ਪੰਜਾਬ ‘ਚ ਨਗਰ ਕੌਂਸਲ-ਪੰਚਾਇਤੀ ਚੋਣਾਂ ਦਾ ਐਲਾਨ, 1 ਤੋਂ 15 ਨਵੰਬਰ ਤੱਕ ਹੋਣਗੀਆਂ ਚੋਣਾਂ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ। ਪੰਜਬ ਵਿੱਚ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਪੰਜਾਬ ਨਿਊਜ਼। ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।
1 ਤੋਂ 15 ਨਵੰਬਰ ਤੱਕ ਹੋਣਗੀਆਂ ਚੋਣਾਂ
ਦੱਸ ਦੇਈਏ ਕਿ ਕਪੂਰਥਲਾ ਦੇ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ, ਬਾਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਮੁੱਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੋਟ ਵਿੱਚ ਨਗਰ ਕੌਂਸਲ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐਸ.ਏ.ਐਸ.ਨਗਰ, ਪਟਿਆਲਾ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ