MP Simranjeet Singh Maan ਨੇ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਦੱਸੀਆਂ ਹਲਕੇ ਦੀਆਂ ਸੱਮਸਿਆਵਾਂ
Sangrur ਹਲਕੇ ਵਿੱਚ ਨਵੇਂ ਰੇਲਵੇ ਟ੍ਰੈਕ ਵਿਛਾਉਣ, ਰੇਲਵੇ ਸਟੇਸ਼ਨਾਂ ਨੂੰ ਮਾਡਰਨ ਬਣਾਉਣ ਅਤੇ ਰੇਲਾਂ ਦੇ ਸਟਾਪਜ ਵਧਾਉਣ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤਾ।
SIMRANJEET SINGH MAAN
ਸੰਗਰੂਰ ਨਿਊਜ: ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (Simranjeet Singh Maan) ਨੇ ਦਿੱਲੀ ਵਿਖੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ (Ashwini Vaishnav) ਨਾਲ ਮੁਲਾਕਾਤ ਕਰਕੇ ਹਲਕੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਤੇ ਮੰਗਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਰੇਲ ਮੰਤਰੀ ਨੂੰ ਉਨ੍ਹਾਂ ਦੇ ਹਲਕੇ ਅਧੀਨ ਰੇਲਵੇ ਵੱਲੋਂ ਵੱਖ-ਵੱਖ ਸੇਵਾਵਾਂ ਮੁਹੱਇਆ ਕਰਵਾਉਣ ਦੀ ਅਪੀਲ ਕੀਤੀ |
ਐਮਪੀ ਮਾਨ ਨੇ ਕੇਂਦਰੀ ਰੇਲਵੇ ਮੰਤਰੀ ਨੂੰ ਹਲਕੇ ਦੇ ਲੋਕਾਂ ਦੀਆਂ ਵੱਖ-ਵੱਖ ਮੰਗਾਂ ਤੋਂ ਜਾਣੂ ਕਰਵਾਇਆ, ਜਿਸ ਵਿੱਚ ਨਵੇਂ ਰੇਲਵੇ ਟ੍ਰੈਕ ਵਿਛਾਉਣ, ਰੇਲਵੇ ਸਟੇਸ਼ਨਾਂ ਨੂੰ ਮਾਡਰਨ ਬਣਾਉਣ ਅਤੇ ਵੱਖ-ਵੱਖ ਸਟੇਸ਼ਨਾਂ ‘ਤੇ ਵੱਖ-ਵੱਖ ਟ੍ਰੇਨਾਂ ਦੇ ਸਟਾਪੇਜ ਸੰਬੰਧੀ ਸਿਫਾਰਿਸ਼ ਕੀਤੀ। ਮਾਨ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਨ ਉਪਰੰਤ ਰੇਲ ਮੰਤਰੀ ਛੇਤੀ ਹੀ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।


