AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ਦੀ ਮੁਟਿਆਰ ਦਾ ਇੰਗਲੈਂਡ ‘ਚ ਕਤਲ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Kirandeep Kaur England Murder: ਪੰਜਾਬ ਦੇ ਤਰਨਤਾਰਨ ਦੇ ਪਿੰਡ ਪਿੱਦੀ ਦੀ 24 ਸਾਲਾ ਕਿਰਨ ਦੀਪ ਕੌਰ ਦਾ ਇੰਗਲੈਂਡ ਵਿੱਚ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਪੂਰੇ ਪਿੰਡ ਅਤੇ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਸਮਾਜਿਕ ਸੰਗਠਨਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਕਿਰਨ ਦੀਪ ਕੌਰ ਦੀ ਲਾਸ਼ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ।

ਤਰਨਤਾਰਨ ਦੀ ਮੁਟਿਆਰ ਦਾ ਇੰਗਲੈਂਡ 'ਚ ਕਤਲ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਇੰਗਲੈਂਡ ‘ਚ ਪੰਜਾਬ ਦੀ ਧੀ ਦਾ ਕਤਲ
nishan-sahota-tarantaran
| Updated On: 15 Jul 2026 12:42 PM IST
Share

ਪੰਜਾਬ ਦੇ ਤਰਨਤਾਰਨ ਦੇ ਪਿੰਡ ਪਿੱਦੀ ਦੀ ਰਹਿਣ ਵਾਲੀ ਕਿਰਨ ਦੀਪ ਕੌਰ ਦਾ ਇੰਗਲੈਂਡ ਵਿੱਚ ਕਤਲ ਕਰ ਦਿੱਤਾ ਗਿਆ। ਜਿਸ ਦੀ ਉਮਰ 24 ਸਾਲ ਸੀ, ਉਸ ਦੇ ਪੇਟ ਵਿੱਚ ਪੰਜ ਵਾਰ ਚਾਕੂ ਮਾਰਿਆ ਗਿਆ ਸੀ। ਉਹ ਲਗਭਗ ਦੋ ਸਾਲ ਪਹਿਲਾਂ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀ ਵੀਜ਼ੇ ਤੇ ਇੰਗਲੈਂਡ ਗਈ ਸੀ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਸ ਨੂੰ ਵਰਕ ਪਰਮਿਟ ਮਿਲ ਗਿਆ ਅਤੇ ਉਹ ਉੱਥੇ ਕੰਮ ਕਰ ਰਹੀ ਸੀ।

ਨੌਜਵਾਨ ਕੁੜੀ ਦੇ ਕਤਲ ਤੋਂ ਬਾਅਦ, ਆਰੋਪੀ ਦਾ ਇੱਕ ਵੀਡੀਓ ਸਾਹਮਣੇ ਆਇਆ, ਜਿਸ ਵਿੱਚ ਉਹ ਚਾਕੂ ਲੈ ਕੇ ਜਾ ਰਿਹਾ ਸੀ। ਇਹ ਵੀਡੀਓ ਘਰ ਦੇ ਗੇਟ ਕੈਮਰੇ ਦੁਆਰਾ ਕੈਦ ਕੀਤਾ ਗਿਆ ਸੀ। ਕੁੜੀ ਦੇ ਮਾਪਿਆਂ ਨੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਸ ਨੂੰ ਇੰਗਲੈਂਡ ਭੇਜਣ ਲਈ ਆਪਣੀ ਜ਼ਮੀਨ ਵੀ ਵੇਚ ਦਿੱਤੀ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿੱਚ ਪੜ੍ਹਾਈ ਕਰੇਗੀ ਅਤੇ ਚੰਗੀ ਨੌਕਰੀ ਕਰੇਗੀ।

ਇਸ ਘਟਨਾ ਨੇ ਪਰਿਵਾਰ ਅਤੇ ਪੂਰੇ ਪਿੰਡ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ। ਬ੍ਰਿਟਿਸ਼ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਧੀ ਨੂੰ ਪੜ੍ਹਾਉਣ ਲਈ ਜ਼ਮੀਨ ਵੇਚ ਕੇ ਇੰਗਲੈਂਡ ਭੇਜਿਆ ਸੀ

ਨੌਜਵਾਨ ਕੁੜੀ ਦੀ ਪਛਾਣ ਕਿਰਨਦੀਪ ਕੌਰ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਉੱਚ ਸਿੱਖਿਆ ਲਈ ਸਟੂਡੈਂਟ ਵੀਜ਼ੇ ‘ਤੇ ਇੰਗਲੈਂਡ ਗਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲ ਗਿਆ ਸੀ ਅਤੇ ਉਹ ਉੱਥੇ ਨੌਕਰੀ ਕਰ ਰਹੀ ਸੀ। ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਧੀ ਦਾ ਭਵਿੱਖ ਸੰਵਾਰਨ ਲਈ ਪਰਿਵਾਰ ਨੇ ਆਪਣੀ ਜ਼ਮੀਨ ਤੱਕ ਵੇਚ ਦਿੱਤੀ ਸੀ।

ਕਮਰੇ ਵਿੱਚ ਸੌਂਦੇ ਸਮੇਂ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਐਤਵਾਰ ਸਵੇਰੇ ਕਿਰਨਦੀਪ ਆਪਣੇ ਕਮਰੇ ਵਿੱਚ ਸੁੱਤੀ ਹੋਈ ਸੀ। ਇਸ ਦੌਰਾਨ ਇੱਕ ਅਣਪਛਾਤਾ ਹਮਲਾਵਰ ਕਥਿਤ ਤੌਰ ‘ਤੇ ਕਮਰੇ ਵਿੱਚ ਦਾਖ਼ਲ ਹੋਇਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਤਾਬੜਤੋੜ ਹਮਲੇ ਕਰ ਦਿੱਤੇ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜੀ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿੱਚ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿੱਚ ਹੈ, ਜਦਕਿ ਪਿੰਡ ਵਿੱਚ ਵੀ ਸੋਗ ਦਾ ਮਾਹੌਲ ਹੈ।

ਪਾਰਥਿਵ ਸਰੀਰ ਭਾਰਤ ਲਿਆਉਣ ਦੀ ਕੀਤੀ ਅਪੀਲ

ਪਿਤਾ ਸੁਖਦੇਵ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਪਾਰਥਿਵ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪੈਤ੍ਰਿਕ ਪਿੰਡ ਵਿੱਚ ਕੀਤਾ ਜਾ ਸਕੇ। ਪਰਿਵਾਰ ਨੇ ਇਸ ਸਬੰਧੀ ਪ੍ਰਸ਼ਾਸਨ ਤੋਂ ਵੀ ਮਦਦ ਦੀ ਮੰਗ ਕੀਤੀ ਹੈ।

ਮੁਲਜ਼ਮ ਦੀ ਗ੍ਰਿਫ਼ਤਾਰੀ ਦਾ ਇੰਤਜ਼ਾਰ

ਬ੍ਰਿਟੇਨ ਦੀ ਪੁਲਿਸ ਇਸ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹਮਲਾਵਰ ਦੀ ਭਾਲ ਵਿੱਚ ਜੁਟੀ ਹੋਈ ਹੈ। ਉੱਧਰ, ਪਿੰਡ ਵਾਸੀਆਂ ਨੇ ਵੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...