ਹੋਲੇ-ਮਹੱਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ; ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਨੋਖੀ ਪਰੰਪਰਾ ਕਾਇਮ

Updated On: 

04 Mar 2026 13:34 PM IST

ਇਸ ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ, ਸਗੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ 'ਚ ਪੰਥਕ ਰਿਵਾਇਤ ਅਨੁਸਾਰ ਜਥੇਬੰਦੀਆਂ ਸ਼ਾਮਲ ਹੁੰਦੀਆਂ ਹਨ। ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਿਰਕਤ ਕਰਦੇ ਹੋਏ ਖਾਲਸਾਈ ਰੂਹਾਨੀਅਤ ਤੇ ਬਹਾਦਰੀ ਦੀ ਪਰੰਪਰਾ ਨੂੰ ਨਮਨ ਕੀਤਾ।

ਹੋਲੇ-ਮਹੱਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ; ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਨੋਖੀ ਪਰੰਪਰਾ ਕਾਇਮ
Follow Us On

ਅੰਮ੍ਰਿਤਸਰ ”ਚ ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦੇ ਪਾਵਨ ਅਵਸਰ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਬੰਧਕਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪੂਰਨ ਗੁਰੂ ਮਰਿਆਦਾ ਅਨੁਸਾਰ ਅਰਦਾਸ ਉਪਰੰਤ, ਰਵਾਨਾ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਬੁਰਜ ਬਾਬਾ ਫੂਲਾ ‘ਚੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ।

ਇਸ ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ, ਸਗੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ‘ਚ ਪੰਥਕ ਰਿਵਾਇਤ ਅਨੁਸਾਰ ਜਥੇਬੰਦੀਆਂ ਸ਼ਾਮਲ ਹੁੰਦੀਆਂ ਹਨ। ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਨਗਰ ਕੀਰਤਨ ‘ਚ ਸ਼ਿਰਕਤ ਕਰਦੇ ਹੋਏ ਖਾਲਸਾਈ ਰੂਹਾਨੀਅਤ ਤੇ ਬਹਾਦਰੀ ਦੀ ਪਰੰਪਰਾ ਨੂੰ ਨਮਨ ਕੀਤਾ।

ਦੱਸਣਯੋਗ ਹੈ ਕਿ ਜਿੱਥੇ ਇੱਕ ਪਾਸੇ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ, ਉੱਥੇ ਅੰਮ੍ਰਿਤਸਰ ‘ਚ ਇਹ ਨਗਰ ਕੀਰਤਨ ਖਾਸ ਮਹੱਤਵ ਰੱਖਦਾ ਹੈ। ਇਤਿਹਾਸਕ ਤੌਰ ਤੇ ਇਹ ਸੁਰਮਈ ਨਿਸ਼ਾਨ ਸਾਹਿਬ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਾਬਾ ਰਾਮ ਸਿੰਘ ਜੀ ਨੂੰ ਭੇਟ ਕੀਤਾ ਗਿਆ ਸੀ। ਇਹ ਪਰੰਪਰਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਲਗਾਤਾਰ ਚੱਲੀ ਆ ਰਹੀ ਹੈ, ਜੋ ਅੱਜ ਵੀ ਪੰਥਕ ਸ਼ਾਨ ਤੇ ਖਾਲਸਾਈ ਵਿਰਾਸਤ ਦਾ ਪ੍ਰਤੀਕ ਬਣੀ ਹੋਈ ਹੈ।
Follow Us