ਸਾਂਸਦ ਸਤਨਾਮ ਸਿੰਘ ਸੰਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ, ਬੋਲੇ- ਇੱਥੇ ਕੋਈ ਸਿਆਸੀ ਗੱਲਬਾਤ ਨਹੀਂ | MP Satnam Singh Sandhu bowed down at Harmandir Sahib Know in Punjabi Punjabi news - TV9 Punjabi

ਸਾਂਸਦ ਸਤਨਾਮ ਸਿੰਘ ਸੰਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ, ਬੋਲੇ- ਇੱਥੇ ਕੋਈ ਸਿਆਸੀ ਗੱਲਬਾਤ ਨਹੀਂ

Published: 

28 Mar 2024 20:14 PM

ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਨਸ਼ਿਆਂ ਤੋਂ ਪ੍ਰੇਸ਼ਾਨ ਹੈ ਪਰ ਇਹ ਪੰਜਾਬ ਦੇ ਮੱਥੇ 'ਤੇ ਕਲੰਕ ਵਾਂਗ ਲੱਗ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਗੱਲ ਤੋਂ ਚਿੰਤਤ ਹਨ ਅਤੇ ਉਹ ਮਿਲ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨਾ ਚਾਹੁੰਦੇ ਹਨ। ਇਸ ਦੇ ਲਈ ਜਲਦੀ ਹੀ ਗੈਰ-ਸਿਆਸੀ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਲਿਆਂਦਾ ਜਾਵੇਗਾ।

ਸਾਂਸਦ ਸਤਨਾਮ ਸਿੰਘ ਸੰਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ, ਬੋਲੇ- ਇੱਥੇ ਕੋਈ ਸਿਆਸੀ ਗੱਲਬਾਤ ਨਹੀਂ

ਸਾਂਸਦ ਸਤਨਾਮ ਸਿੰਘ ਸੰਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

Follow Us On

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੀਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਧੰਨਵਾਦ ਪ੍ਰਗਟਾਉਣ ਆਏ ਹਨ ਅਤੇ ਇਸ ਦੌਰਾਨ ਰਾਜਨੀਤੀ ਨਾਲ ਜੁੜੀ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਸਤਨਾਮ ਸਿੰਘ ਨੂੰ ਜਨਵਰੀ ਵਿੱਚ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਮੈਂ ਗੁਰੂ ਘਰ ਮੱਥਾ ਟੇਕਿਆ ਤੇ ਅਰਦਾਸ ਕੀਤੀ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਵੀਰਵਾਰ ਸਵੇਰੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਗੁਰੂ ਮਹਾਰਾਜ ਦੇ ਦਰਬਾਰ ‘ਚ ਮੱਥਾ ਟੇਕਣ ਆਏ ਹਨ। ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਬਾਰੇ ਸੰਸਦ ਵਿੱਚ ਗੱਲ ਕਰ ਸਕਦੇ ਹਨ। ਸਿੱਖਿਆ ਉਨ੍ਹਾਂ ਦਾ ਖੇਤਰ ਹੈ ਅਤੇ ਉਹ ਚਾਹੁੰਦੇ ਹਨ ਕਿ ਹਰ ਕਿਸੇ ਨੂੰ ਇਹ ਅਧਿਕਾਰ ਮਿਲੇ।

ਸੰਧੂ ਨੇ ਨਸ਼ਿਆਂ ‘ਤੇ ਚਿੰਤਾ ਪ੍ਰਗਟਾਈ

ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਨਸ਼ਿਆਂ ਤੋਂ ਪ੍ਰੇਸ਼ਾਨ ਹੈ ਪਰ ਇਹ ਪੰਜਾਬ ਦੇ ਮੱਥੇ ‘ਤੇ ਕਲੰਕ ਵਾਂਗ ਲੱਗ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਗੱਲ ਤੋਂ ਚਿੰਤਤ ਹਨ ਅਤੇ ਉਹ ਮਿਲ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨਾ ਚਾਹੁੰਦੇ ਹਨ। ਇਸ ਦੇ ਲਈ ਜਲਦੀ ਹੀ ਗੈਰ-ਸਿਆਸੀ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸੰਸਦ ਵਿੱਚ ਲਿਆ ਕੇ ਉਨ੍ਹਾਂ ਦਾ ਬਹੁਤ ਉੱਚਾ ਸਨਮਾਨ ਕੀਤਾ ਹੈ ਅਤੇ ਭਰੋਸਾ ਦਿੱਤਾ ਹੈ। ਉਹ ਇਸ ਭਰੋਸੇ ਨੂੰ ਕਾਇਮ ਰੱਖਣਗੇ ਅਤੇ ਸਮਾਜ ਲਈ ਚੰਗੇ ਕੰਮ ਕਰਨਗੇ।

ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਹਨ ਸਤਨਾਮ ਸਿੰਘ ਸੰਧੂ

ਸਤਨਾਮ ਸਿੰਘ ਸੰਧੂ ਨੂੰ 30 ਜਨਵਰੀ 2024 ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ ਚਰਚਾ ‘ਚ ਆ ਗਏ। ਸਤਨਾਮ ਸਿੰਘ ਚੰਡੀਗੜ੍ਹ ਗਰੁੱਪ ਆਫ਼ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਹਨ ਅਤੇ ਦੇਸ਼ ਦੇ ਚੁਣੇ ਹੋਏ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹਨ।

ਇਹ ਵੀ ਪੜ੍ਹੋ: CM ਮਾਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

Exit mobile version