ਲੁਧਿਆਣਾ ‘ਚ ਢਹਿ ਬਹੁ-ਮੰਜਿਲਾ ਫੈਕਟਰੀ ਇਮਾਰਤ, ਕਈ ਲੋਕਾਂ ਦੇ ਦਬਣ ਦਾ ਖ਼ਦਸ਼ਾ
ਜਾਣਕਾਰੀ ਅਨੁਸਾਰ ਇਮਾਰਤ ਦੇ ਹੇਠਾਂ 4 ਤੋਂ 5 ਲੋਕ ਫਸੇ ਹੋਏ ਹਨ। ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਫੋਕਲ ਪੁਆਇੰਟ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਚੱਲ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਮੇਂ ਬਚਾਅ ਕਾਰਜ ਜਾਰੀ ਹੈ। ਇਮਾਰਤ ਦੇ ਹੇਠਾਂ ਚਾਰ ਤੋਂ 5 ਲੋਕਾਂ ਦੇ ਦੱਬੇ ਹੋਣ ਦਾ ਅਨੁਮਾਨ ਹੈ। ਇਹ ਇਮਾਰਤ ਫੇਜ਼ 8 'ਚ ਹੈ।

Ludhiana Multi-storey building collapse: ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਅੱਜ ਇੱਕ ਬਹੁ-ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਮਾਰਤ ਦੇ ਢਹਿ ਜਾਣ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ। ਜਾਣਕਾਰੀ ਅਨੁਸਾਰ ਇਮਾਰਤ ਦੇ ਹੇਠਾਂ 4 ਤੋਂ 5 ਲੋਕ ਫਸੇ ਹੋਏ ਹਨ। ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਫੋਕਲ ਪੁਆਇੰਟ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਬਚਾਅ ਕਾਰਜ ਚੱਲ ਰਹੀ ਹੈ।
ਡੀਸੀ ਜਤਿੰਦਰ ਜੋਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਲੀ ਟਾਈਮ ਫੈਕਟਰੀ ਦੇ ਵਿੱਚ ਦੇਰ ਸ਼ਾਮ ਬਿਲਡਿੰਗ ਦੀ ਰਿਪੇਅਰ ਸਮੇਂ ਹਾਦਸਾ ਹੋਇਆ ਹੈ। ਇਸ ਫੈਕਟਰੀ ‘ਚ 12 ਦੇ ਕਰੀਬ ਲੋਕ ਕੰਮ ਕਰਦੇ ਹਨ। ਇਸ ਵਿੱਚ 5 ਤੋਂ 6 ਦੇ ਕਰੀਬ ਲੋਕਾਂ ਨੂੰ ਰੈਸਕਿਊ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਜਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
6 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ
ਉਨ੍ਹਾਂ ਦੱਸਿਆ ਹੈ ਕਿ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ 6 ਲੋਕ ਹਾਲੇ ਵੀ ਫਸੇ ਹੋਏ ਹਨ। ਇਨ੍ਹਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਜਾਰੀ ਹੈ। ਉਹਨਾਂ ਕਿਹਾ ਕਿ ਜੋ ਵੀ ਇਹ ਹਾਦਸਾ ਹੋਇਆ ਹੈ, ਇਸ ਦੇ ਕਾਰਨਾ ਨੂੰ ਲੈ ਕੇ ਐਸਡੀਐਮ ਨੂੰ ਜਾਂਚ ਰਿਪੋਰਟ ਸੌਂਪ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਇਸ ਦੀ ਜਾਂਚ ਕੀਤੀ ਜਾਵੇਗੀ।
CM ਮਾਨ ਨੇ ਜਤਾਇਆ ਦੁੱਖ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਹਾਦਸੇ ‘ਤੇ ਦੁਖ ਜਾਹਿਰ ਕੀਤਾ। ਸੀਐਮ ਨੇ ਪ੍ਰਸਾਸ਼ਨ ਨੂੰ ਤੁਰੰਤ ਹਾਲਾਤ ਦਾ ਜਾਇਜ਼ਾ ਲੈਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਬਚਾਅ ਟੀਮਾਂ ਵੱਲੋਂ ਰਾਹਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਲੁਧਿਆਣਾ ਵਿਖੇ ਇੱਕ ਫੈਕਟਰੀ ਦੀ ਇਮਾਰਤ ਡਿੱਗਣ ਦੀ ਖਬਰ ਮਿਲੀ ਹੈ। ਮੈਂ ਪ੍ਰਸਾਸ਼ਨ ਨੂੰ ਤੁਰੰਤ ਹਾਲਾਤ ਦਾ ਜਾਇਜ਼ਾ ਲੈਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਬਚਾਅ ਟੀਮਾਂ ਪਹੁੰਚ ਗਈਆਂ ਹਨ ਅਤੇ ਉਹਨਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮਲ਼ਵੇ ਹੇਠ ਦੱਬੇ ਕਰਮਚਾਰੀਆਂ ਦੇ ਜਲਦ ਸੁਰੱਖਿਅਤ ਬਾਹਰ ਆਉਣ ਅਤੇ ਤੰਦਰੁਸਤ ਹੋਣ ਦੀ ਕਾਮਨਾਂ ਕਰਦਾ ਹਾਂ।
ਇਹ ਵੀ ਪੜ੍ਹੋ
— Bhagwant Mann (@BhagwantMann) March 8, 2025
ਕੈਬਨਟ ਮੰਤਰੀ ਹਰਦੀਪ ਮੁੰਡੀਆਂ ਨੇ ਵੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦੇ ਘਰ ਦੇ ਸਾਹਮਣੇ ਵਾਲੀ ਗਲੀ ਵਿੱਚ ਫੈਕਟਰੀ ਹੈ, ਜਿੱਥੇ ਹਾਦਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਹਨ। ਉਹਨਾਂ ਕਿਹਾ ਕਿ ਰੈਸਕਿਊ ਆਪਰੇਸ਼ਨ ਜਾਰੀ ਹੈ, ਫਿਲਹਾਲ 12 ਲੋਕ ਇਸ ਫੈਕਟਰੀ ਦੇ ਵਿੱਚ ਕੰਮ ਸਕਦੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪਤਾ ਲਿਆ ਹੈ ਕਿ ਛੇ ਲੋਕ ਹਾਲੇ ਤੱਕ ਫੈਕਟਰੀ ਦੀ ਛੱਤ ਡਿੱਗਣ ਕਾਰਨ ਹੇਠਾਂ ਫਸੇ ਹੋਏ ਹਨ।