ਲੁਧਿਆਣਾ ‘ਚ ਸਿੱਧਵਾਂ ਬੇਟ ਨੇੜੇ ਸ਼ੱਕੀ ਹਾਲਾਤਾਂ ‘ਚ 2 ਨੌਜਵਾਨਾਂ ਦੀ ਮੌਤ, ਇਲਾਕੇ ‘ਚ ਪਸਰਿਆ ਸੋਗ

Updated On: 

04 Aug 2026 20:38 PM IST

ਲੁਧਿਆਣਾ ਦੇ ਸਿੱਧਵਾਂ ਬੇਟ ਨੇੜਲੇ ਪਿੰਡ ਮੁਨੱਬਰਪੁਰਾ ਵਿਖੇ ਸ਼ੱਕੀ ਹਾਲਾਤਾਂ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ 22 ਸਾਲਾ ਪ੍ਰਿੰਸ ਪੁੱਤਰ ਕੁਲਬੀਰ ਸਿੰਘ ਅਤੇ 25 ਸਾਲਾ ਹਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਿੰਸ ਦੀ ਲਾਸ਼ ਉਸ ਦੇ ਆਪਣੇ ਘਰ ਵਿੱਚੋਂ ਮਿਲੀ, ਜਦਕਿ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਦੀ ਇੱਕ ਮੋਟਰ ਕੋਲੋਂ ਬਰਾਮਦ ਹੋਈ।

ਲੁਧਿਆਣਾ ਚ ਸਿੱਧਵਾਂ ਬੇਟ ਨੇੜੇ ਸ਼ੱਕੀ ਹਾਲਾਤਾਂ ਚ 2 ਨੌਜਵਾਨਾਂ ਦੀ ਮੌਤ, ਇਲਾਕੇ  ਚ ਪਸਰਿਆ ਸੋਗ

ਲੁਧਿਆਣਾ ਦੇ ਸਿੱਧਵਾਂ ਬੇਟ ਨੇੜਲੇ ਪਿੰਡ ਮੁਨੱਬਰਪੁਰਾ ਵਿਖੇ ਸ਼ੱਕੀ ਹਾਲਾਤਾਂ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ 22 ਸਾਲਾ ਪ੍ਰਿੰਸ ਪੁੱਤਰ ਕੁਲਬੀਰ ਸਿੰਘ ਅਤੇ 25 ਸਾਲਾ ਹਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਿੰਸ ਦੀ ਲਾਸ਼ ਉਸ ਦੇ ਆਪਣੇ ਘਰ ਵਿੱਚੋਂ ਮਿਲੀ, ਜਦਕਿ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਦੀ ਇੱਕ ਮੋਟਰ ਕੋਲੋਂ ਬਰਾਮਦ ਹੋਈ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੌਜਵਾਨਾਂ ਦੀ ਮੌਤ ਲਈ ਸਿੱਧੇ ਤੌਰ ‘ਤੇ ਨਸ਼ਾ ਤਸਕਰਾਂ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਵਾਰਦਾਤ ਵਾਲੀ ਥਾਂ ਤੋਂ ਨਸ਼ੇ ਦੀਆਂ ਸਰਿੰਜਾਂ ਬਰਾਮਦ ਹੋਈਆਂ ਹਨ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਦੋਵਾਂ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੀੜਤ ਪਰਿਵਾਰਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਸਰਗਰਮ ਨਸ਼ਾ ਸਮਗਲਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸਿਆਸੀ ਆਗੂਆਂ ਨੇ ਜਤਾਈ ਚਿੰਤਾ

ਇਸ ਅਫ਼ਸੋਸਜਨਕ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਐਸ.ਆਰ. ਕਲੇਰ ਨੇ ਕਿਹਾ ਕਿ ਬੇਟ ਇਲਾਕੇ ਵਿੱਚ ਨਸ਼ਿਆਂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਨੇ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਅਪੀਲ ਕੀਤੀ।

ਪੁਲਿਸ ਦਾ ਪੱਖ: ਜਾਂਚ ਤੋਂ ਬਾਅਦ ਹੋਵੇਗਾ ਖ਼ੁਲਾਸਾ

ਦੂਜੇ ਪਾਸੇ, ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

Follow Us