ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੁੜ HC ਪਹੁੰਚਿਆ ਨਗਰ ਨਿਗਮ ਚੋਣ ਦਾ ਮਾਮਲਾ, ਸ਼ਡਿਊਲ ਜਾਰੀ ਕਰਨ ਦਾ ਸਮਾਂ ਹੋਇਆ ਪੂਰਾ

Municipal Corporation Elections: ਪਟੀਸ਼ਨਰ ਦੀ ਤਰਫੋਂ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ 22 ਨਵੰਬਰ ਨੂੰ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ।

ਮੁੜ HC ਪਹੁੰਚਿਆ ਨਗਰ ਨਿਗਮ ਚੋਣ ਦਾ ਮਾਮਲਾ, ਸ਼ਡਿਊਲ ਜਾਰੀ ਕਰਨ ਦਾ ਸਮਾਂ ਹੋਇਆ ਪੂਰਾ
ਪੰਜਾਬ-ਹਰਿਆਣਾ ਹਾਈਕੋਰਟ ਦੀ ਤਸਵੀਰ
Follow Us
tv9-punjabi
| Updated On: 28 Nov 2024 10:47 AM

Municipal Corporation Elections: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਇੱਕ ਵਾਰ ਮੁੜ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਰਾਜ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਸੁਪਰੀਮੋ ਵੱਲੋਂ ਦਿੱਤੇ ਫੈਸਲੇ ਅਨੁਸਾਰ ਸਮਾਂ ਮਿਆਦ 26 ਨਵੰਬਰ ਨੂੰ ਪੂਰੀ ਹੋ ਚੁੱਕੀ ਹੈ। ਅਜਿਹੇ ‘ਚ ਪਟੀਸ਼ਨਰ ਬੇਅੰਤ ਸਿੰਘ ਨੇ ਆਪਣੇ ਵਕੀਲ ਰਾਹੀਂ ਰਾਜ ਚੋਣ ਕਮਿਸ਼ਨ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਅੱਜ ਵੀਰਵਾਰ ਨੂੰ ਚੀਫ਼ ਜਸਟਿਸ ਦੇ ਬੈਂਚ ਅੱਗੇ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਰੱਖੀ ਗਈ ਹੈ।

ਪਟੀਸ਼ਨਰ ਦੀ ਤਰਫੋਂ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ 22 ਨਵੰਬਰ ਨੂੰ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਉਨ੍ਹਾਂ ਨੂੰ ਇਹ ਅਧਿਕਾਰ ਦਿੱਤਾ ਸੀ ਕਿ ਜੇਕਰ ਭਵਿੱਖ ‘ਚ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਮਲੇ ‘ਚ ਉਚਿਤ ਕਾਰਵਾਈ ਨਹੀਂ ਹੋ ਰਹੀ ਤਾਂ ਉਹ ਦੁਬਾਰਾ ਅਦਾਲਤ ‘ਚ ਆ ਸਕਦੇ ਹਨ।

ਸਰਕਾਰ ਨੇ ਕੀਤਾ ਦਾਅਵਾ

ਇਸ ਤੋਂ ਪਹਿਲਾਂ ਸਿਵਲ ਬਾਡੀ ਮੰਤਰੀ ਡਾ: ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਹੁਣ ਚੋਣਾਂ ਕਰਵਾਉਣ ਸਬੰਧੀ ਫੈਸਲਾ ਰਾਜ ਚੋਣ ਕਮਿਸ਼ਨ ਨੇ ਲੈਣਾ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਹੋਣਗੀਆਂ। ਨਗਰ ਨਿਗਮ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਦਸੰਬਰ ਦੇ ਅੰਤ ਤੱਕ ਚੋਣਾਂ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼ਹਿਰੀ ਖੇਤਰਾਂ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਪੁਰਾਣੀ ਵਾਰਡ ਵੰਡ ਅਨੁਸਾਰ ਚੋਣਾਂ ਕਰਵਾਈਆਂ ਜਾਣਗੀਆਂ। ਕਿਉਂਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਸੀ। ਇਸ ਸਬੰਧੀ ਆਦੇਸ਼ ਦਿੱਤੇ ਗਏ ਹਨ।

ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਗਿਆ ਮਾਮਲਾ

ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਲੰਬੀ ਲੜਾਈ ਹੋਈ। ਇਹ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਚਲੀ ਗਈ। ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ‘ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 6 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਉਸ ਹੁਕਮ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਇਹ ਵੀ ਕਿਹਾ ਗਿਆ ਕਿ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ 50,000 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ 21 ਨਵੰਬਰ ਨੂੰ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹਾਈ ਕੋਰਟ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ ਸੀ।

ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ...
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ...
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ...
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ...