ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਂਚ, ਹਰ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ਼, ਸੀਐਮ ਮਾਨ ਤੇ ਕੇਜਰੀਵਾਲ ਨੇ ਕੀਤੀ ਸ਼ੁਰੂਆਤ

Updated On: 

22 Jan 2026 13:53 PM IST

Mukh Mantri Sehat Bima Yojana: ਇਸ ਯੋਜਨਾ ਨੂੰ ਲਾਂਚ ਕਰਨ ਲਈ ਅੱਜ ਮੁਹਾਲੀ 'ਚ ਇੱਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ਼ ਮਿਲੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਇਨਕਮ ਦਾ ਚੱਕਰ ਹੈ ਤੇ ਨਾ ਹੀ ਕੋਈ ਉਮਰ ਦੀ ਸੀਮਾ। ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਂਚ, ਹਰ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ਼, ਸੀਐਮ ਮਾਨ ਤੇ ਕੇਜਰੀਵਾਲ ਨੇ ਕੀਤੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਂਚ, ਹਰ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ਼

Follow Us On

ਪੰਜਾਬ ਵਾਸੀਆਂ ਲਈ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੂਬਾ ‘ਆਪ’ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ‘ਆਪ’ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਦਿੱਲੀ ਦੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਸਮੇਤ ਹੋਰ ਕਈ ਸੀਨੀਅਰ ਆਗੂ ਸਟੇਜ ‘ਤੇ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਦੇ ਹੋਏ ਇਸ ਯੋਜਨਾ ਦੀ ਸ਼ੁਰੂਆਤ ਕੀਤੀ ।

10 ਲੱਖ ਦਾ ਮੁਫ਼ਤ ਇਲਾਜ਼, 65 ਲੱਖ ਪਰਿਵਾਰਾਂ ਨੂੰ ਮਿਲੇਗਾ ਲਾਭ

ਇਸ ਯੋਜਨਾ ਨੂੰ ਲਾਂਚ ਕਰਨ ਲਈ ਅੱਜ ਮੁਹਾਲੀ ‘ਚ ਇੱਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ਼ ਮਿਲੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਇਨਕਮ ਦਾ ਚੱਕਰ ਹੈ ਤੇ ਨਾ ਹੀ ਕੋਈ ਉਮਰ ਦੀ ਸੀਮਾ। ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ। ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ। ਇਸ ਸਕੀਮ ਨਾਲ 65 ਲੱਖ ਪਰਿਵਾਰਾਂ ਦੇ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ।

ਸਿਹਤ ਮੰਤਰੀ ਨੇ ਦੱਸੇ ਯੋਜਨਾ ਦੇ ਵੇਰਵੇ

ਇਸ ਸਕੀਮ ਬਾਰੇ ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਇਸ ਲਈ 9 ਹਜ਼ਾਰ ਤੋਂ ਜ਼ਿਆਦਾ ਕਾਮਨ ਸੈਂਟਰਾਂ ‘ਚ ਕਾਰਡ ਬਣਨਗੇ। ਇਸ ਦੇ ਲਈ ਕੈਂਪ ਲਗਾਏ ਜਾਣਗੇ। ਇੱਕ ਵਾਰ ਇਨਰੋਲਮੈਂਟ ਹੋਣ ਤੋਂ ਬਾਅਦ ਲੋਕ ਇਲਾਜ਼ ਦੇ ਲਈ ਯੋਗ ਹੋ ਜਾਣਗੇ। ਕਾਰਡ ਆਉਣ ‘ਚ 10 ਤੋਂ 15 ਦਿਨ ਲੱਗਣਗੇ। ਕਰੀਬ 4 ਮਹੀਨਿਆਂ ‘ਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਇਸ ‘ਚ ਬਹੁਤ ਜ਼ਿਆਦਾ ਫੋਰਮੈਲਿਟੀ ਨਹੀਂ ਹੋਵੇਗੀ, ਜਿਸ ਕੋਲ ਪੰਜਾਬ ਦਾ ਆਧਾਰ ਕਾਰਡ ਤੇ ਵੋਟਰ ਕਾਰਡ ਹੋਵੇਗਾ, ਉਸ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ। ਪੰਜਾਬ ‘ਚ ਕਰੀਬ 65 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਸਕੀਮ ‘ਚ ਸਾਰੇ ਐਮਰਜੈਂਸੀ ਕੇਅਰ ਤੇ ਕ੍ਰੋਨਿੰਗ ਕੇਅਰ ਸਮੇਤ ਕਰੀਬ 2200 ਮੈਡਿਕਲ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ‘ਚ ਕੋਸਮੈਟਿਕ ਸਰਜਰੀ ਨਹੀਂ ਹੋਵੇਗੀ। ਕੁੱਝ ਸਹੂਲਤਾਂ, ਜਿਨ੍ਹਾਂ ਦਾ ਗਲਤ ਇਸਤੇਮਾਲ ਹੋ ਸਕਦਾ ਹੈ, ਉਨ੍ਹਾਂ ਨੂੰ ਰਿਜ਼ਰਵ ਪੈਕੇਜ ‘ਚ ਰੱਖਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਸੀ ਕਿ ਸਾਡੀ ਕੋਸ਼ਿਸ਼ ਹੈ ਕਿ 3 ਮਹੀਨਿਆਂ ‘ਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇ। ਇੱਕ ਵਾਰ ਨਾਮ ਰਜਿਸਟਰ ਕਰਵਾਉਣ ਤੇ ਲੋਕ ਇਲਾਜ਼ ਕਰਵਾ ਸਕਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਸਕੀਮ ‘ਚ ਪੈਂਸ਼ਨਰ, ਸਰਕਾਰੀ ਮੁਲਾਜ਼ਮ ਤੇ ਆਮ ਲੋਕ ਸ਼ਾਮਲ ਹੋਣਗੇ। ਸ਼ਰਤ ਇੱਕ ਹੀ ਹੈ ਕਿ ਵਿਅਕਤੀ ਪੰਜਾਬ ਦਾ ਹੋਣਾ ਚਾਹੀਦਾ ਹੈ। ਉਸ ਦਾ ਵੋਟਰ ਤੇ ਆਧਾਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ।