AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਗਰ ਨਿਗਮਾਂ ਅਤੇ ਕੌਂਸਲਾਂ ਦੇ ਮੁਖੀਆਂ ਦੀ ਚੋਣ ਸੀਐਮ ਮਾਨ ਕਰਨਗੇ ਤੈਅ,’ਆਪ’ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ, ਬਣੀ 2027 ਦੀਆਂ ਚੋਣਾਂ ਦੀ ਰਣਨੀਤੀ

Punjab MC Election Update: ਆਮ ਆਦਮੀ ਪਾਰਟੀ ਨੇ ਅੱਠ ਨਗਰ ਨਿਗਮਾਂ ਵਿੱਚੋਂ ਪੰਜ ਵਿੱਚ ਲੀਡ ਹਾਸਲ ਕੀਤੀ, ਕੁੱਲ 958 ਵਾਰਡ ਜਿੱਤੇ। ਅੱਠ ਪ੍ਰਮੁੱਖ ਨਗਰ ਨਿਗਮਾਂ ਵਿੱਚੋਂ, 'ਆਪ' ਨੇ ਮੋਗਾ, ਬਰਨਾਲਾ, ਬਠਿੰਡਾ ਅਤੇ ਬਟਾਲਾ ਵਿੱਚ ਸਪੱਸ਼ਟ ਬਹੁਮਤ ਪ੍ਰਾਪਤ ਕੀਤਾ। ਮੋਹਾਲੀ ਨਗਰ ਨਿਗਮ ਵਿੱਚ, ਪਾਰਟੀ 26 ਵਾਰਡਾਂ ਵਿੱਚ ਜਿੱਤ ਪ੍ਰਾਪਤ ਕਰਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ।

ਨਗਰ ਨਿਗਮਾਂ ਅਤੇ ਕੌਂਸਲਾਂ ਦੇ ਮੁਖੀਆਂ ਦੀ ਚੋਣ ਸੀਐਮ ਮਾਨ ਕਰਨਗੇ ਤੈਅ,'ਆਪ' ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ, ਬਣੀ 2027 ਦੀਆਂ ਚੋਣਾਂ ਦੀ ਰਣਨੀਤੀ
ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ
amanpreet-kaur
| Updated On: 01 Jun 2026 16:04 PM IST
Share

ਪੰਜਾਬ ਵਿੱਚ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ, ਨਗਰ ਕੌਂਸਲਾਂ ਦੇ ਮੁਖੀਆਂ ਅਤੇ ਹੋਰ ਮਹੱਤਵਪੂਰਨ ਅਹੁਦਿਆਂ ਦੀਆਂ ਨਿਯੁਕਤੀਆਂ ਬਾਰੇ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਮੇਅਰਾਂ ਲੈਣਗੇ। ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਆਉਣ ਵਾਲੇ ਕੁਝ ਦਿਨਾਂ ਵਿੱਚ ਵੱਖ-ਵੱਖ ਨਗਰ ਨਿਗਮਾਂ ਵਿੱਚ ਮੇਅਰਾਂ, ਮੁਖੀਆਂ ਅਤੇ ਹੋਰ ਅਧਿਕਾਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ। 29 ਮਈ ਨੂੰ 104 ਸਥਾਨਕ ਸੰਸਥਾਵਾਂ ਦੇ ਚੋਣ ਨਤੀਜੇ ਐਲਾਨੇ ਗਏ ਸਨ, ਜਿਸ ਵਿੱਚ ਆਮ ਆਦਮੀ ਪਾਰਟੀ (AAp) ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ।

ਜਾਤੀ, ਧਾਰਮਿਕ ਅਤੇ ਖੇਤਰੀ ਸੰਤੁਲਨ ਸਾਧਣ ਤੇ ਜੋਰ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਕੋਲ ਮੇਅਰ ਦੀ ਚੋਣ ਕਰਨ ਦਾ ਅਧਿਕਾਰ ਹੋਣ ਦੇ ਨਾਲ, ਪਾਰਟੀ ਰਾਜ ਪੱਧਰ ‘ਤੇ ਜਾਤੀ, ਧਾਰਮਿਕ ਅਤੇ ਖੇਤਰੀ ਸੰਤੁਲਨ ਬਣਾਈ ਰੱਖਣ ਦੇ ਯੋਗ ਹੋਵੇਗੀ। ਉਦਾਹਰਣ ਵਜੋਂ, ਜੇਕਰ ਕਿਸੇ ਜ਼ਿਲ੍ਹੇ ਦਾ ਵਿਧਾਇਕ ਜੱਟ ਸਿੱਖ ਭਾਈਚਾਰੇ ਨਾਲ ਸਬੰਧਤ ਹੈ, ਤਾਂ ਉੱਧਰ ਸ਼ਹਿਰੀ ਹਿੰਦੂ ਜਾਂ ਦਲਿਤ ਉਮੀਦਵਾਰ ਨੂੰ ਮੇਅਰ ਵਜੋਂ ਨਿਯੁਕਤ ਕਰਨ ਨਾਲ ਵੱਖ-ਵੱਖ ਭਾਈਚਾਰਿਆਂ ਦੀ ਪ੍ਰਤੀਨਿਧਤਾ ਯਕੀਨੀ ਹੋ ਸਕਦੀ ਹੈ। ਕੌਂਸਲਰਾਂ ਦੇ ਭਰੋਸੇ ‘ਤੇ ਚੋਣਾਂ ਹੋਣ ਤੇ ਅਜਿਹਾ ਸੰਤੁਲਨ ਬਣਾਈ ਰੱਖਣਾ ਮੁਸ਼ਕਲ ਹੋ ਜਾਂਦਾ ਹੈ।

ਸਥਾਨਕ ਆਗੂਆਂ ਅਤੇ ਵਿਧਾਇਕਾਂ ‘ਤੇ ਨਿਯੰਤਰਣ

ਅਕਸਰ, ਸਥਾਨਕ ਵਿਧਾਇਕਾਂ ਅਤੇ ਆਗੂਆਂ ਵਿੱਚ ਮੇਅਰ ਦੇ ਅਹੁਦੇ ਲਈ ਆਪਣੇ ਕੌਂਸਲਰਾਂ ਨੂੰ ਅੱਗੇ ਕਰਨ ਦੀ ਹੋੜ ਲੱਗ ਜਾਂਦੀ ਹੈ, ਜਿਸ ਨਾਲ ਧੜੇਬੰਦੀ ਵੱਧਦੀ ਹੈ। ਮੁੱਖ ਮੰਤਰੀ ਦੇ ਅੰਤਿਮ ਫੈਸਲੇ ਵਿੱਚ ਹੋਣ ਦੇ ਨਾਲ, ਸਥਾਨਕ ਆਗੂਆਂ ਨੂੰ ਪਾਰਟੀ ਲਾਈਨ ਦੀ ਪਾਲਣਾ ਕਰਨੀ ਹੁੰਦੀ ਹੈ। ਇਸ ਨਾਲ ਅੰਦਰੂਨੀ ਟਕਰਾਅ ਨੂੰ ਘੱਟ ਜਾਂਦਾ ਹੈ ਅਤੇ ਸੰਗਠਨਾਤਮਕ ਅਨੁਸ਼ਾਸਨ ਬਣਿਆ ਰਹਿੰਦਾ ਹੈ।

28 ਵਾਰਡਾਂ ਵਿੱਚ ਜਿੱਤ ਕੇ ਕਾਇਮ ਕੀਤਾ ਦਬਦਬਾ

ਦੂਜੇ ਪਾਸੇ, ਵਿਰੋਧੀ ਪਾਰਟੀਆਂ ਨੂੰ ਚੋਣਵੇਂ ਸ਼ਹਿਰਾਂ ਵਿੱਚ ਹੀ ਸਫਲਤਾ ਮਿਲੀ ਹੈ। ਕਪੂਰਥਲਾ ਨਗਰ ਨਿਗਮ ਵਿੱਚ ਕਾਂਗਰਸ ਨੇ 50 ਵਿੱਚੋਂ 31 ਵਾਰਡਾਂ ‘ਤੇ ਜਿੱਤ ਪ੍ਰਾਪਤ ਕਰਕੇ ਸਪੱਸ਼ਟ ਬਹੁਮਤ ਪ੍ਰਾਪਤ ਕੀਤਾ। ਇਸ ਦੌਰਾਨ, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਬੋਹਰ ਨਗਰ ਨਿਗਮ ਵਿੱਚ ਆਪਣਾ ਦਬਦਬਾ ਬਣਾ ਕੇ 28 ਵਾਰਡਾਂ ‘ਤੇ ਜਿੱਤ ਪ੍ਰਾਪਤ ਕੀਤੀ। ਪਠਾਨਕੋਟ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ, ਜਿਸਦੇ ਨਤੀਜੇ ਵੱਜੋਂ ਇੱਥੇ ਤ੍ਰਿਸ਼ੁੰਕ ਵਰਗ੍ਹੀ ਸਥਿਤੀ ਬਣੀ ਹੋਈ ਹੈ। ਹਾਲਾਂਕਿ, ਭਾਜਪਾ 22 ਵਾਰਡਾਂ ‘ਤੇ ਜਿੱਤ ਪ੍ਰਾਪਤ ਕਰਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...