸ਼ ਹੇਠ ਹੋਇਆ ਸੀ ਗ੍ਰਿਫਤਾਰ

ਐਸਪੀ ਨਵਨੀਤ ਸਿੰਘ ਮਾਹਲ ਨੇ 24 ਅਪ੍ਰੈਲ ਨੂੰ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਬੇਅਦਬੀ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੇ ਮੋਰਿੰਡਾ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ‘ਤੇ ਕੀਰਤਨ ਕਰ ਰਹੇ ਗ੍ਰੰਥੀਆਂ ‘ਤੇ ਹਮਲਾ ਕਰ ਦਿੱਤਾ। ਗ੍ਰਿਫਤਾਰੀ ਤੋਂ ਬਾਅਦ ਜਸਵੀਰ ਸਿੰਘ ਨੂੰ 27 ਅਪ੍ਰੈਲ ਨੂੰ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇੱਥੇ ਇੱਕ ਵਿਅਕਤੀ ਨੇ ਪਿਸਤੌਲ ਨਾਲ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਸ ਵਿਅਕਤੀ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਿਰਾਸਤ ਤੋਂ ਬਾਅਦ ਜਸਵੀਰ ਸਿੰਘ (Jasbir Singh) ਨੂੰ 29 ਅਪ੍ਰੈਲ ਨੂੰ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਰਿਮਾਂਡ ਤੋਂ ਬਾਅਦ ਜੇਲ੍ਹ ਭੇਜਿਆ ਗਿਆ ਸੀ ਮੁਲਜ਼ਮ

ਮੁਲਜ਼ਮ ਜਸਵੀਰ ਸਿੰਘ ਨੂੰ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਮਾਨਸਾ ਜੇਲ੍ਹ ਵਿੱਚ ਭੇਜ ਦਿੱਤਾ ਸੀ। ਉਹ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਸੀ। ਪੁਲੀਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...