ਮੁਕਤਸਰ ਸਾਹਿਬ ‘ਚ 14 ਜਨਵਰੀ ਨੂੰ ਛੁੱਟੀ ਦਾ ਐਲਾਨ: ਮਾਘੀ ਦੇ ਮੱਦੇਨਜ਼ਰ ਲਿਆ ਫੈਸਲਾ, CM ਮਾਨ ਨੇ ਜਾਰੀ ਕੀਤਾ ਕੈਲੰਡਰ

Updated On: 

09 Jan 2025 10:58 AM

Muktsar Sahib Maghi Mela holiday: ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੀਐਮ ਭਗਵੰਤ ਸਿੰਘ ਮਾਨ ਵੱਲੋਂ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ।

ਮੁਕਤਸਰ ਸਾਹਿਬ ਚ 14 ਜਨਵਰੀ ਨੂੰ ਛੁੱਟੀ ਦਾ ਐਲਾਨ: ਮਾਘੀ ਦੇ ਮੱਦੇਨਜ਼ਰ ਲਿਆ ਫੈਸਲਾ, CM ਮਾਨ ਨੇ ਜਾਰੀ ਕੀਤਾ ਕੈਲੰਡਰ
Follow Us On

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਕਾਰਵਾਈ ਕਰੇਗੀ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕੈਲੰਡਰ ਤਿਆਰ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਤੇ ਹੋਰ ਪਤਵੰਤੇ ਹਾਜ਼ਰ ਸਨ।

ਮਾਘੀ ਮੇਲਾ ਸਿੱਖਾਂ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਮੇਲਾ 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗਲਾਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਆਯੋਜਿਤ ਕੀਤਾ ਜਾਂਦਾ ਹੈ।