ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਹੋਈ ਖ਼ਤਮ, ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਅਸਾਮ ਪਹੁੰਚੀ; ਰਿਮਾਂਡ ਦੀ ਤਿਆਰੀ

Updated On: 

22 Apr 2026 14:40 PM IST

ਲ੍ਹ ਅਜਨਾਲਾ ਦੀ ਅਦਾਲਤ 'ਚ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਇਹ ਪੇਸ਼ੀ ਅਜਨਾਲਾ ਥਾਣੇ 'ਚ ਦਰਜ ਐਫਆਈਆਰ ਨੰਬਰ 39 ਦੇ ਸਬੰਧ 'ਚ ਕੀਤੀ ਜਾ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਰਿਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਹ ਕਾਰਵਾਈ ਸੰਭਵ ਹੋਈ ਹੈ, ਜਿਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ 'ਚ ਰਹਿੰਦਿਆਂ ਹੀ ਜਾਂਚ 'ਚ ਸ਼ਾਮਲ ਕਰਨ ਦੀ ਇਜਾਜ਼ਤ ਮਿਲੀ ਹੈ।

ਸਾਂਸਦ ਅੰਮ੍ਰਿਤਪਾਲ ਸਿੰਘ ਤੇ ਲੱਗੀ NSA ਹੋਈ ਖ਼ਤਮ, ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਅਸਾਮ ਪਹੁੰਚੀ; ਰਿਮਾਂਡ ਦੀ ਤਿਆਰੀ

ਅੰਮ੍ਰਿਤਪਾਲ 'ਤੇ ਲੱਗੀ NSA ਖ਼ਤਮ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ‘ਚ ਵੱਡਾ ਵਿਕਾਸ ਸਾਹਮਣੇ ਆਇਆ ਹੈ, ਜਿੱਥੇ ਉਨ੍ਹਾਂ ਤੇ ਲੱਗੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਧਾਰਾ ਹੁਣ ਖਤਮ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਹੁਣ ਉਨ੍ਹਾਂ ਦੀ ਪੇਸ਼ੀ ਤੇ ਜਾਂਚ ਨੂੰ ਲੈ ਕੇ ਅਗਲੇ ਕਦਮ ਦੀ ਤਿਆਰੀ ਚੱਲ ਰਹੀ ਹੈ।

ਜਾਣਕਾਰੀ ਮੁਤਾਬਕ, ਕੱਲ੍ਹ ਅਜਨਾਲਾ ਦੀ ਅਦਾਲਤ ‘ਚ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਇਹ ਪੇਸ਼ੀ ਅਜਨਾਲਾ ਥਾਣੇ ‘ਚ ਦਰਜ ਐਫਆਈਆਰ ਨੰਬਰ 39 ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਰਿਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਹ ਕਾਰਵਾਈ ਸੰਭਵ ਹੋਈ ਹੈ, ਜਿਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ‘ਚ ਰਹਿੰਦਿਆਂ ਹੀ ਜਾਂਚ ‘ਚ ਸ਼ਾਮਲ ਕਰਨ ਦੀ ਇਜਾਜ਼ਤ ਮਿਲੀ ਹੈ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੀ ਐਕਟਿਵ ਹੋ ਗਈ ਹੈ। ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚ ਚੁੱਕੀ ਹੈ। ਇਹ ਟੀਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ੀ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਮਾਮਲੇ ਦੀ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਸਕੇ।

ਵਕੀਲ ਐਡਵੋਕੇਟ ਰਿਤੂਰਾਜ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਫਆਈਆਰ ਨੰਬਰ 39 ਧਾਰਾ 307 ਅਧੀਨ ਦਰਜ ਕੀਤੀ ਗਈ ਸੀ, ਜਿਸ ‘ਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ ‘ਚ ਬਾਕੀ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਵਾਰੀ ਹੈ।

ਮਾਮਲੇ ਨੂੰ ਲੈ ਕੇ ਸੁਰੱਖਿਆ ਤੇ ਕਾਨੂੰਨੀ ਪੱਖੋਂ ਕਾਫੀ ਚੌਕਸੀ ਵਰਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ‘ਚ ਇਸ ਕੇਸ ‘ਚ ਹੋਰ ਵੀ ਮਹੱਤਵਪੂਰਨ ਤਰੱਕੀਆਂ ਦੇ ਆਸਾਰ ਹਨ।

Loading...
Unable to load recommendations.
Follow Us