ਪੰਜਾਬ ‘ਚ ਨਸ਼ੇ ਨਾਲ ਹੋਣ ਵਾਲੀ ਹਰ ਮੌਤ ‘ਤੇ ਦਰਜ ਹੋਵੇਗਾ ਕਤਲ ਦਾ ਮਾਮਲਾ, ਨਸ਼ੇ ਦੇ ਨੈੱਟਵਰਕ ਨੂੰ ਤੋੜਨ ਦੀ ਮੁਹਿੰਮ
ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਲੱਗੀ ਹੋਈ ਹੈ ਜੋ ਲੋਕਾਂ ਨੂੰ ਘਰਾਂ, ਗਲੀਆਂ ਅਤੇ ਬਾਜ਼ਾਰਾਂ ਵਿੱਚ ਆਸਾਨੀ ਨਾਲ ਨਸ਼ਾ ਪਹੁੰਚਾ ਰਹੀ ਹੈ। ਪੁਲਿਸ ਟੀਮਾਂ ਨੂੰ ਅਜਿਹੇ ਨਸ਼ਾ ਤਸਕਰਾਂ ਦੀ ਪਹਿਚਾਣ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਦਵਾਈਆਂ ਦੀ ਆੜ 'ਚ ਹੋ ਰਹੇ ਨਸ਼ੇ ਦੇ ਕਾਰੋਬਾਰ 'ਤੇ ਸ਼ਿਕੰਜਾ ਕੱਸਿਆ ਜਾਵੇਗਾ।
ਨਸ਼ੇ ਦੀ ਡੋਜ਼ ਕਾਰਨ ਮੌਤ.
ਪੰਜਾਬ ‘ਚ ਹੁਣ ਨਸ਼ੇ ਕਾਰਨ ਹੋਣ ਵਾਲੀ ਹਰ ਮੌਤ ‘ਤੇ ਆਈਪੀਸੀ ਦੀ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਮੌਤ ਦੇ ਹਰ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ ਇਹ ਕਾਰਵਾਈ ਕੁਝ ਚੋਣਵੇਂ ਮਾਮਲਿਆਂ ਵਿੱਚ ਹੀ ਕੀਤੀ ਜਾਂਦੀ ਸੀ ਪਰ ਹੁਣ ਪੁਲਿਸ ਹਰ ਮਾਮਲੇ ਵਿੱਚ ਸਖ਼ਤੀ ਨਾਲ ਕੰਮ ਕਰੇਗੀ।


