AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

MP ਅੰਮ੍ਰਿਤਪਾਲ ਸਿੰਘ ਦੀ ਅੱਜ ਕੋਰਟ ‘ਚ ਪੇਸ਼ੀ, ਡਿਸਚਾਰਜ ਪਟੀਸ਼ਨ ‘ਤੇ ਸਰਕਾਰ ਦਾਖਲ ਕਰੇਗੀ ਜਵਾਬ

ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ 'ਚ ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਵੱਲੋਂ ਹੁਣ ਇਸ ਅਰਜ਼ੀ ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ।

MP ਅੰਮ੍ਰਿਤਪਾਲ ਸਿੰਘ ਦੀ ਅੱਜ ਕੋਰਟ 'ਚ ਪੇਸ਼ੀ, ਡਿਸਚਾਰਜ ਪਟੀਸ਼ਨ 'ਤੇ ਸਰਕਾਰ ਦਾਖਲ ਕਰੇਗੀ ਜਵਾਬ
MP ਅੰਮ੍ਰਿਤਪਾਲ ਸਿੰਘ ਦੀ ਅੱਜ ਕੋਰਟ ‘ਚ ਪੇਸ਼ੀ, ਡਿਸਚਾਰਜ ਪਟੀਸ਼ਨ ‘ਤੇ ਸਰਕਾਰ ਦਾਖਲ ਕਰੇਗੀ ਜਵਾਬ
lalit-sharma
| Updated On: 11 May 2026 10:49 AM IST
Share

ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅੱਜ ਅੰਮ੍ਰਿਤਸਰ ਕੋਰਟ ‘ਚ ਪੇਸ਼ੀ ਹੋਵੇਗੀ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਅਜਨਾਲਾ ਥਾਣੇ ‘ਤੇ ਹਮਲੇ ਸਬੰਧੀ ਮਾਮਲੇ ‘ਚ ਹੋਣ ਜਾ ਰਹੀ ਹੈ। ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਚ ਅੰਮ੍ਰਿਤਪਾਲ ਸਿੰਘ ਨੂੰ ਕੇਸ ‘ਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੁਖ਼ਤਾ ਸਬੂਤ ਨਹੀਂ ਹਨ ਤੇ ਉਨ੍ਹਾਂ ਨੂੰ ਰਾਜਨੀਤਿਕ ਕਾਰਨਾਂ ਕਰਕੇ ਫਸਾਇਆ ਜਾ ਰਿਹਾ ਹੈ। ਹੁਣ ਇਸ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰੀ ਧਿਰ ਇਸ ਪਟੀਸ਼ਨ ਦਾ ਵਿਰੋਧ ਜਤਾ ਸਕਦੀ ਹੈ। ਪੁਲਿਸ ਤੇ ਜਾਂਚ ਏਜੰਸੀਆਂ ਨੇ ਪਹਿਲੇ ਹੋਈਆਂ ਸੁਣਵਾਈਆਂ ਦੌਰਾਨ ਦਲੀਲਾਂ ਦਿੱਤੀਆਂ ਸਨ ਕਿ ਅਜਨਾਲਾ ਥਾਣੇ ‘ਤੇ ਹਮਲੇ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾ ਪ੍ਰਭਾਵਿਤ ਹੋਈ ਸੀ। ਮਾਮਲੇ ‘ਚ ਕਈ ਗੰਭੀਰ ਧਾਰਾਵਾਂ ਵੀ ਜੋੜੀਆਂ ਗਈਆਂ ਸਨ।

ਅੰਮ੍ਰਿਤਪਾਲ ਦੇ ਵਕੀਲ ਦੀ ਜਾਣਕਾਰੀ

ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ‘ਚ ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਵੱਲੋਂ ਹੁਣ ਇਸ ਅਰਜ਼ੀ ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ‘ਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਤੇ ਉਨ੍ਹਾਂ ਦੀ ਸਥਿਤੀ’ਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ।

ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਤੇ ਕਾਨੂੰਨੀ ਤੌਰ ‘ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

ਬੀਤੇ ਮਹੀਨੇ ਐਨਐਸਏ ਹੋਈ ਸੀ ਸਮਾਪਤ

ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਪੁਲਿਸ ਨੇ ਅਜਨਾਲਾ ਥਾਣੇ ਤੇ ਹਮਲੇ ਦੇ ਮਾਮਲੇ ‘ਚ ਕਾਰਵਾਈ ਕੀਤੀ। ਉਨ੍ਹਾਂ ਨੂੰ 23 ਅਪ੍ਰੈਲ ਨੂੰ ਵੀਸੀ ਜ਼ਰੀਏ ਅਦਾਲਤ ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਤੇ ਬਾਅਦ ਚ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਸੀ। ਇਸ ਕੇਸ ਸਬੰਧੀ ਹੋਰ ਸੁਣਵਾਈ ਕੋਰਟ ‘ਚ ਲਗਾਤਾਰ ਚੱਲ ਰਹੀ ਹੈ।।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...