AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਤਿਆਰੀ, ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ

ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਬੰਦ ਹਨ। ਅੰਮ੍ਰਿਤਸਰ ਦੀ ਅਦਾਲਤ ਨੇ ਮਨੁੱਖੀ ਆਧਾਰ 'ਤੇ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਤਿਆਰੀ, ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ
lalit-sharma
| Published: 20 Nov 2026 09:47 AM IST
Share

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪੰਜਾਬ ਪੁਲਿਸ ਦੀ ਪੰਜ ਮੈਂਬਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਇਸ ਟੀਮ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਲੋੜੀਂਦੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਸਰ ਦੀ ਅਦਾਲਤ ਨੇ ਮਨੁੱਖੀ ਆਧਾਰ ‘ਤੇ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।

ਦਿੱਲੀ ਰਾਹੀਂ ਅੰਮ੍ਰਿਤਸਰ ਪਹੁੰਚਣਗੇ ਅੰਮ੍ਰਿਤਪਾਲ

ਰਿਪੋਰਟਾਂ ਮੁਤਾਬਕ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਹਵਾਈ ਮਾਰਗ ਰਾਹੀਂ ਪਹਿਲਾਂ ਦਿੱਲੀ ਤੇ ਫਿਰ ਅੰਮ੍ਰਿਤਸਰ ਲਿਆਉਣ ਦੀ ਯੋਜਨਾ ਹੈ। ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ ਪੀ.ਕੇ. ਸਿਨਹਾ ਅਨੁਸਾਰ, ਯਾਤਰਾ ਦੌਰਾਨ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ‘ਚ ਹੀ ਰਹਿਣਗੇ। ਪੁਲਿਸ ਵੱਲੋਂ ਉਨ੍ਹਾਂ ਦੇ ਆਉਣ-ਜਾਣ ਦੇ ਰਸਤੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਜੱਲੂਪੁਰ ਖੇੜਾ ‘ਚ ਅੰਤਿਮ ਸੰਸਕਾਰ ਵਾਲੀ ਥਾਂ ‘ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਲੋੜ ਅਨੁਸਾਰ ਵਾਧੂ ਪੁਲਿਸ ਬਲ ਵੀ ਤਾਇਨਾਤ ਕੀਤਾ ਜਾਵੇਗਾ।

ਅਦਾਲਤ ਵੱਲੋਂ ਲਗਾਈਆਂ ਗਈਆਂ ਸਖ਼ਤ ਸ਼ਰਤਾਂ

ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਦੌਰਾਨ ਕਈ ਸ਼ਰਤਾਂ ਵੀ ਲਗਾਈਆਂ ਹਨ। ਉਹ ਜੱਲੂਪੁਰ ਖੇੜਾ ਸਥਿਤ ਆਪਣੇ ਜੱਦੀ ਘਰ ਤੋਂ ਇਲਾਵਾ ਕਿਸੇ ਹੋਰ ਥਾਂ ਨਹੀਂ ਜਾ ਸਕਣਗੇ। ਇਸ ਤੋਂ ਇਲਾਵਾ ਉਹ ਮੀਡੀਆ ਨਾਲ ਗੱਲਬਾਤ, ਕਿਸੇ ਜਨਤਕ ਇਕੱਠ ਨੂੰ ਸੰਬੋਧਨ ਜਾਂ ਆਪਣੇ ਮਾਮਲਿਆਂ ਨਾਲ ਸਬੰਧਤ ਗਵਾਹਾਂ ਨਾਲ ਸੰਪਰਕ ਨਹੀਂ ਕਰ ਸਕਣਗੇ।

ਅਦਾਲਤ ਨੇ 22 ਨਵੰਬਰ ਨੂੰ ਹੋਣ ਵਾਲੀ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਵੀ ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।

Follow Us
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ...
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?...
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ...
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ...