AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

MP ਗੁਰਜੀਤ ਔਜਲਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ, ਅੰਮ੍ਰਿਤਸਰ ਦੇ ਵਿਕਾਸ ਤੇ ਵਾਤਾਵਰਣ ‘ਤੇ ਹੋਈ ਚਰਚਾ

ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਸਮੱਸਿਆਵਾਂ, ਵਾਤਾਵਰਣ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਇੱਕ ਅਹਿਮ ਮੁਲਾਕਾਤ ਕੀਤੀ।

MP ਗੁਰਜੀਤ ਔਜਲਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ, ਅੰਮ੍ਰਿਤਸਰ ਦੇ ਵਿਕਾਸ ਤੇ ਵਾਤਾਵਰਣ 'ਤੇ ਹੋਈ ਚਰਚਾ
lalit-sharma
| Published: 03 May 2026 12:49 PM IST
Share

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਸਮੱਸਿਆਵਾਂ, ਵਾਤਾਵਰਣ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ।

ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਇੱਕ ਇਤਿਹਾਸਕ ਅਤੇ ਧਾਰਮਿਕ ਨਗਰੀ ਹੈ, ਪਰ ਇਸ ਵੇਲੇ ਸ਼ਹਿਰ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ ਦੱਖਣੀ ਹਲਕੇ ਵਿੱਚੋਂ ਲੰਘਦੇ ਗੰਦੇ ਨਾਲੇ (ਡਰੇਨ) ਅਤੇ ਕੂੜੇ ਦੇ ਡੰਪ ਕਾਰਨ ਫੈਲ ਰਹੇ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਈ। ਔਜਲਾ ਨੇ ਕਿਹਾ ਕਿ ਸ਼ਹਿਰੀਕਰਨ ਵਧਣ ਅਤੇ ਜ਼ਮੀਨ ਘਟਣ ਕਾਰਨ ਵਾਤਾਵਰਣ ਦਾ ਸੰਤੁਲਨ ਵਿਗੜ ਰਿਹਾ ਹੈ। ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹਾਈਵੇਅ ਪ੍ਰੋਜੈਕਟਾਂ ਅਤੇ ਪ੍ਰਦੂਸ਼ਣ ਦੇ ਹੱਲ ਲਈ ਮੰਗਿਆ ਸਹਿਯੋਗ

ਸਾਂਸਦ ਔਜਲਾ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਲਈ ਜ਼ਰੂਰੀ ਹਾਈਵੇਅ ਅਤੇ ਐਕਸਪ੍ਰੈਸ-ਵੇਅ ਪ੍ਰੋਜੈਕਟ ਜੋ ਇਸ ਵੇਲੇ ਰੁਕੇ ਹੋਏ ਹਨ, ਉਨ੍ਹਾਂ ਨੂੰ ਨੇਪਰੇ ਚਾੜ੍ਹਨ ਲਈ ਉਹ ਆਪਣਾ ਪ੍ਰਭਾਵ ਵਰਤਣ। ਉਨ੍ਹਾਂ ਕਿਹਾ ਕਿ ਇਹ ਹਾਈਵੇਅ ਆਮ ਜਨਤਾ ਅਤੇ ਦੇਸ਼-ਵਿਦੇਸ਼ ਤੋਂ ਗੁਰੂ ਘਰ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਤਾਂ ਜੋ ਵਿਕਾਸ ਕਾਰਜ ਮੁੜ ਸ਼ੁਰੂ ਹੋ ਸਕਣ।

ਸ਼ਹਿਰ ਦੀ ਧਾਰਮਿਕ ਮਰਿਆਦਾ ਬਾਰੇ ਗੱਲ ਕਰਦਿਆਂ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰਤਾ ਅਤੇ ਸੈਕੂਲਰ ਸਰੂਪ ਨੂੰ ਬਰਕਰਾਰ ਰੱਖਣ ਲਈ ਬੁੱਧੀਜੀਵੀਆਂ ਦੀ ਸਲਾਹ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇੱਕ ਆਮ ਮੁਲਾਕਾਤ ਸੀ। ਜਿਸ ਵਿੱਚ ਉਨ੍ਹਾਂ ਨੇ ਗੁਰੂ ਘਰ ਦੇ ਮੁਖੀਆਂ ਤੋਂ ਸੇਧ ਲੈਣ ਦੀ ਕੋਸ਼ਿਸ਼ ਕੀਤੀ ਹੈ। ਅੰਤ ਵਿੱਚ, ਇੱਕ ਵਿਸ਼ੇਸ਼ ਇਕੱਠ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਸ ਵਿੱਚ ਉਨ੍ਹਾਂ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸੱਦਾ ਮਿਲਿਆ ਹੈ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...