ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ, ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ – Punjabi News

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ, ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

Updated On: 

27 Jul 2024 15:35 PM

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ।

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ, ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਭਗਵੰਤ ਮਾਨ

Follow Us On

ਪੰਜਾਬ ਦੇ ਮਾਲਵਾ ਇਲਾਕੇ ਦੇ ਕਈ ਜ਼ਿਲ੍ਹਿਆਂ ਨੂੰ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਬਣਾਈ ਜਾ ਰਹੀ ਨਵੀਂ ਨਹਿਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਆਜ਼ਾਦੀ ਤੋਂ ਬਾਅਦ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ’ ਪੁੱਟੀ ਜਾ ਰਹੀ ਹੈ।

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ। ਜਿਸ ਦੇ ਦੁਸ਼ਪ੍ਰਣਾਮ ਦੇ ਰੂਪ ਵਿੱਚ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਮੁੱਖਮੰਤਰੀ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਲਈ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਮੀਲ ਪੱਥਰ ਸਾਬਿਤ ਹੋਵੇਗੀ।

ਡ੍ਰੀਮ ਪ੍ਰਾਜੈਕਟ ਹੈ ਨਹਿਰ- ਮਾਨ

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਪੰਜਾਬ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਮੁੱਖਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਡ੍ਰੀਮ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ ‘ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।

ਪਿਛਲੀਆਂ ਸਰਕਾਰਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਮਾਨ ਨੇ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਉਹਨਾਂ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਭਗਵੰਤ ਮਾਨ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਪੰਜਾਬ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਮੁੱਖਮੰਤਰੀ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ ‘ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version