AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁਕਤਸਰ ਸਾਹਿਬ ‘ਚ ਅੰਤਰਜਾਤੀ ਵਿਆਹ ਦਾ ਖ਼ੌਫ਼ਨਾਕ ਅੰਜਾਮ, ਪਤੀ ਦੀ ਕੁੱਟਮਾਰ ਤੇ ਪਤਨੀ ਨੂੰ ਨਹਿਰ ‘ਚ ਸੁੱਟਿਆ

ਮੁਕਤਸਰ ਸਾਹਿਬ ਦੇ ਪਿੰਡ ਕਰਾਈਵਾਲਾ ਤੋਂ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਬਦਲੇ ਇੱਕ ਨੌਜਵਾਨ ਜੋੜੇ 'ਤੇ ਜਾਨਲੇਵਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਰੀਬ ਤਿੰਨ ਸਾਲ ਪਹਿਲਾਂ ਜਨਰਲ ਜਾਤੀ ਨਾਲ ਸਬੰਧਤ ਲੜਕੀ ਨੇ ਅਨੁਸੂਚਿਤ ਜਾਤੀ ਦੇ ਲੜਕੇ ਨਾਲ ਹਾਈ ਕੋਰਟ ਰਾਹੀਂ ਪ੍ਰੇਮ ਵਿਆਹ ਕਰਵਾਇਆ ਸੀ।

ਮੁਕਤਸਰ ਸਾਹਿਬ 'ਚ ਅੰਤਰਜਾਤੀ ਵਿਆਹ ਦਾ ਖ਼ੌਫ਼ਨਾਕ ਅੰਜਾਮ, ਪਤੀ ਦੀ ਕੁੱਟਮਾਰ ਤੇ ਪਤਨੀ ਨੂੰ ਨਹਿਰ 'ਚ ਸੁੱਟਿਆ
jaswinder-babbar
| Updated On: 08 Sep 2026 17:57 PM IST
Share

ਮੁਕਤਸਰ ਸਾਹਿਬ ਦੇ ਪਿੰਡ ਕਰਾਈਵਾਲਾ ਤੋਂ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਬਦਲੇ ਇੱਕ ਨੌਜਵਾਨ ਜੋੜੇ ‘ਤੇ ਜਾਨਲੇਵਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਰੀਬ ਤਿੰਨ ਸਾਲ ਪਹਿਲਾਂ ਜਨਰਲ ਜਾਤੀ ਨਾਲ ਸਬੰਧਤ ਲੜਕੀ ਨੇ ਅਨੁਸੂਚਿਤ ਜਾਤੀ ਦੇ ਲੜਕੇ ਨਾਲ ਹਾਈ ਕੋਰਟ ਰਾਹੀਂ ਪ੍ਰੇਮ ਵਿਆਹ ਕਰਵਾਇਆ ਸੀ। ਹੁਣ ਹਸਪਤਾਲ ਵਿੱਚ ਜ਼ੇਰੇ ਇਲਾਜ ਦਾਖ਼ਲ ਪਤੀ-ਪਤਨੀ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਗੰਭੀਰ ਆਰੋਪ ਲਾਏ ਹਨ।

ਪੀੜਤ ਧਿਰ ਦਾ ਆਰੋਪ ਹੈ ਕਿ ਹਮਲਾਵਰਾਂ ਨੇ ਪਤੀ ਦੀ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਪਤਨੀ ਨੂੰ ਅਗਵਾ ਕਰਕੇ ਜਿਊਂਦੀ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਲੜਕੀ ਦੇ ਪੇਕੇ ਪਰਿਵਾਰ ਦੇ 6 ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਰਾਤ ਵੇਲੇ ਘਰ ‘ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ

ਹਸਪਤਾਲ ਵਿੱਚ ਦਾਖ਼ਲ ਪੀੜਤ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਪਿਤਾ, ਭਰਾ ਅਤੇ ਉਨ੍ਹਾਂ ਦੇ ਹੋਰ ਸਾਥੀਆਂ ‘ਤੇ ਅੱਤਿਆਚਾਰ ਦੇ ਆਰੋਪ ਲਾਏ ਹਨ। ਉਸ ਨੇ ਦੱਸਿਆ ਕਿ ਬੀਤੀ ਰਾਤ ਮੁਲਜ਼ਮ ਅਚਾਨਕ ਉਨ੍ਹਾਂ ਦੇ ਘਰ ਅੰਦਰ ਜ਼ਬਰਦਸਤੀ ਦਾਖ਼ਲ ਹੋ ਗਏ। ਮੁਲਜ਼ਮਾਂ ਨੇ ਆਉਂਦਿਆਂ ਹੀ ਉਸ ਦੇ ਪਤੀ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਵੀ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਜ਼ਬਰਦਸਤੀ ਅਗਵਾ ਕਰਕੇ ਆਪਣੇ ਨਾਲ ਲੈ ਗਏ। ਪੀੜਤਾ ਨੇ ਦੱਸਿਆ ਕਿ ਅਗਲੀ ਸਵੇਰ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਇੱਕ ਨਹਿਰ ਵਿੱਚ ਸੁੱਟ ਦਿੱਤਾ।

ਘਾਹ-ਫੂਸ ਦਾ ਸਹਾਰਾ ਲੈ ਕੇ ਬਚਾਈ ਜਾਨ

ਪੀੜਤ ਔਰਤ ਨੇ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਦੇ ਬਾਵਜੂਦ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਨਹਿਰ ਦੇ ਕਿਨਾਰੇ ਉੱਗੇ ਘਾਹ-ਫੂਸ ਅਤੇ ਸਰਕੰਡਿਆਂ ਦਾ ਸਹਾਰਾ ਲੈ ਕੇ ਕਿਸੇ ਤਰ੍ਹਾਂ ਪਾਣੀ ਵਿੱਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋਈ। ਨਹਿਰ ਕੰਢੇ ਮੌਜੂਦ ਕੁਝ ਰਾਹਗੀਰਾਂ ਨੇ ਉਸ ਦੀ ਮਾੜੀ ਹਾਲਤ ਦੇਖ ਕੇ ਉਸ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਪਹੁੰਚਾਇਆ। ਫ਼ਿਲਹਾਲ ਪਤੀ ਅਤੇ ਪਤਨੀ ਦੋਵੇਂ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਹਨ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤ ਜੋੜੇ ਨੇ ਪੁਲਿਸ ਪ੍ਰਸ਼ਾਸਨ ਅਤੇ ਕਾਨੂੰਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਪੁਲਿਸ ਵੱਲੋਂ 6 ਖ਼ਿਲਾਫ਼ ਮਾਮਲਾ ਦਰਜ

ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਜੋੜੇ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਸਮੇਤ 6 ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...