ਸੰਗਰੂਰ ਦੇ MP ਸਿਮਰਨਜੀਤ ਸਿੰਘ ਮਾਨ ਦਾ Twitter Account Suspend
Simranjeet Singh Maan ਖੁੱਲ੍ਹ ਕੇ ਖਾਲਿਸਤਾਨ ਦਾ ਸਮਰਥਨ ਕਰਦੇ ਆਏ ਹਨ। ਅਮ੍ਰਿਤਪਾਲ ਸਿੰਘ ਵੱਲੋਂ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਦਾ ਅਹੁਦਾ ਸਾਂਭਣ ਵੇਲ੍ਹੇ ਵੀ ਸਿਮਰਨਜੀਤ ਸਿੰਘ ਮਾਨ ਉਸ ਸਮਾਗਮ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਹੀ ਅਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕੀਤੀ ਸੀ।
ਚੰਡੀਗੜ੍ਹ ਨਿਊਜ: ਸੰਗਰੂਰ ਦੇ ਐੱਮਪੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (SAD-ASR) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjeet Singh Maan) ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿਇਸ ਫੈਸਲੇ ਦੇ ਪਿੱਛੇ ਦੀ ਵਜ੍ਹਾ ਦੀ ਪੁਸ਼ਟੀ ਨਹੀਂ ਹੋ ਸਕੀ ਹੈ।ਮਾਨ ਦਾ ਅਕਾਉਂਟ ਬੰਦ ਹੋਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਪਾਰਟੀ ਦੇ ਸੀਨੀਅਰ ਆਗੂ ਗੋਪਾਲ ਸਿੰਘ ਦਾ ਕਹਿਣਾ ਹੈ ਕਿ ਮਾਨ ਦਾ ਟਵਿੱਟਰ ਅਕਾਊਂਟ (Twitter Account) ਸਸਪੈਂਡ ਕਰਨਾ ਲੋਕਤੰਤਰ ਦੀ ਆਵਾਜ ਦਬਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਬੋਲਣ ਦੀ ਆਜਾਦੀ ਤੇ ਪਾਬੰਦੀ ਲੱਗਣੀ ਸ਼ੁਰੂ ਹੋ ਜਾਵੇਗੀ ਤਾਂ ਲੋਕਾਂ ਦੀ ਆਵਾਜ਼ ਕੌਣ ਚੁੱਕੇਗਾ। ਉਨ੍ਹਾਂ ਨੇ ਕਿਹਾ ਕਿ ਮਾਨ ਇਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕਣਗੇ।
ਦੱਸ ਦਈਏ ਕਿ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਰਹੇ ਗਰਮ ਖਿਆਲੀ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਸਨ। ਉਨ੍ਹਾਂ ਦੇ ਵਿਵਾਦਿਤ ਬਿਆਨਾਂ ਨੂੰ ਉਨ੍ਹਾਂ ਦੇ ਟਵਿੱਟਰ ਅਕਾਉਂਦ ਦੇ ਸਸਪੈਂਡ ਹੋਣ ਦੇ ਫੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੰਜਾਬ ਪੁਲਿਸ ਬੀਤੇ ਤਿੰਨ ਦਿਨਾਂ ਤੋਂ ਮੈਗਾ ਸਰਚ ਓਪਰੇਸ਼ਨ ਚਲਾ ਰਹੀ ਹੈ। ਅਮ੍ਰਿਤਪਾਲ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਉਸ ਦੇ 4 ਸਮਰਥਕਾਂ ਨੂੰ ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਓਪਰੇਸ਼ਨ ਦੀ ਕਾਰਵਾਈ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕੁਝ ਸਮਰਥਕਾਂ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦਾ ਨਵੇਂ ਮਾਮਲੇ ਵੀ ਦਰਜ ਕੀਤੇ ਹਨ। ਸੂਤਰਾਂ ਦੀ ਮੰਨੀਏ ਤਾਂ ਅਮ੍ਰਿਤਪਾਲ ਸਿੰਘ ਤੇ ਖਿਲਾਫ ਐਨਐਸਏ (ਨੈਸ਼ਨਲ ਸਿਕਊਰਿਟੀ ਐਕਟ) ਵੀ ਲਗਾਇਆ ਜਾ ਸਕਦਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ