ਅੱਜ ਹੋਵੇਗਾ ਫੌਜਾ ਸਿੰਘ ਦਾ ਅੰਤਿਮ ਸਸਕਾਰ, CM ਤੇ ਗਵਰਨਰ ਹੋਣਗੇ ਸ਼ਾਮਲ
ਫੌਜਾ ਸਿੰਘ ਦੀ ਮੌਤ 14 ਜੁਲਾਈ ਨੂੰ ਹੋ ਗਈ ਸੀ, ਪਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਧੀ ਤੇ ਪੁੱਤਰ ਵਿਦੇਸ਼ 'ਚ ਰਹਿੰਦ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਜੋ ਕਿ ਹੁਣ ਭਾਰਤ ਪਹੁੰਚ ਗਏ ਹਨ। ਅੱਜ ਫੌਜਾ ਸਿੰਘ ਦਾ ਅੰਤਿਮ ਸਸਕਾਰ ਹੋਵੇਗਾ।
ਦੁਨੀਆਂ ਦੇ ਸਭ ਤੋਂ ਵੱਧ ਉਮਰ ਦੇ ਦੌੜਾਕ ਫੌਜਾ ਸਿੰਘ ਦਾ ਅੱਜ ਦੁਪਹਿਰ 12 ਵਜੇ ਅੰਤਿਮ ਸਸਕਾਰ ਹੋਵੇਗਾ। ਫੌਜਾ ਸਿੰਘ ਦੇ ਜੱਦੀ ਪਿੰਡ ਜਲੰਧਰ ਦੇ ਬਿਆਸ ‘ਚ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤਾ ਜਾਵੇਗੀ। 114 ਸਾਲਾਂ ਫੌਜਾ ਸਿੰਘ ਦੀ ਉਨ੍ਹਾਂ ਦੇ ਘਰ ਤੋਂ ਹੀ ਕੁੱਝ ਦੂਰ ਸੜਕ ਹਾਦਸੇ ‘ਚ ਜਾਨ ਚਲੀ ਗਈ ਸੀ। ਉਨ੍ਹਾਂ ਨੂੰ ਫਾਰਚੂਨਰ ਕਾਰ ਸਵਾਰ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਟੱਕਰ ਮਾਰ ਦਿੱਤੀ ਸੀ। ਟੱਕਰ ਤੋਂ ਬਾਅਦ ਫੌਜਾ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਜਲੰਧਰ ਦਿਹਾਤੀ ਪੁਲਿਸ ਨੇ ਹਾਦਸੇ ਤੋਂ 30 ਘੰਟੇ ਬਾਅਦ ਹੀ ਮੁਲਜ਼ਮ ਦੀ ਪਹਿਚਾਣ ਕਰ ਲਈ ਸੀ। ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਜਿਸ ਫਾਰਚੂਨਰ ਕਾਰ ‘ਚ ਉਹ ਸਵਾਰ ਸੀ, ਉਸ ਨੂੰ ਵੀ ਬਰਾਮਦ ਕਰ ਲਿਆ ਗਿਆ। ਪੁਲਿਸ ਨੇ ਅੰਮ੍ਰਿਤਪਾਲ ਨੂੰ ਕੋਰਟ ‘ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ।
ਮੁੱਖ ਮੰਤਰੀ ਤੇ ਗਵਰਨਰ ਹੋਣਗੇ ਸ਼ਾਮਲ
ਫੌਜਾ ਸਿੰਘ ਦੀ ਮੌਤ 14 ਜੁਲਾਈ ਨੂੰ ਹੋ ਗਈ ਸੀ, ਪਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਧੀ ਤੇ ਪੁੱਤਰ ਵਿਦੇਸ਼ ‘ਚ ਰਹਿੰਦ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਜੋ ਕਿ ਹੁਣ ਭਾਰਤ ਪਹੁੰਚ ਗਏ ਹਨ। ਅੱਜ ਫੌਜਾ ਸਿੰਘ ਦਾ ਅੰਤਿਮ ਸਸਕਾਰ ਹੋਵੇਗਾ। ਮਹਾਨ ਦੌੜਾਕ ਦੇ ਅੰਤਿਮ ਸਸਕਾਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਗਵਰਨਰ ਗੁਲਾਬ ਚੰਦ ਕਟਾਰੀਆ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ
ਫੌਜਾ ਸਿੰਘ ਦੀਆਂ ਉਪਲਬਧੀਆਂ
- 2000 ਲੰਡਨ ਮੈਰਾਥਨ: 6 ਘੰਟੇ 54 ਮਿੰਟ
- 2001 ਲੰਡਨ ਮੈਰਾਥਨ: 6 ਘੰਟੇ 54 ਮਿੰਟ
- 2002 ਲੰਡਨ ਮੈਰਾਥਨ: 6 ਘੰਟੇ 45 ਮਿੰਟ
- 2003 ਲੰਡਨ ਮੈਰਾਥਨ: 6 ਘੰਟੇ 2 ਮਿੰਟ
- 2003 ਟੋਰਾਂਟੋ ਵਾਟਰਫਰੰਟ ਮੈਰਾਥਨ: 5 ਘੰਟੇ 40 ਮਿੰਟ (ਨਿੱਜੀ ਸਰਵੋਤਮ)
- 2003 ਨਿਊਯਾਰਕ ਸਿਟੀ ਮੈਰਾਥਨ: 7 ਘੰਟੇ 35 ਮਿੰਟ
- 2004 ਲੰਡਨ ਮੈਰਾਥਨ: 6 ਘੰਟੇ 7 ਮਿੰਟ
- 2004 ਗਲਾਸਗੋ ਸਿਟੀ ਹਾਫ ਮੈਰਾਥਨ: 2 ਘੰਟੇ 33 ਮਿੰਟ
- 2004 ਟੋਰਾਂਟੋ ਵਾਟਰਫਰੰਟ ਹਾਫ ਮੈਰਾਥਨ: 2 ਘੰਟੇ 29 ਮਿੰਟ 59 ਸਕਿੰਟ
- 2011 ਟੋਰਾਂਟੋ ਵਾਟਰਫਰੰਟ ਮੈਰਾਥਨ: 8 ਘੰਟੇ 11 ਮਿੰਟ
- 2012 ਲੰਡਨ ਮੈਰਾਥਨ: 7 ਘੰਟੇ 49 ਮਿੰਟ 21 ਸਕਿੰਟ
- 2012 ਹਾਂਗ ਕਾਂਗ ਮੈਰਾਥਨ (10 ਕਿਲੋਮੀਟਰ): 1 ਘੰਟਾ 34 ਮਿੰਟ
- 2013 ਹਾਂਗ ਕਾਂਗ ਮੈਰਾਥਨ (10 ਕਿਲੋਮੀਟਰ): 1 ਘੰਟਾ 32 ਮਿੰਟ 28 ਸਕਿੰਟ


