ਮੁਕਤਸਰ ਸਾਹਿਬ ‘ਚ ASI ਤੇ ਸੀਨੀਅਰ ਕਾਂਸਟੇਬਲ ਰਿਸ਼ਵਤ ਮੰਗਣ ਦੇ ਇਲਜ਼ਾਮ, ਵਿਜੀਲੈਂਸ ਨੇ ਇੱਕ ਕਾਬੂ, ਦੂਜਾ ਫਰਾਰ | muktsar sahib vigilance arrest ASI Senior Constable Bribe case know full in punjabi Punjabi news - TV9 Punjabi

ਮੁਕਤਸਰ ਸਾਹਿਬ ਚ ASI ਤੇ ਸੀਨੀਅਰ ਕਾਂਸਟੇਬਲ ਰਿਸ਼ਵਤ ਮੰਗਣ ਦੇ ਇਲਜ਼ਾਮ, ਵਿਜੀਲੈਂਸ ਨੇ ਇੱਕ ਕਾਬੂ, ਦੂਜਾ ਫਰਾਰ

Published: 

08 Nov 2024 16:43 PM

ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਮੁਲਜ਼ਮ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

ਮੁਕਤਸਰ ਸਾਹਿਬ ਚ ASI ਤੇ ਸੀਨੀਅਰ ਕਾਂਸਟੇਬਲ ਰਿਸ਼ਵਤ ਮੰਗਣ ਦੇ ਇਲਜ਼ਾਮ, ਵਿਜੀਲੈਂਸ ਨੇ ਇੱਕ ਕਾਬੂ, ਦੂਜਾ ਫਰਾਰ

ਮੁਕਤਸਰ ਸਾਹਿਬ ‘ਚ ASI ਤੇ ਸੀਨੀਅਰ ਕਾਂਸਟੇਬਲ ਰਿਸ਼ਵਤ ਮੰਗਣ ਦੇ ਇਲਜ਼ਾਮ, ਵਿਜੀਲੈਂਸ ਨੇ ਇੱਕ ਕਾਬੂ, ਦੂਜਾ ਫਰਾਰ

Follow Us On

ਸ਼੍ਰੀ ਮੁਕਤਸਰ ਸਾਹਿਬ ਵਿੱਚ ਵਿਜੀਲੈਂਸ ਬਿਊਰੋ ਨੇ CIA ਸਟਾਫ਼ ਮਲੋਟ ਦੇ ਏਐਸਆਈ ਬਲਜਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖ਼ਿਲਾਫ਼ ਰਿਸ਼ਵਤ ਮੰਗਣ ਦੇ ਇਲਜ਼ਾਮ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।

ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ਼ ਬੀਰਾ ਵਾਸੀ ਪਿੰਡ ਸ਼ੇਰਾਵਾਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਕਿ ਉਹਨਾਂ ਤੋਂ 2,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਅਤੇ ਬਾਅਦ ਵਿਚ ਨਸ਼ੀਲੇ ਪਦਾਰਥਾਂ ਅਤੇ ਹੈਰੋਇਨ ਦੀ ਭਾਰੀ ਬਰਾਮਦਗੀ ਦੀ ਧਮਕੀ ਦੇ ਕੇ ਉਸ ਵਿਰੁੱਧ ਝੂਠਾ ਕੇਸ ਦਰਜ ਨਾ ਕਰਨ ਬਦਲੇ 60,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ।

ਦੂਜੇ ਪੁਲਿਸ ਮੁਲਾਜ਼ਮ ਦੀ ਭਾਲ ਜਾਰੀ

ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਰਿਕਾਰਡਿੰਗ ਵਿੱਚ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵੱਲੋਂ ਪਹਿਲਾਂ 2,50,000 ਰੁਪਏ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਦਿਆਂ ਸੁਣਿਆ ਗਿਆ। ਏ.ਐਸ.ਆਈ ਬਲਜਿੰਦਰ ਸਿੰਘ ਨੇ ਰਿਸ਼ਵਤ ਲੈਣ ‘ਤੇ ਸਪੱਸ਼ਟ ਤੌਰ ‘ਤੇ ਸਹਿਮਤੀ ਪ੍ਰਗਟਾਉਂਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਦੋਵੇਂ ਮੁਲਜ਼ਮ ਰਿਸ਼ਵਤ ਮੰਗਣ ‘ਚ ਇੱਕ ਦੂਜੇ ਨਾਲ ਮਿਲੀਭੁਗਤ ਸਨ।

ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਮੁਲਜ਼ਮ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

Exit mobile version