ਅੰਮ੍ਰਿਤਸਰ ਲਈ ਐਲੀਵੇਟਿਡ ਕੋਰੀਡੋਰ ਦੀ ਮੰਗ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ
ਔਜਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ 'ਚੋਂ ਇੱਕ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ, ਕਾਰੋਬਾਰੀ ਤੇ ਦੇਸ਼-ਵਿਦੇਸ਼ ਤੋਂ ਯਾਤਰੀ ਪਹੁੰਚਦੇ ਹਨ। ਆਉਣ ਵਾਲੇ ਸਮੇਂ 'ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਪੂਰੀ ਤਰ੍ਹਾਂ ਚਾਲੂ ਹੋਣ ਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਸ਼ੁਰੂ ਹੋਣ ਨਾਲ ਇਸ ਮਾਰਗ 'ਤੇ ਵਾਹਨਾਂ ਦੀ ਗਿਣਤੀ ਕਈ ਗੁਣਾ ਵੱਧ ਜਾਵੇਗੀ।
ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵੀਰਵਾਰ ਨੂੰ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ‘ਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਡਕਰੀ ਨੂੰ ਅੰਮ੍ਰਿਤਸਰ ‘ਚ ਲਗਾਤਾਰ ਵੱਧ ਰਹੇ ਟ੍ਰੈਫਿਕ ਦੇ ਦਬਾਅ, ਏਅਰਪੋਰਟ ਰੋਡ ‘ਤੇ ਹਰ ਰੋਜ਼ ਲੱਗਣ ਵਾਲੇ ਜਾਮ ਤੇ ਆਉਣ ਵਾਲੇ ਸਮੇਂ ‘ਚ ਟ੍ਰੈਫਿਕ ਸੰਬੰਧੀ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਔਜਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ‘ਚੋਂ ਇੱਕ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ, ਕਾਰੋਬਾਰੀ ਤੇ ਦੇਸ਼-ਵਿਦੇਸ਼ ਤੋਂ ਯਾਤਰੀ ਪਹੁੰਚਦੇ ਹਨ। ਆਉਣ ਵਾਲੇ ਸਮੇਂ ‘ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਪੂਰੀ ਤਰ੍ਹਾਂ ਚਾਲੂ ਹੋਣ ਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਸ਼ੁਰੂ ਹੋਣ ਨਾਲ ਇਸ ਮਾਰਗ ‘ਤੇ ਵਾਹਨਾਂ ਦੀ ਗਿਣਤੀ ਕਈ ਗੁਣਾ ਵੱਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੁਣ ਤੋਂ ਹੀ ਲੋੜੀਂਦੇ ਸੜਕੀ ਬੁਨਿਆਦੀ ਢਾਂਚੇ ਦਾ ਵਿਸਥਾਰ ਨਾ ਕੀਤਾ ਗਿਆ ਤਾਂ ਟ੍ਰੈਫਿਕ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।
ਐਲੀਵੇਟਿਡ ਕੋਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਿਆ
ਸੰਸਦ ਮੈਂਬਰ ਨੇ ਗਡਕਰੀ ਦੇ ਸਾਹਮਣੇ ਗੁਮਟਾਲਾ ਬਾਈਪਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਹੁੰਦੇ ਹੋਏ ਮੋਰਚਾ ਸਾਹਿਬ ਗੁਰਦੁਆਰਾ ਨੇੜੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਰਾਊਂਡਅਬਾਊਟ ਤੱਕ ਐਲੀਵੇਟਿਡ ਕੋਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਏਅਰਪੋਰਟ, ਐਕਸਪ੍ਰੈੱਸਵੇ ਤੇ ਸ਼ਹਿਰ ਦੇ ਮੁੱਖ ਮਾਰਗਾਂ ਵਿਚਕਾਰ ਸਿਗਨਲ-ਫ੍ਰੀ ਕਨੈਕਟੀਵਿਟੀ ਯਕੀਨੀ ਬਣੇਗੀ, ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ ਅਤੇ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ।
“Amritsar deserves world-class infrastructure” I urge Honble Union Minister @nitin_gadkari ji to immediately sanction an Elevated Corridor from Gumtala Bypass (SGRD Airport, Rajasansi) to the DelhiAmritsarKatra Expressway roundabout near Morcha Sahib Gurudwara, Amritsar. pic.twitter.com/3iWVR7SLhM
— Gurjeet Singh Aujla (@GurjeetSAujla) August 6, 2026
ਔਜਲਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਏਅਰਪੋਰਟ ਰੋਡ ਸਾਰਾ ਦਿਨ ਭਾਰੀ ਟ੍ਰੈਫਿਕ ਦੇ ਦਬਾਅ ਹੇਠ ਰਹਿੰਦਾ ਹੈ। ਪੰਜਾਬ ਪੁਲਿਸ ਤੇ ਪ੍ਰਸ਼ਾਸਨ ਦੇ ਯਤਨਾਂ ਦੇ ਬਾਵਜੂਦ ਕਈ ਵਾਰ ਲੰਬੇ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਯਾਤਰੀਆਂ ਦੀਆਂ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਤੱਕ ਛੁੱਟ ਜਾਂਦੀਆਂ ਹਨ। ਇਸ ਨਾਲ ਲੋਕਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੜਕ ਭਵਿੱਖ ‘ਚ ਵਧਣ ਵਾਲੇ ਟ੍ਰੈਫਿਕ ਦਾ ਬੋਝ ਝੱਲਣ ਦੇ ਸਮਰੱਥ ਨਹੀਂ ਹੈ।
ਇਹ ਵੀ ਪੜ੍ਹੋ
ਉੱਚ ਤਰਜੀਹੀ ਬੁਨਿਆਦੀ ਢਾਂਚਾ ਪ੍ਰੋਜੈਕਟ ਦਾ ਦਰਜਾ ਦਿੱਤਾ ਜਾਵੇ
ਉਨ੍ਹਾਂ ਕੇਂਦਰੀ ਮੰਤਰੀ ਕੋਲ ਮੰਗ ਰੱਖੀ ਕਿ ਇਸ ਪ੍ਰੋਜੈਕਟ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ। ਨਾਲ ਹੀ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਨੂੰ ਤੁਰੰਤ ਫ਼ੀਜ਼ੀਬਿਲਟੀ ਸਟਡੀ ਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਔਜਲਾ ਨੇ ਇਹ ਵੀ ਮੰਗ ਕੀਤੀ ਕਿ ਇਸ ਪ੍ਰੋਜੈਕਟ ਨੂੰ ਰਾਸ਼ਟਰੀ ਮਹੱਤਤਾ ਵਾਲੇ ਉੱਚ ਤਰਜੀਹੀ ਬੁਨਿਆਦੀ ਢਾਂਚਾ ਪ੍ਰੋਜੈਕਟ ਦਾ ਦਰਜਾ ਦਿੱਤਾ ਜਾਵੇ, ਤਾਂ ਜੋ ਇਸ ਦੇ ਨਿਰਮਾਣ ‘ਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ।
ਸੰਸਦ ਮੈਂਬਰ ਨੇ ਕਿਹਾ ਕਿ ਐਲੀਵੇਟਿਡ ਕੋਰੀਡੋਰ ਬਣਨ ਨਾਲ ਨਾ ਸਿਰਫ਼ ਅੰਮ੍ਰਿਤਸਰ ਦੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ, ਸਗੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਤੱਕ ਨਿਰਵਿਘਨ ਤੇ ਤੇਜ਼ ਆਵਾਜਾਈ ਵੀ ਯਕੀਨੀ ਹੋਵੇਗੀ। ਇਸ ਨਾਲ ਸੈਰ-ਸਪਾਟਾ, ਵਪਾਰ ਤੇ ਧਾਰਮਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ ਤੇ ਅੰਮ੍ਰਿਤਸਰ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।
