AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਰਨਾਲਾ ‘ਚ 50 ਬੈੱਡ ਵਾਲਾ CCU ਇਸ ਸਾਲ ਹੋਵੇਗਾ ਤਿਆਰ, 16.50 ਕਰੋੜ ਦੇ ਪ੍ਰੋਜੈਕਟ ਨਾਲ ਸਿਹਤ ਸਹੂਲਤਾਂ ‘ਚ ਵਾਧਾ

ਬਰਨਾਲਾ ਸਿਵਲ ਹਸਪਤਾਲ 'ਚ ₹16.50 ਕਰੋੜ ਦੀ ਲਾਗਤ ਵਾਲਾ 50 ਬੈੱਡਾਂ ਵਾਲਾ CCU ਇਸ ਸਾਲ ਤਿਆਰ ਹੋ ਜਾਵੇਗਾ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਅਤੇ ਸਮੇਂ ਸਿਰ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ 6.5 ਕਰੋੜ ਰੁਪਏ ਦੇ ਨਵੇਂ ਕੰਮਾਂ ਨੂੰ ਵੀ ਮਨਜ਼ੂਰੀ ਦਿੱਤੀ।

ਬਰਨਾਲਾ 'ਚ 50 ਬੈੱਡ ਵਾਲਾ CCU ਇਸ ਸਾਲ ਹੋਵੇਗਾ ਤਿਆਰ, 16.50 ਕਰੋੜ ਦੇ ਪ੍ਰੋਜੈਕਟ ਨਾਲ ਸਿਹਤ ਸਹੂਲਤਾਂ 'ਚ ਵਾਧਾ
tv9-punjabi
| Updated On: 18 Feb 2026 16:31 PM IST

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (DISHA) ਦੀ ਮੀਟਿੰਗ ਵਿੱਚ ਕਿਹਾ ਕਿ ਬਰਨਾਲਾ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ₹16.50 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹਾ 50 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਯੂਨਿਟ (CCU) ਇਸ ਸਾਲ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸੰਸਦ ਮੈਂਬਰ ਨੇ ਵਿਕਾਸ ਪ੍ਰੋਜੈਕਟਾਂ ਵਿੱਚ ਬੇਲੋੜੀ ਦੇਰੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਐਮਪੀ ਲੀਡ ਫੰਡ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਤ ਹੇਅਰ ਨੇ ਲੋਕ ਨਿਰਮਾਣ ਵਿਭਾਗ ਦੇ ਕੰਮ ਦੀ ਵੀ ਸਮੀਖਿਆ ਕੀਤੀ, ਉਨ੍ਹਾਂ ਨੂੰ ਕ੍ਰਿਟੀਕਲ ਕੇਅਰ ਯੂਨਿਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਨਤਾ ਨੂੰ ਸਮੇਂ ਸਿਰ ਸਿਹਤ ਸੰਭਾਲ ਸੇਵਾਵਾਂ ਮਿਲ ਸਕਣ।

6.5 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਮਨਜ਼ੂਰੀ

ਗੁਰਮੀਤ ਸਿੰਘ ਮੀਤ ਨੇ ਦੱਸਿਆ ਕਿ MPLADS ਫੰਡ ਤਹਿਤ 6.5 ਕਰੋੜ ਰੁਪਏ ਦੇ ਕੰਮ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਬਰਨਾਲਾ ਸ਼ਹਿਰ ਵਿੱਚ ਜਲ ਸਪਲਾਈ ਵਿਭਾਗ, ਸਿਹਤ ਵਿਭਾਗ, ਸੀਵਰੇਜ ਵਿਭਾਗ ਅਤੇ ਨਗਰ ਨਿਗਮ ਦੇ ਕੰਮ ਦਾ ਜਾਇਜ਼ਾ ਲਿਆ। ਸੰਸਦ ਮੈਂਬਰ ਨੇ ਬਰਨਾਲਾ, ਤਪਾ ਅਤੇ ਭਦੌੜ ਵਿੱਚ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਲੋਕ ਭਲਾਈ ਸਕੀਮਾਂ ਦੀ ਵਿਸਤ੍ਰਿਤ ਸਮੀਖਿਆ

ਉਨ੍ਹਾਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਵਿਕਾਸ ਪ੍ਰੋਜੈਕਟ ਪੂਰੀ ਪਾਰਦਰਸ਼ਤਾ ਨਾਲ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨੋਡਲ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਅਤੇ ਹਰੇਕ ਪ੍ਰੋਜੈਕਟ ਸਾਈਟ ‘ਤੇ ਕੰਮ ਦੇ ਸਮੇਂ, ਲਾਗਤ ਅਤੇ ਵੇਰਵਿਆਂ ਨੂੰ ਸਪਸ਼ਟ ਤੌਰ ‘ਤੇ ਦਸਤਾਵੇਜ਼ੀ ਰੂਪ ਵਿੱਚ ਦਰਜ ਕਰਨ।

ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ

ਮੀਤ ਹੇਅਰ ਨੇ ਕਿਹਾ ਕਿ ਸਰਕਾਰ ਕੋਲ ਲੋਕ ਭਲਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਹਰੇਕ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਜਾਂ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਸਰਕਾਰੀ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...