ਕਾਂਗਰਸ ਨੇ ਪ੍ਰਨੀਤ ਕੌਰ ਨੂੰ ਕੀਤਾ ਮੁਅੱਤਲ, ਕੀ ਹੁਣ ਭਾਜਪਾ ਬਣਾਏਗੀ ਪਟਿਆਲਾ ਤੋਂ ਉਮੀਦਵਾਰ ?

Updated On: 

25 Jan 2024 11:33 AM

Congress Action Against Parneet Kaur: ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਖਿਲਾਫ਼ ਕਾਂਗਰਸ ਨੇ ਵੱਡਾ ਐਕਸ਼ਨ ਲਿਆ ਹੈ। ਕਾਂਗਰਸ ਨੇ ਉਹਨਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਦਰਅਸਲ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਿਲ ਹੋ ਜਾਣ ਤੋਂ ਬਾਅਦ ਕਾਂਗਰਸ ਨੇ ਪ੍ਰਨੀਤ ਕੌਰ ਨੂੰ ਆਪਣਾ ਸਪੱਸ਼ਟੀਕਰਨ ਦੇਣ ਨੂੰ ਕਿਹਾ ਸੀ ਪਰ ਹੁਣ ਕਾਂਗਰਸ ਨੇ ਉਹਨਾਂ ਖਿਲਾਫ਼ ਕਾਰਵਾਈ ਕਰ ਦਿੱਤੀ ਹੈ।

ਕਾਂਗਰਸ ਨੇ ਪ੍ਰਨੀਤ ਕੌਰ ਨੂੰ ਕੀਤਾ ਮੁਅੱਤਲ, ਕੀ ਹੁਣ ਭਾਜਪਾ ਬਣਾਏਗੀ ਪਟਿਆਲਾ ਤੋਂ ਉਮੀਦਵਾਰ ?
Follow Us On

ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਪਟਿਆਲਾ ਲੋਕਸਭਾ ਸੀਟ ਤੋਂ ਇਸ ਵਾਰ ਕਾਂਗਰਸ ਕਿਸੇ ਨਵੇਂ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰੇਗੀ।

ਪ੍ਰਨੀਤ ਕੌਰ ਦੇ ਮਾਮਲੇ ਤੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਤੋਂ ਸਸਪੈਂਡ ਕੀਤਾ ਹੋਇਆ ਹੈ ਇੱਕ ਤਰ੍ਹਾਂ ਦੇ ਨਾਲ ਉਹ ਪਾਰਟੀ ਤੋਂ ਬਾਹਰ ਹੀ ਹਨ। ਵੜਿੰਗ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਨਵਾਂ ਚਿਹਰਾ ਇਲੈਕਸ਼ਨ ਚ ਦਿਖਾਈ ਦੇਵੇਗਾ।

ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ

ਕੀ ਭਾਜਪਾ ਦੀ ਉਮੀਦਵਾਰ ਹੋਣਗੇ ਪ੍ਰਨੀਤ ਕੌਰ

ਕਾਂਗਰਸ ਦੀ ਕਾਰਵਾਈ ਤੋਂ ਬਾਅਦ ਇਹ ਸਵਾਲ ਖੜਾ ਹੋ ਗਿਆ ਕਿ ਅਗਾਮੀ ਚੋਣਾਂ ਵਿੱਚ ਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ਤੋਂ ਚੋਣ ਲੜ ਸਕਦੇ ਹਨ ਕਿਉਂਕਿ ਉਹਨਾਂ ਦੇ ਪਤੀ ਅਤੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ। ਇਸ ਤੋਂ ਬਾਅਦ ਇਹ ਕਿਆਸਰਾਈ ਲੱਗ ਰਹੀਆਂ ਹਨ ਕਿ ਹੋ ਸਕਦਾ ਹੈ ਕਿ ਭਾਜਪਾ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦੇਵੇ।

ਭਾਜਪਾ ਨੇ ਕੀਤਾ ਵੜਿੰਗ ਤੇ ਵਾਰ

ਪ੍ਰਨੀਤ ਕੌਰ ਤੇ ਕਾਰਵਾਈ ਨੂੰ ਲੈਕੇ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਰਾਜਾ ਵੜਿੰਗ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਟਵੀਟ ਕਰਦਿਆਂ ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਲੈਕੇ ਤੰਜ਼ ਕੱਸਿਆ ਹੈ।