ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਕੀਤੀ ਮੰਗ | MP amritpal singh letter to lok sabha speaker om birla budget session know full in punjabi Punjabi news - TV9 Punjabi

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਕੀਤੀ ਮੰਗ

Published: 

15 Jul 2024 19:12 PM

ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ। ਹਾਲ ਹੀ 'ਚ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਪੈਰੋਲ 'ਤੇ ਸੰਸਦ 'ਚ ਪੇਸ਼ ਕੀਤਾ ਗਿਆ ਸੀ।

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਕੀਤੀ ਮੰਗ

ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ

Follow Us On

ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ। ਜਿਸ ਲਈ ਉਨ੍ਹਾਂ ਢੁਕਵੇਂ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਇਜਾਜ਼ਤ ਮੰਗੀ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਚੇਅਰਮੈਨ ਬਿਰਲਾ ਨੂੰ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਅਤੇ ਉਨ੍ਹਾਂ ਦੀ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।

ਖਡੂਰ ਸਾਹਿਬ ਤੋਂ ਸਾਂਸਦ ਹਨ ਅੰਮ੍ਰਿਤਪਾਲ

ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ। ਹਾਲ ਹੀ ‘ਚ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਪੈਰੋਲ ‘ਤੇ ਸੰਸਦ ‘ਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।

NSA ਦੇ ਤਹਿਤ ਜੇਲ੍ਹ ਵਿੱਚ ਬੰਦ ਹਨ ਅੰਮ੍ਰਿਤਪਾਲ

23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਹਨਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਘਰੋਂ ਫਰਾਰ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਦੇ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਹਨਾਂ ਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹਨਾਂ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (ਐੱਨ.ਐੱਸ.ਏ.) ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਹਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ।

ਮੁੜ ਵਧਾਇਆ ਗਿਆ NSA

ਪਿਛਲੇ ਸਾਲ ਅਪ੍ਰੈਲ ਤੋਂ ਅੰਮ੍ਰਿਤਪਾਲ ਅਜੇ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਚੋਣਾਂ ਖਤਮ ਹੋਣ ਤੋਂ ਇਕ ਦਿਨ ਬਾਅਦ, ਉਹਨਾਂ ‘ਤੇ ਲਗਾਏ ਗਏ ਐਨਐਸਏ ਦੀ ਮਿਆਦ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਗਈ ਸੀ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਗਿਆ, ਫਿਰ ਵੀ ਉਹ 4 ਲੱਖ ਤੋਂ ਵੱਧ ਵੋਟਾਂ ਲੈ ਕੇ 1.97 ਲੱਖ ਵੋਟਾਂ ਨਾਲ ਜਿੱਤ ਗਏ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version