ਮੁਸ਼ਕਿਲ ‘ਚ MP ਅੰਮ੍ਰਿਤਪਾਲ ਸਿੰਘ, ਚੋਣ ਪ੍ਰਕਿਰਿਆ ਖਿਲਾਫ਼ ਹਾਈਕੋਰਟ ਚ ਪਟੀਸ਼ਨ
ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ 'ਤੇ ਆਧਾਰਿਤ ਕੀਤੀ ਹੈ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ NSA ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਅੰਮ੍ਰਿਤਪਾਲ ਸਿੰਘ. Image Credit source: Getty Images
ਇਹ ਹਨ ਦਲੀਲਾਂ
ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ‘ਤੇ ਆਧਾਰਿਤ ਕੀਤੀ ਹੈ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।ਜੇਲ੍ਹ ਚੋ ਚੋਣ ਲੜੇ ਸੀ ਅੰਮ੍ਰਿਤਪਾਲ
ਅੰਮ੍ਰਿਤਪਾਲ ਸਿੰਘ ਇਸ ਸਮੇਂ NSA ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਸ ਨੇ ਜੇਲ੍ਹ ਦੇ ਅੰਦਰੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ। ਉਹ ਆਪਣੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਨ ਵੀ ਨਹੀਂ ਆਇਆ। ਪਰ ਇਸ ਤੋਂ ਬਾਅਦ ਵੀ ਉਹਨਾਂ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਸਮਰਥਕਾਂ, ਮਾਹਿਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਮੁਹਿੰਮ ਦੀ ਕਮਾਨ ਸੰਭਾਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।ਕਰੜੀ ਸੁਰੱਖਿਆ ਵਿੱਚ ਚੁੱਕੀ ਸੀ ਸਹੁੰ
ਅੰਮ੍ਰਿਤਪਾਲ ਨੂੰ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਲਈ ਅਦਾਲਤ ਵੱਲੋਂ ਵਿਸ਼ੇਸ ਮਨਜ਼ੂਰੀ ਲੈਣੀ ਪਈ ਸੀ। ਜਿਸ ਲਈ ਉਹਨਾਂ ਨੂੰ ਅਸਮ ਅਤੇ ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਵੱਲੋਂ ਸੰਸਦ ਵਿੱਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਸਪੀਕਰ ਦੇ ਕਮਰੇ ਵਿੱਚ ਸਹੁੰ ਚੁਕਾਈ ਗਈ ਸੀ।ਸੈਸ਼ਨ ਵਿੱਚ ਆਉਣ ਦੀ ਮੰਗੀ ਸੀ ਮਨਜ਼ੂਰੀ
ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਨੇ ਇੱਕ ਈਮੇਲ ਰਾਹੀਂ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿੜਲਾ ਨੂੰ ਚਿੱਠੀ ਲਿਖਕੇ ਕੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਮਨਜ਼ੂਰੀ ਮੰਗੀ ਸੀ। ਇਹ ਈਮੇਲ ਉਹਨਾਂ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਅੰਦਰੋਂ ਕੀਤੀ ਗਈ ਸੀ।
Follow Us
