ਸਤਪ੍ਰੀਤ ਸੱਤਾ ਖਿਲਾਫ਼ ਬਲੂ ਕਾਰਨਰ ਨੋਟਿਸ ਜਾਰੀ, ਬਹੁਕਰੋੜੀ ਡੱਰਗ ਮਾਮਲੇ ‘ਚ ਹੈ ਲੋੜਿੰਦਾ
ਮੁਲਜ਼ਮ 6000 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਨਾਲ ਜੁੜਿਆ ਹੋਇਆ ਸੀ ਅਤੇ ਉਸ ਸਮੇਂ ਦੀਆਂ ਵੱਖ-ਵੱਖ ਰਾਜਨੀਤਿਕ ਸ਼ਖਸੀਅਤਾਂ ਨਾਲ ਉਸ ਦੇ ਨੇੜਲੇ ਸਬੰਧ ਸਨ। ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ 'ਤੇ, ਸਮਰੱਥ ਅਥਾਰਟੀ ਨੇ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਨੇ ‘ਨਸ਼ਿਆਂ ਵਿਰੁੱਧ ਜੰਗ’ ਦੌਰਾਨ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਗਠਜੋੜ ਨੂੰ ਵੱਡਾ ਝਟਕਾ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਦੇ ਅਣਥੱਕ ਯਤਨਾਂ ਤੋਂ ਬਾਅਦ, ਕੈਨੇਡਾ ਸਥਿਤ ਨਸ਼ੀਲੇ ਪਦਾਰਥਾਂ ਦੇ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ, ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ, ਨਵਾਂਸ਼ਹਿਰ ਨੂੰ ਸਾਲ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਐਨਡੀਪੀਐਸ ਐਕਟ ਦੇ ਮਾਮਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।
ਇਹ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਦਸੰਬਰ 2021 ਨੂੰ ਪੁਲਿਸ ਸਟੇਸ਼ਨ ਪੰਜਾਬ ਸਟੇਟ ਕ੍ਰਾਈਮ, ਐਸਏਐਸ ਨਗਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 25, 27-ਏ ਤੇ 29 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਅੰਤਰਰਾਸ਼ਟਰੀ ਪੱਧਰ ‘ਤੇ ਬਦਨਾਮ ਭੋਲਾ ਡਰੱਗ ਰੈਕੇਟ ਪੰਜਾਬ ਵਿੱਚ ਸਰਗਰਮ ਸੀ, ਤਾਂ ਸਤਪ੍ਰੀਤ ਸੱਤਾ 2007 ਤੋਂ 2013 ਤੱਕ ਨਿਯਮਿਤ ਤੌਰ ‘ਤੇ ਭਾਰਤ ਦਾ ਦੌਰਾ ਕਰਦਾ ਰਹਿੰਦਾ ਸੀ।
ਮੁਲਜ਼ਮ 6000 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਨਾਲ ਜੁੜਿਆ ਹੋਇਆ ਸੀ ਅਤੇ ਉਸ ਸਮੇਂ ਦੀਆਂ ਵੱਖ-ਵੱਖ ਰਾਜਨੀਤਿਕ ਸ਼ਖਸੀਅਤਾਂ ਨਾਲ ਉਸ ਦੇ ਨੇੜਲੇ ਸਬੰਧ ਸਨ। ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ‘ਤੇ, ਸਮਰੱਥ ਅਥਾਰਟੀ ਨੇ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ
ਬਲੂ ਕਾਰਨਰ ਨੋਟਿਸ ਕੀ ਹੁੰਦਾ ਹੈ?
ਇੰਟਰਪੋਲ ਦੁਆਰਾ ਜਾਰੀ ਕੀਤਾ ਗਿਆ ਬਲੂ ਕਾਰਨਰ ਨੋਟਿਸ ਅਪਰਾਧਿਕ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਪਛਾਣ, ਸਥਾਨ ਜਾਂ ਗਤੀਵਿਧੀਆਂ ਸੰਬੰਧੀ ਵਾਧੂ ਜਾਣਕਾਰੀ ਇਕੱਠੀ ਕਰਨ ਦਾ ਅਧਿਕਾਰ ਦਿੰਦਾ ਹੈ।


