ਚੰਡੀਗੜ੍ਹ ਮੇਅਰ ਦਾ ਕਾਰਜਕਾਲ 5 ਸਾਲ ਕਰਨ ਦੀ ਮੰਗ, MP ਮਨੀਸ਼ ਤਿਵਾੜੀ ਦਾ ਬਿਆਨ
MP Manish Tiwari: ਆਲ ਇੰਡੀਆ ਰਾਜੀਵ ਮੈਮੋਰੀਅਲ ਸੋਸਾਇਟੀ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਬੋਲਦਿਆਂ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀ ਆਰਥਿਕ ਹਾਲਤ ਤੇ ਵੀ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਹਰ ਸਾਲ ਕੇਂਦਰ ਸਰਕਾਰ ਤੋਂ ਕਰੀਬ 1000 ਕਰੋੜ ਰੁਪਏ ਮਿਲਦੇ ਹਨ, ਜੋ ਮੁਹਾਲੀ ਅਤੇ ਪੰਚਕੂਲਾ ਦੇ ਫੰਡਾਂ ਨਾਲੋਂ ਤਕਰੀਬਨ ਪੰਜ ਗੁਣਾ ਵੱਧ ਹਨ।
MP Manish Tiwari: ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਕਾਰਜਕਾਲ ਪੰਜ ਸਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਮੇਅਰ ਦਾ ਇੱਕ ਸਾਲ ਦਾ ਕਾਰਜਕਾਲ ਕਾਫੀ ਨਹੀਂ ਹੈ। ਜੇਕਰ ਮੇਅਰ ਨੂੰ ਪੰਜ ਸਾਲ ਦਾ ਸਮਾਂ ਦਿੱਤਾ ਜਾਂਦਾ ਹੈ ਤਾਂ ਉਹ ਲੰਬੀ ਮਿਆਦ ਦੀਆਂ ਯੋਜਨਾਵਾਂ ‘ਤੇ ਕੰਮ ਕਰ ਸਕਣਗੇ, ਜਿਸ ਨਾਲ ਸ਼ਹਿਰ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ।
ਆਲ ਇੰਡੀਆ ਰਾਜੀਵ ਮੈਮੋਰੀਅਲ ਸੋਸਾਇਟੀ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਬੋਲਦਿਆਂ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀ ਆਰਥਿਕ ਹਾਲਤ ਤੇ ਵੀ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਹਰ ਸਾਲ ਕੇਂਦਰ ਸਰਕਾਰ ਤੋਂ ਕਰੀਬ 1000 ਕਰੋੜ ਰੁਪਏ ਮਿਲਦੇ ਹਨ, ਜੋ ਮੁਹਾਲੀ ਅਤੇ ਪੰਚਕੂਲਾ ਦੇ ਫੰਡਾਂ ਨਾਲੋਂ ਤਕਰੀਬਨ ਪੰਜ ਗੁਣਾ ਵੱਧ ਹਨ। ਇਸ ਦੇ ਬਾਵਜੂਦ ਸ਼ਹਿਰ ਵਿੱਚ ਫੰਡਾਂ ਦੀ ਘਾਟ ਬਰਕਰਾਰ ਹੈ, ਜਿਸ ਦਾ ਮੁੱਖ ਕਾਰਨ ਅਫਸਰਸ਼ਾਹੀ ਵੱਲੋਂ ਫੰਡਾਂ ਦੀ ਸਹੀ ਵਰਤੋਂ ਨਾ ਕਰਨਾ ਹੈ।
ਹਰ ਸੰਭਵ ਮਦਦ ਦਾ ਭਰੋਸਾ
ਉਨ੍ਹਾਂ ਅਫਸਰਸ਼ਾਹੀ ਤੇ ਦੋਸ਼ ਲਾਉਂਦਿਆਂ ਕਿਹਾ ਕਿ ਫੰਡਾਂ ਦੀ ਗਲਤ ਵਰਤੋਂ ਕਾਰਨ ਸ਼ਹਿਰ ਦੀਆਂ ਕਈ ਸਮੱਸਿਆਵਾਂ ਬਰਕਰਾਰ ਹਨ। ਤਿਵਾੜੀ ਨੇ ਚੰਡੀਗੜ੍ਹ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਵੀ ਦਿੱਤਾ।
ਸਮਾਗਮ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਅਤੇ ਆਲ ਇੰਡੀਆ ਰਾਜੀਵ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਰਾਜ ਨਾਗਪਾਲ ਨੇ ਵੀ ਸ਼ਹਿਰ ਦੇ ਵਿਕਾਸ ਤੇ ਜ਼ੋਰ ਦਿੱਤਾ। ਇਸ ਮੌਕੇ ਸੰਸਥਾ ਦੇ ਸੀਨੀਅਰ ਅਧਿਕਾਰੀ ਅਸ਼ੋਕ ਵਾਲੀਆ, ਬਲਜੀਤ ਸਿੰਘ, ਵਿਲਸਨ, ਰੰਜੀਵ ਮਲਹੋਤਰਾ, ਤਜਿੰਦਰ ਬਾਸਨ, ਦਲਵਿੰਦਰ ਪਾਲ, ਆਮਿਰ, ਰਚਿਤ ਨਾਗਪਾਲ, ਪ੍ਰਕਾਸ਼ ਸੈਣੀ, ਰਾਹੁਲ ਮਲਹੋਤਰਾ, ਸਤੀਸ਼ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਮਨੀਸ਼ ਤਿਵਾਰੀ ਦੀ ਸ਼ਲਾਘਾ ਕੀਤੀ।