ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ MP ਸਰਬਜੀਤ ਖਾਲਸਾ, ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ
Jagjeet Singh Dallewal: ਸਾਂਸਦ ਸਰਬਜੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ। ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।
Jagjeet Singh Dallewal: ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਤੋਂ ਮਰਨ ਵਰਤ ਤੇ ਬੈਠਣ ਦਾ ਐਲਾਨ ਕਰਨ ਵਾਲੇ BKU ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਨ੍ਹਾਂ ਦੀ ਸਿਹਤ ਜਾਂਚ ਲਈ ਉਹਨਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਹਸਪਤਾਲ ਦੀ ਪੂਰੀ ਤਰਾਂ ਘੇਰਾਬੰਦੀ ਕੀਤੀ ਹੋਈ ਹੈ। ਕਿਸੇ ਨੂੰ ਵੀ ਡੱਲੇਵਾਲਾ ਨਾਲ ਮਿਲਣ ਲਈ ਨਹੀਂ ਦਿੱਤਾ ਜਾ ਰਿਹਾ।
ਅੱਜ ਦੁਪਹਿਰ ਬਾਅਦ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਵੀ ਉਹਨਾਂ ਨੂੰ ਮਿਲਣ ਲਈ DMC ਪਹੁੰਚੇ ਸਨ, ਪਰ ਪੁਲਿਸ ਅਧਿਕਾਰੀਆਂ ਵਲੋਂ ਉਹਨਾਂ ਨੂੰ ਜਗਜੀਤ ਸਿੰਘ ਡੱਲੇਵਾਲਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਕ ਵੀਡੀਓ ਬਿਆਨ ਜਾਰੀ ਕਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦਾ ਰਵਈਆ ਬੇਹੱਦ ਮਾੜਾ ਹੈ। ਅੱਜ ਸਵੇਰ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਸੁੱਤੇ ਪਏ ਨੂੰ ਹਿਰਾਸਤ ‘ਚ ਲਿਆ।
ਸਾਂਸਦ ਸਰਬਜੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ। ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।
ਅੱਜ ਭੁੱਖ ਹੜ੍ਹਤਾਲ ਤੇ ਬੈਠਣ ਦਾ ਕੀਤਾ ਸੀ ਐਲਾਨ
ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 26 ਨਵੰਬਰ ਤੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਸੀ। ਉਹਨਾਂ ਨੇ ਕਿਹਾ ਕਿ ਇਸ ਦਿਨ ਦੀ ਚੋਣ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਕਿਸਾਨ ਅੰਦੋਲਨ ਵੀ ਇਸੇ ਦਿਨ ਤੋਂ ਦਿੱਲੀ ਵੱਲ ਚੱਲਿਆ ਸੀ। ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦੀ ਮੰਗ ਨੂੰ ਲੈਕੇ ਡੱਲੇਵਾਲ ਵੱਲੋਂ ਭੁੱਖ ਹੜਤਾਲ ਕੀਤੀ ਜਾਣੀ ਸੀ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਥਾਂ ਕੋਈ ਇੱਕ ਕਿਸਾਨ ਮਰਨ ਵਰਤ ਤੇ ਬੈਠੇਗਾ। ਪਹਿਲਾਂ ਕਿਸਾਨ ਸੁਖਜੀਤ ਸਿੰਘ ਮਰਨ ਵਰਤ ਤੇ ਬੈਠਣਗੇ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਲੜਾਈ ਹੈ।