ਕੰਗਨਾ ਰਣੌਤ ਦੀ ਫਿਲਮ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਪਟੀਸ਼ਨ, ਬਠਿੰਡਾ ‘ਚ ਸਿਨੇਮਾਘਰ ਦੇ ਬਾਹਰ ਸਿੱਖਾਂ ਦਾ ਪ੍ਰਦਰਸ਼ਨ
ਬਠਿੰਡਾ ਵਿੱਚ ਸਿੱਖਾਂ ਨੇ ਥੀਏਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕੰਗਨਾ ਰਣੌਤ ਦਾ ਪੁਤਲਾ ਫੂਕਿਆ। ਸਿੱਖਾਂ ਦਾ ਕਹਿਣਾ ਹੈ ਕਿ ਫਿਲਮ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਚਕੂਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਸਨਮਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ।
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਦੱਸਿਆ ਹੈ ਕਿ ਕੰਗਨਾ ਨੇ ਫਿਲਮ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਇਸ ‘ਤੇ ਦੋ ਦਿਨਾਂ ਵਿੱਚ ਸੁਣਵਾਈ ਹੋ ਸਕਦੀ ਹੈ। ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਨ ਵਾਲੀ ਵਕੀਲ ਇਮਾਨ ਖਾਰਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਵਕੀਲ ਹਨ।
ਇਸ ਦੇ ਨਾਲ ਹੀ ਬਠਿੰਡਾ ਵਿੱਚ ਸਿੱਖਾਂ ਨੇ ਥੀਏਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕੰਗਨਾ ਰਣੌਤ ਦਾ ਪੁਤਲਾ ਫੂਕਿਆ। ਸਿੱਖਾਂ ਦਾ ਕਹਿਣਾ ਹੈ ਕਿ ਫਿਲਮ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਚਕੂਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਸਨਮਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ। ਇਸ ਤੋਂ ਪਹਿਲਾਂ 26 ਅਗਸਤ)ਕੰਗਨਾ ਨੂੰ ਵਿੱਕੀ ਥਾਮਸ ਮਸੀਹ ਵੱਲੋਂ ਸਿਰ ਕਲਮ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ।
ਵਿੱਕੀ ਥਾਮਸ ਨੇ ਇਹ ਧਮਕੀ ਦਿੱਤੀ
ਵਾਇਰਲ ਵੀਡੀਓ ‘ਚ ਵਿੱਕੀ ਥਾਮਸ ਧਮਕੀ ਭਰੇ ਅੰਦਾਜ਼ ‘ਚ ਕਹਿ ਰਹੇ ਹਨ – ਇਤਿਹਾਸ ਨੂੰ ਬਦਲਿਆ ਨਹੀਂ ਜਾ ਸਕਦਾ। ਜੇਕਰ ਅੱਤਵਾਦੀ ਦਿਖਾਇਆ ਗਿਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ। ਜਿਸ ਦੀ ਫਿਲਮ ਬਣ ਰਹੀ ਹੈ, ਉਸ ਦੀ ਕੀ ਸੇਵਾ ਹੋਵੇਗੀ? ਸਤਵੰਤ ਸਿੰਘ ਅਤੇ ਬੇਅੰਤ ਸਿੰਘ (ਜਿਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਗੋਲੀਆਂ ਚਲਾਈਆਂ ਸਨ) ਦੀਆਂ ਭੂਮਿਕਾਵਾਂ ਨਿਭਾਉਣ ਲਈ ਤਿਆਰ ਹੋ ਜਾਓ। ਇਹ ਮੈਂ ਆਪਣੇ ਦਿਲ ਤੋਂ ਕਹਿ ਰਿਹਾ ਹਾਂ, ਕਿਉਂਕਿ ਜੋ ਕੋਈ ਸਾਡੇ ਵੱਲ ਉਂਗਲ ਉਠਾਉਂਦਾ ਹੈ, ਅਸੀਂ ਉਸ ਨੂੰ ਝਟਕਾ ਦਿੰਦੇ ਹਾਂ। ਅਸੀਂ ਉਸ ਸੰਤ (ਜਰਨੈਲ ਸਿੰਘ ਭਿੰਡਰਾਂਵਾਲਾ) ਦੇ ਲਈ ਸਿਰ ਵੀ ਕੱਟਵਾ ਲਵਾਂਗੇ। ਜੇਕਰ ਸਿਰ ਕੱਟਵਾ ਸਕਦੇ ਹਾਂ ਤਾਂ ਵੱਡ ਵੀ ਸਕਦੇ ਹਾਂ।
ਆਉਣ ਵਾਲੀ ਫਿਲਮ ਨੂੰ ਲੈ ਕੇ ਵਿਵਾਦਾਂ ‘ਚ ਕੰਗਨਾ
ਹਿਮਾਚਲ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਲਗਾਈ ਗਈ ਐਮਰਜੈਂਸੀ ‘ਤੇ ਬਣੀ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ।
ਇਸ ‘ਤੇ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸਭ ਤੋਂ ਪਹਿਲਾਂ ਟ੍ਰੇਲਰ ‘ਚ ਦਿਖਾਏ ਗਏ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: Emergency ਨੂੰ ਲੈ ਕੇ ਕੰਗਨਾ ਰਣੌਤ ਨੂੰ ਮਿਲੀ ਧਮਕੀ- ਸਿਰ ਕਟਵਾ ਸਕਦੇ ਹਾਂ ਤੇ ਕੱਟ ਵੀ ਸਕਦੇ ਹਾਂ