AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਨਿਗਮ ਚੋਣਾਂ, ਰਾਜਪਾਲ ਨੇ ਜਾਰੀ ਕੀਤੇ ਹੁਕਮ; ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਨੇ 5 ਨਗਰ ਨਿਗਮ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਹੈ। ਲੋਕਲ ਬਾਡੀ ਵੱਲੋਂ ਜਾਰੀ ਪੱਤਰ ਮੁਤਾਬਕ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ।

ਪੰਜਾਬ 'ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਨਿਗਮ ਚੋਣਾਂ, ਰਾਜਪਾਲ ਨੇ ਜਾਰੀ ਕੀਤੇ ਹੁਕਮ; ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
abhishek-thakur
| Published: 12 Oct 2023 13:24 PM IST
Share
ਪੰਜਾਬ ਸਰਕਾਰ ਨੇ 5 ਨਗਰ ਨਿਗਮ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਹੈ। ਲੋਕਲ ਬਾਡੀ ਵੱਲੋਂ ਜਾਰੀ ਪੱਤਰ ਮੁਤਾਬਕ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਆਗਾਜ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨਿਗਮ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਇਹ ਪੱਤਰ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ।

ਚੋਣ ਕਮਿਸ਼ਨ ਨੂੰ ਪੱਤਰ ਲਿਖਿਆ

ਲੋਕਲ ਬਾਡੀਜ਼ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਹੁਣ ਲੋਕਲ ਬਾਡੀ ਨੇ ਵੀ ਚੋਣ ਕਮਿਸ਼ਨ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਹੈ। ਲੋਕਲ ਬਾਡੀ ਵੱਲੋਂ ਜਾਰੀ ਪੱਤਰ ਮੁਤਾਬਕ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ ਬਚਿਆ ਹੈ। ਅਸਲ ਵਿੱਚ ਇਹ ਚੋਣਾਂ ਜਨਵਰੀ 2023 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਤੋਂ ਲਟਕ ਰਹੀਆਂ ਹਨ, ਜਦੋਂ ਕਿ ਫਗਵਾੜਾ ਨੂੰ ਨਗਰ ਨਿਗਮ ਬਣਨ ਤੋਂ ਬਾਅਦ ਅਜੇ ਤੱਕ ਚੋਣਾਂ ਨਹੀਂ ਹੋਈਆਂ ਹਨ। ਵਾਰਡਬੰਦੀ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਇਹ ਚੋਣਾਂ ਲਗਾਤਾਰ ਲਟਕ ਰਹੀਆਂ ਸਨ। ਪੰਜਾਬ ਦੇ ਰਾਜਪਾਲ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 39 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ ਲਿਖਿਆ ਗਿਆ ਹੈ।

ਚੋਣ ਪੁਰਾਣੀ ਵਾਰਡਬੰਦੀ ਮੁਤਾਬਕ ਜਾਂ ਨਵੇਂ

ਇਸ ਗੱਲ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ ਕਿ ਇਹ ਨਗਰ ਨਿਗਮ ਚੋਣਾਂ ਪੁਰਾਣੀਆਂ ਵਾਰਡਬੰਦੀਆਂ ਮੁਤਾਬਕ ਹੀ ਹੋਣਗੀਆਂ ਜਾਂ ਨਵੀਆਂ। ਦਰਅਸਲ, ਵਾਰਡਬੰਦੀ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਨਵੀਂ ਵਾਰਡਬੰਦੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜੇਕਰ ਲੋਕਲ ਬਾਡੀ ਕੁਝ ਦਿਨਾਂ ਵਿੱਚ ਇਸ ਨੂੰ ਅੰਤਿਮ ਰੂਪ ਦੇ ਦਿੰਦੀ ਹੈ ਤਾਂ ਇਹ ਚੋਣਾਂ ਨਵੇਂ ਵਾਰਡਬੰਦੀ ਦੇ ਹਿਸਾਬ ਨਾਲ ਕਰਵਾਈਆਂ ਜਾਣਗੀਆਂ ਨਹੀਂ ਤਾਂ ਪੁਰਾਣੀ ਵਾਰਡਬੰਦੀ ਦੇ ਨਾਲ-ਨਾਲ ਇਨ੍ਹਾਂ ਨੂੰ ਵੀ ਲਾਗੂ ਕਰਨਾ ਪਵੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...