MP ਗੁਰਜੀਤ ਔਜਲਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ- ਪੰਜਾਬ ‘ਚ ਹੋ ਰਹੇ ਗ੍ਰੇਨੇਡ ਹਮਲੇ, ਦਖਲ ਦੇਵੇ ਕੇਂਦਰ ਸਰਕਾਰ

Updated On: 

19 Dec 2024 19:22 PM

ਅੰਮ੍ਰਿਤਸਰ ਦੇ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਨਿੱਜੀ ਤੌਰ 'ਤੇ ਪੰਜਾਬ ਵਿੱਚ ਹੋ ਰਹੇ ਗ੍ਰੇਨੇਡ ਹਮਲਿਆਂ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਵਾਲ ਖੜੇ ਕਰਦਿਆਂ ਹੋਈਆਂ ਕਿਹਾ ਕਿ ਸੂਬੇ ਵਿੱਚ ਹੋ ਰਹੇ ਇਸ ਤਰ੍ਹਾਂ ਦੇ ਹਮਲਿਆਂ ਨੂੰ ਨਾਕਾਮ ਕਰਨ ਵਿੱਚ ਪੰਜਾਬ ਸਰਕਾਰ ਪੁੂਰੀ ਤਰ੍ਹਾਂ ਦੇ ਨਾਲ ਫੇਲ੍ਹ ਹੈ।

MP ਗੁਰਜੀਤ ਔਜਲਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ- ਪੰਜਾਬ ਚ ਹੋ ਰਹੇ ਗ੍ਰੇਨੇਡ ਹਮਲੇ, ਦਖਲ ਦੇਵੇ ਕੇਂਦਰ ਸਰਕਾਰ

MP ਗੁਰਜੀਤ ਔਜਲਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

Follow Us On

ਪੰਜਾਬ ਵਿੱਚ ਲਗਾਤਾਰ ਹੋ ਰਹੇ ਗ੍ਰੇਨੇਡ ਹਮਲਿਆਂ ਤੋਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਹੋਈਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਪੰਜਾਬ ਦੀ ਸੂਬਾ ਸਰਕਾਰ ਹਾਲਾਤਾਂ ਨੂੰ ਕਾਬੂ ਕਰਨ ਦੇ ਵਿੱਚ ਪੂਰੀ ਤਰ੍ਹਾਂ ਦੇ ਨਾਲ ਨਾਕਾਮ ਹੋ ਚੁੱਕੀ ਹੈ। ਪੰਜਾਬ ਸਰਹੱਦੀ ਸੂਬਾ ਹੈ। ਇਸ ਕਰਕੇ ਸੂਬੇ ਵਿੱਚ ਹਿੰਸਾ ਅਤੇ ਅਸ਼ਾਂਤੀ ਵਰਗੇ ਹਾਲਾਤਾਂ ਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ।

ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਪੰਜਾਬ ਦੇ ਥਾਣਿਆਂ ਵਿੱਚ ਲਗਾਤਾਰ ਗ੍ਰੇਨੇਡ ਹਮਲੇ ਹੋ ਰਹੇ ਹਨ। ਪੰਜਾਬ ਵਿੱਚ ਬੀਤੇ ਕਰੀਬ ਇੱਕ ਮਹੀਨੇ ਵਿੱਚ ਇਹ 7ਵੀਂ ਵਾਰ ਹਮਲਾ ਹੋਇਆ ਹੈ। ਸਾਂਸਦ ਔਜਲਾ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ ਚਾਰ ਹਮਲੇ ਅੰਮ੍ਰਿਤਸਰ ਵਿੱਚ ਹੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ।

ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰਨ ਦੀ ਅਪੀਲ

ਅੰਮ੍ਰਿਤਸਰ ਤੋਂ ਸਾਂਸਦ ਮੈਂਬਰ ਔਜਲਾ ਨੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਤੁਰੰਤ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਜਾਂਚ ਲਈ ਅਤੇ ਇਨ੍ਹਾਂ ਨੂੰ ਰੋਕਣ ਲਈ ਕੇਂਦਰੀ ਖੁਫ਼ੀਆ ਅਤੇ ਸੁਰੱਖਿਆ ਏਜੰਸਿਆਂ ਨੂੰ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਤੇ ਸਮੀਖਿਆ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਪਿੱਛੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਅਨਸਰਾਂ ਹਨ। ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Exit mobile version