ਮਹਿਲਾ ਰਾਖਵੇਂਕਰਨ ਦੇ ਹੱਕ ‘ਚ ਪਰ ਹੱਦਬੰਦੀ ਬਿੱਲ ਦਾ ਸਮਰਥਨ ਨਹੀਂ ਕਰਦੇ- MP ਹਰਸਿਮਰਤ ਕੌਰ ਬਾਦਲ

Updated On: 

17 Apr 2026 16:14 PM IST

MP Harsimrat Kaur Badal on Delimitation: ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਇਸ ਬਿੱਲ ਦਾ ਤਿੱਖਾ ਵਿਰੋਧ ਕੀਤਾ ਗਿਆ। ਸਾਂਸਦ ਮੈਂਬਰ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਬਰਾਬਰ ਪ੍ਰਤੀਨਿਧਤਾ ਦੀ ਲੋੜ ਹੁੰਦੀ ਹੈ, ਜਦੋਂ ਵੀ ਕੋਈ ਚੋਣ ਹੁੰਦੀ ਹੈ, ਭਾਜਪਾ ਔਰਤਾਂ ਨੂੰ ਯਾਦ ਕਰਦੀ ਹੈ।

ਮਹਿਲਾ ਰਾਖਵੇਂਕਰਨ ਦੇ ਹੱਕ ਚ ਪਰ ਹੱਦਬੰਦੀ ਬਿੱਲ ਦਾ ਸਮਰਥਨ ਨਹੀਂ ਕਰਦੇ- MP ਹਰਸਿਮਰਤ ਕੌਰ ਬਾਦਲ

ਦੇਸ਼ ‘ਚ ਹੱਦਬੰਦੀ ਬਿੱਲ ਲਾਗੂ ਕਰਨ ਲਈ ਚਰਚਾ ‘ਤੇ ਲੋਕ ਸਭਾ ‘ਚ ਹੰਗਾਮਾ ਮੱਚਿਆ ਹੋਇਆ ਹੈ। ਪੀਐਮ ਮੋਦੀ ਭਾਜਪਾ ਸਾਂਸਦ ਵੱਲੋਂ ਜਿਥੇ ਇਸ ਦੇ ਗੁਣ ਦੱਸਦੇ ਹੋਏ ਮਹਿਲਾ ਰਾਖਵਾਂਕਰਨ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਵਿਰੋਧੀ ਧਿਰਾਂ ਵੱਲੋਂ ਇਸ ਨੂੰ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਚੋਣਾਂ ਲਈ ਭਾਜਪਾ ਵੱਲੋਂ ਸਾਜਿਸ਼ ਤਹਿਤ ਲਿਆਂਦਾ ਦੱਸਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਇਸ ਬਿੱਲ ਦਾ ਤਿੱਖਾ ਵਿਰੋਧ ਕੀਤਾ ਗਿਆ।

‘ਅਸੀਂ ਹੱਦਬੰਦੀ ਬਿੱਲ ਦਾ ਸਮਰਥਨ ਨਹੀਂ ਕਰਦੇ’

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ 2023 ‘ਚ ਮਹਿਲਾਵਾਂ ਦੇ ਹੱਕ ‘ਚ ਰਾਖਵੇਂਕਰਨ ਸਬੰਧੀ ਬਿੱਲ ਨੂੰ ਲਿਆਂਦਾ ਗਿਆ ਸੀ, ਜਦੋਂ ਭਾਜਪਾ ਨੇ ਇਸ ਨੂੰ ਇਨਕਾਰ ਕੀਤਾ ਸੀ, ਪਰ ਹੁਣ 2026 ‘ਚ ਦੋ ਸੂਬਿਆਂ ਪੱਛਮੀ ਬੰਗਾਲ ਤੇ ਤਾਮਿਲਨਾਡੂ ਦੀਆਂ ਚੋਣਾਂ ਦੀ ਆੜ ‘ਚ ਮੁੜ ਲਿਆਂਦਾ ਜਾ ਰਿਹਾ ਹੈ, ਕਿਉਂ ? ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਹ ਬਿਨਾਂ ਕਿਸੇ ਸਲਾਹ-ਮਸ਼ਵਰੇ ਦੇ ਲਿਆਂਦਾ ਗਿਆ ਹੈ, ਕਿਉਂਕਿ ਔਰਤਾਂ ਨੂੰ ਸਿਰਫ਼ ਨਵੇਂ 50 ਫ਼ੀਸਦੀ ਸੀਟਾਂ ਵਿੱਚ ਹੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ, ਜਦਕਿ ਮੌਜੂਦਾ ਲੋਕ ਸਭਾ ਸੀਟਾਂ ‘ਚ ਕਿਉਂ ਨਹੀਂ ਦਿੱਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਅਸੀਂ ਹੱਦਬੰਦੀ ਬਿੱਲ ਦਾ ਸਮਰਥਨ ਨਹੀਂ ਕਰਦੇ।

ਰਾਖਵੇਂਕਰਨ ‘ਤੇ ਕੀ ਬੋਲੇ ਹਰਸਿਮਰਤ ਕੌਰ ਬਾਦਲ

ਸਾਂਸਦ ਮੈਂਬਰ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਬਰਾਬਰ ਪ੍ਰਤੀਨਿਧਤਾ ਦੀ ਲੋੜ ਹੁੰਦੀ ਹੈ, ਜਦੋਂ ਵੀ ਕੋਈ ਚੋਣ ਹੁੰਦੀ ਹੈ, ਭਾਜਪਾ ਔਰਤਾਂ ਨੂੰ ਯਾਦ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮਹਿਲਾ ਰਾਖਵੇਂਕਰਨ ਦਾ ਸਮਰਥਨ ਕਰਦੀ ਹੈ ਪਰ ਸਰਕਾਰ ਟੀਚਾ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਮਹਿਲਾ ਰਾਖਵਾਂਕਰਨ ਲਾਗੂ ਨਹੀਂ ਕਰਨ ਦਿੱਤਾ। ਉਨ੍ਹਾਂ ਨੇ ਟਿੱਪਣੀ ਕੀਤੀ, ਅਸੀਂ ਰਾਖਵੇਂਕਰਨ ਤੋਂ ਬਿਨਾਂ ਸੰਸਦ ਪਹੁੰਚੇ, ਮੰਗ ਕੀਤੀ ਕਿ ਮਹਿਲਾ ਰਾਖਵਾਂਕਰਨ ਸੰਸਦ ਦੀ ਮੌਜੂਦਾ ਸਮਰੱਥਾ ‘ਤੇ ਬਿਨਾਂ ਹੱਦਬੰਦੀ ਦੇ ਲਾਗੂ ਕੀਤਾ ਜਾਵੇ।

Follow Us