ਕੰਗਨਾ ਰਣੌਤ ਦੀ ਫਿਲਮ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਪਟੀਸ਼ਨ, ਬਠਿੰਡਾ ‘ਚ ਸਿਨੇਮਾਘਰ ਦੇ ਬਾਹਰ ਸਿੱਖਾਂ ਦਾ ਪ੍ਰਦਰਸ਼ਨ
ਬਠਿੰਡਾ ਵਿੱਚ ਸਿੱਖਾਂ ਨੇ ਥੀਏਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕੰਗਨਾ ਰਣੌਤ ਦਾ ਪੁਤਲਾ ਫੂਕਿਆ। ਸਿੱਖਾਂ ਦਾ ਕਹਿਣਾ ਹੈ ਕਿ ਫਿਲਮ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਚਕੂਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਸਨਮਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ।
Photo Credit: PTI
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਦੱਸਿਆ ਹੈ ਕਿ ਕੰਗਨਾ ਨੇ ਫਿਲਮ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਇਸ ‘ਤੇ ਦੋ ਦਿਨਾਂ ਵਿੱਚ ਸੁਣਵਾਈ ਹੋ ਸਕਦੀ ਹੈ। ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਨ ਵਾਲੀ ਵਕੀਲ ਇਮਾਨ ਖਾਰਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਵਕੀਲ ਹਨ।
ਇਸ ਦੇ ਨਾਲ ਹੀ ਬਠਿੰਡਾ ਵਿੱਚ ਸਿੱਖਾਂ ਨੇ ਥੀਏਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕੰਗਨਾ ਰਣੌਤ ਦਾ ਪੁਤਲਾ ਫੂਕਿਆ। ਸਿੱਖਾਂ ਦਾ ਕਹਿਣਾ ਹੈ ਕਿ ਫਿਲਮ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਚਕੂਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਸਨਮਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ। ਇਸ ਤੋਂ ਪਹਿਲਾਂ 26 ਅਗਸਤ)ਕੰਗਨਾ ਨੂੰ ਵਿੱਕੀ ਥਾਮਸ ਮਸੀਹ ਵੱਲੋਂ ਸਿਰ ਕਲਮ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ।


