AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ ਦੇ ਰਾਜਪੁਰਾ ਵਿਖੇ ਅੱਜ ਦੁਪਹਿਰ ਚੱਲਦੀ ਟਰੇਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਮੁਸਾਫ਼ਰਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਘਟਨਾ ਤੋਂ ਤੁਰੰਤ ਬਾਅਦ ਟਰੇਨ ਨੂੰ ਰੋਕ ਕੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ।

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ 'ਚ ਲੱਗੀ ਅੱਗ, ਰਾਜਪੁਰਾ 'ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ
inderpal-singh
| Updated On: 06 Nov 2026 15:19 PM IST
Share

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਪਿੰਡ ਸਰਾਏ ਬੰਜਾਰਾ ਕੋਲ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਟਰੇਨ ਅਚਾਨਕ ਭਿਆਨਕ ਅੱਗ ਦੀ ਲਪੇਟ ਵਿੱਚ ਆ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਹੋ ਗਈਆਂ ਕਿ ਟਰੇਨ ਦੇ ਚਾਰ ਡੱਬੇ ਪੂਰੀ ਤਰ੍ਹਾਂ ਅੱਗ ਦੀ ਗ੍ਰਿਫ਼ਤ ਵਿੱਚ ਆ ਗਏ।

ਯਾਤਰੀਆਂ ਨੇ ਹੇਠਾਂ ਛਾਲਾਂ ਮਾਰ ਕੇ ਬਚਾਈ ਜਾਨ

ਜਿਉਂ ਹੀ ਬੋਗੀਆਂ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦਾ ਗੁਬਾਰ ਨਿਕਲਦਾ ਦੇਖਿਆ ਗਿਆ, ਰੇਲਵੇ ਸਟਾਫ਼ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਗੱਡੀ ਨੂੰ ਮੌਕੇ ‘ਤੇ ਹੀ ਰੋਕ ਲਿਆ ਗਿਆ। ਚੱਲਦੀ ਰੇਲ ਗੱਡੀ ਵਿੱਚ ਅੱਗ ਭੜਕਣ ਕਾਰਨ ਅੰਦਰ ਸਵਾਰ ਮੁਸਾਫ਼ਰਾਂ ਵਿੱਚ ਜ਼ਬਰਦਸਤ ਹਫ਼ੜਾ-ਦਫ਼ੜੀ ਅਤੇ ਚੀਕ-ਚਿਹਾੜਾ ਪੈ ਗਿਆ। ਆਪਣੀ ਜਾਨ ਬਚਾਉਣ ਲਈ ਯਾਤਰੀ ਸਮਾਨ ਦੀ ਪਰਵਾਹ ਕੀਤੇ ਬਿਨਾਂ ਹੀ ਟਰੇਨ ਵਿੱਚੋਂ ਹੇਠਾਂ ਛਾਲਾਂ ਮਾਰ ਕੇ ਭੱਜਣ ਲੱਗੇ।

ਕਈ ਮੁਸਾਫ਼ਰਾਂ ਦੇ ਝੁਲਸਣ ਦਾ ਖ਼ਦਸ਼ਾ

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਸਮਾਨ ਵਿੱਚ ਦੂਰ-ਦੂਰ ਤੱਕ ਧੂੰਏਂ ਦੇ ਵੱਡੇ-ਵੱਡੇ ਬੱਦਲ ਦਿਖਾਈ ਦੇ ਰਹੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਕੁਝ ਯਾਤਰੀਆਂ ਦੇ ਝੁਲਸਣ ਅਤੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ, ਜਿਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਰੇਲਵੇ ਤੇ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ

ਫ਼ਿਲਹਾਲ ਰੇਲਵੇ ਦੇ ਡੱਬਿਆਂ ਵਿੱਚ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰੇਲਵੇ ਪ੍ਰਸ਼ਾਸਨ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਏ ਮਾਲੀ ਨੁਕਸਾਨ ਦੇ ਸਹੀ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਅੰਬਾਲਾ ਤੋਂ ਮੈਡੀਕਲ ਰਾਹਤ ਟਰੇਨ ਭੇਜੀ ਗਈ

ਰੇਲਵੇ ਮੁਤਾਬਕ, ਟਰੇਨ ਨੰਬਰ 12508 ਕਰਮਭੂਮੀ ਐਕਸਪ੍ਰੈੱਸ (ਅੰਮ੍ਰਿਤਸਰ-ਨਿਊ ਜਲਪਾਈਗੁੜੀ) ਦੇ 4 ਜਨਰਲ ਕੋਚਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਹ ਟਰੇਨ ਦੁਪਹਿਰ 12:58 ਵਜੇ ਫ਼ਤਹਿਗੜ੍ਹ ਸਾਹਿਬ ਦੇ ਸਾਧੂਗੜ੍ਹ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਸੀ। ਇਸ ਤੋਂ ਬਾਅਦ ਇੰਜਣ ਤੋਂ ਪੰਜਵੇਂ ਕੋਚ ਨੰਬਰ 265287GS ਤੱਕ ਅੱਗ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਦੁਪਹਿਰ 1:20 ਵਜੇ ਅੰਬਾਲਾ ਤੋਂ ARME (ਦੁਰਘਟਨਾ ਰਾਹਤ ਮੈਡੀਕਲ ਉਪਕਰਣ) ਸਮੇਤ ਮੈਡੀਕਲ ਰਾਹਤ ਟਰੇਨ ਰਵਾਨਾ ਕੀਤੀ ਗਈ ਹੈ।

Follow Us