ਮੁਸ਼ਕਿਲ ‘ਚ MP ਅੰਮ੍ਰਿਤਪਾਲ ਸਿੰਘ, ਚੋਣ ਪ੍ਰਕਿਰਿਆ ਖਿਲਾਫ਼ ਹਾਈਕੋਰਟ ਚ ਪਟੀਸ਼ਨ
ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ 'ਤੇ ਆਧਾਰਿਤ ਕੀਤੀ ਹੈ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ NSA ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

ਅੰਮ੍ਰਿਤਪਾਲ ਸਿੰਘ. Image Credit source: Getty Images
ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਵੱਡੀ ਜਿੱਤ ਹਾਸਿਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਲੜਣ ਵਾਲੇ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਬਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਅਦਾਲਤ ਅੱਗੇ ਕਈ ਦਲੀਲਾਂ ਪੇਸ਼ ਕੀਤੀਆਂ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਪੰਜਾਬ ਦੇ ਮੁੱਖ ਚੋਣ ਅਫਸਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਪਾਰਟੀ ਬਣਾਇਆ ਹੈ। ਪਟੀਸ਼ਨ ‘ਤੇ ਹਾਈਕੋਰਟ 6 ਅਗਸਤ ਨੂੰ ਸੁਣਵਾਈ ਕਰੇਗੀ।