ਪੰਜਾਬ ‘ਚ ਨਸ਼ੇ ਨਾਲ ਹੋਣ ਵਾਲੀ ਹਰ ਮੌਤ ‘ਤੇ ਦਰਜ ਹੋਵੇਗਾ ਕਤਲ ਦਾ ਮਾਮਲਾ, ਨਸ਼ੇ ਦੇ ਨੈੱਟਵਰਕ ਨੂੰ ਤੋੜਨ ਦੀ ਮੁਹਿੰਮ

Published: 

05 Sep 2023 12:55 PM

ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਲੱਗੀ ਹੋਈ ਹੈ ਜੋ ਲੋਕਾਂ ਨੂੰ ਘਰਾਂ, ਗਲੀਆਂ ਅਤੇ ਬਾਜ਼ਾਰਾਂ ਵਿੱਚ ਆਸਾਨੀ ਨਾਲ ਨਸ਼ਾ ਪਹੁੰਚਾ ਰਹੀ ਹੈ। ਪੁਲਿਸ ਟੀਮਾਂ ਨੂੰ ਅਜਿਹੇ ਨਸ਼ਾ ਤਸਕਰਾਂ ਦੀ ਪਹਿਚਾਣ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਦਵਾਈਆਂ ਦੀ ਆੜ 'ਚ ਹੋ ਰਹੇ ਨਸ਼ੇ ਦੇ ਕਾਰੋਬਾਰ 'ਤੇ ਸ਼ਿਕੰਜਾ ਕੱਸਿਆ ਜਾਵੇਗਾ।

ਪੰਜਾਬ ਚ ਨਸ਼ੇ ਨਾਲ ਹੋਣ ਵਾਲੀ ਹਰ ਮੌਤ ਤੇ ਦਰਜ ਹੋਵੇਗਾ ਕਤਲ ਦਾ ਮਾਮਲਾ, ਨਸ਼ੇ ਦੇ ਨੈੱਟਵਰਕ ਨੂੰ ਤੋੜਨ ਦੀ ਮੁਹਿੰਮ
Follow Us On

ਪੰਜਾਬ ‘ਚ ਹੁਣ ਨਸ਼ੇ ਕਾਰਨ ਹੋਣ ਵਾਲੀ ਹਰ ਮੌਤ ‘ਤੇ ਆਈਪੀਸੀ ਦੀ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਮੌਤ ਦੇ ਹਰ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ ਇਹ ਕਾਰਵਾਈ ਕੁਝ ਚੋਣਵੇਂ ਮਾਮਲਿਆਂ ਵਿੱਚ ਹੀ ਕੀਤੀ ਜਾਂਦੀ ਸੀ ਪਰ ਹੁਣ ਪੁਲਿਸ ਹਰ ਮਾਮਲੇ ਵਿੱਚ ਸਖ਼ਤੀ ਨਾਲ ਕੰਮ ਕਰੇਗੀ।

ਪੁਲਿਸ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਵਿੱਚ ਮਸ਼ਹੂਰ ਹਸਤੀਆਂ ਅਤੇ ਫਿਲਮੀ ਸਿਤਾਰੇ ਸ਼ਾਮਲ ਕੀਤੇ ਜਾਣਗੇ। ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਪਲੇਟਫਾਰਮਾਂ ਰਾਹੀਂ ਆਪਣੇ ਸੰਦੇਸ਼ਾਂ ਨੂੰ ਫੈਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਪੁਲਿਸ ਦਾ ਮੰਨਣਾ ਹੈ ਕਿ ਲੋਕ ਇਨ੍ਹਾਂ ਮਸ਼ਹੂਰ ਹਸਤੀਆਂ ਨੂੰ ਆਪਣਾ ਆਈਡਲ ਮੰਨਦੇ ਹਨ।

ਨਸ਼ਾ ਕਰਨ ਵਾਲੀਆਂ ਔਰਤਾਂ ‘ਤੇ ਰੱਖੀ ਜਾਵੇਗੀ ਨਜ਼ਰ

ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਲੱਗੀ ਹੋਈ ਹੈ ਜੋ ਲੋਕਾਂ ਨੂੰ ਘਰਾਂ, ਗਲੀਆਂ ਅਤੇ ਬਾਜ਼ਾਰਾਂ ਵਿੱਚ ਆਸਾਨੀ ਨਾਲ ਨਸ਼ਾ ਪਹੁੰਚਾ ਰਹੀਆਂ ਹਨ। ਪੁਲਿਸ ਟੀਮਾਂ ਨੂੰ ਅਜਿਹੇ ਨਸ਼ਾ ਤਸਕਰਾਂ ਦੀ ਪਹਿਚਾਣ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਦਵਾਈਆਂ ਦੀ ਆੜ ‘ਚ ਹੋ ਰਹੇ ਨਸ਼ੇ ਦੇ ਕਾਰੋਬਾਰ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਇਸ ਬਾਰੇ ਪੁਲਿਸ ਅਧਿਕਾਰੀਆਂ ਨੂੰ ਸਮਝਾ ਦਿੱਤਾ ਗਿਆ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਇਹ ਕਾਰਵਾਈ ਕਰਨੀ ਪਵੇਗੀ। ਨਸ਼ੇ ਵਿੱਚ ਸ਼ਾਮਲ ਔਰਤਾਂ ‘ਤੇ ਵੀ ਨਜ਼ਰ ਰੱਖੀ ਜਾਵੇਗੀ। ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕੀਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ

ਅਧਿਕਾਰੀਆਂ ਨੂੰ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਰਧਾਰਤ ਸਮੇਂ ਅੰਦਰ ਚਲਾਨ ਪੇਸ਼ ਕੀਤਾ ਜਾਵੇ।

ਪੁਲਿਸ ਚਲਾਏਗੀ ਜਾਗਰੂਕਤਾ ਮੁਹਿੰਮ

ਪੁਲਿਸ ਪਬਲਿਕ ਕਨੈਕਟ ਪ੍ਰੋਗਰਾਮ ਆਯੋਜਿਤ ਕਰੇਗੀ। ਇਸ ਵਿੱਚ ਸਾਰੀਆਂ ਰੇਂਜਾਂ ਦੇ ਅਧਿਕਾਰੀ, ਐਸਐਸਪੀ ਅਤੇ ਕਮਿਸ਼ਨਰ ਲੋਕਾਂ ਨਾਲ ਤਾਲਮੇਲ ਵਧਾਉਣਗੇ। ਸਾਰੀਆਂ ਗਲੀਆਂ ਅਤੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਰੈਲੀ, ਪੇਂਟਿੰਗ ਸਮੇਤ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣਗੇ। ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਪੁਲਿਸ ਨਸ਼ਾ ਵਿਰੋਧੀ ਕਮੇਟੀਆਂ ਨਾਲ ਤਾਲਮੇਲ ਕਰੇਗੀ।

Related Stories
Exit mobile version