ਚੋਣ ਕਮਿਸ਼ਨ ਨੂੰ ਮਿਲੇ ਪ੍ਰਤਾਪ ਬਾਜਵਾ, ਕਿਹਾ-ਉਮੀਦਵਾਰਾਂ ਨੂੰ ਭਰਨ ਨਹੀਂ ਦਿੱਤੀ ਗਈ ਨਾਮਜ਼ਦਗੀ

Updated On: 

16 Dec 2024 15:48 PM

ਬਾਜਵਾ ਨੇ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ। ਉਮੀਦਵਾਰਾਂ ਦੇ ਕਾਗਜ਼ ਪਾੜ ਦਿੱਤੇ ਗਏ। ਨਾਮਜ਼ਦਗੀ ਦਫ਼ਤਰ ਦੇ ਬਾਹਰ ਉਮੀਦਵਾਰ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਹੋਈਆਂ ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 60-60 ਉਮੀਦਵਾਰ ਜਿੱਤੇ ਸਨ ਪਰ ਇਸ ਵਾਰ ਜ਼ਿਆਦਾਤਰ ਉਮੀਦਵਾਰਾਂ ਦੇ ਫਾਰਮ ਹੀ ਨਹੀਂ ਭਰੇ ਗਏ।

ਚੋਣ ਕਮਿਸ਼ਨ ਨੂੰ ਮਿਲੇ ਪ੍ਰਤਾਪ ਬਾਜਵਾ, ਕਿਹਾ-ਉਮੀਦਵਾਰਾਂ ਨੂੰ ਭਰਨ ਨਹੀਂ ਦਿੱਤੀ ਗਈ ਨਾਮਜ਼ਦਗੀ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਬਾਜਵਾ

Follow Us On

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸ ਦੇ ਇੱਕ ਵਫ਼ਦ ਨੇ ਰਾਜ ਚੋਣ ਕਮਿਸ਼ਨਰ ਰਾਜ ਕੁਮਾਰ ਚੌਧਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਉਨ੍ਹਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਚੋਣਾਂ ‘ਚ ਗੁੰਡਾਗਰਦੀ ਦਾ ਇਲਜ਼ਮ ਲਗਾਇਆ ਹੈ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਪੁਲਿਸ ਸਰਕਾਰ ਦੀਆਂ ਹਦਾਇਤਾਂ ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੇ ਉਮੀਦਵਾਰਾਂ ‘ਤੇ ਹਮਲਾ ਕੀਤਾ ਗਿਆ। ਉਹਨਾਂ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ।

33 ਉਮੀਦਵਾਰਾਂ ਨੇ ਹੀ ਭਰੀ ਨਾਮਜ਼ਦਗੀ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਸਿਰਫ਼ 33 ਕਾਂਗਰਸੀ ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕੇ ਹਨ। ਜਦੋਂ ਕਿ ਪੰਜ ਸਾਲ ਪਹਿਲਾਂ ਹੋਈਆਂ ਚੋਣਾਂ ਵਿੱਚ ਕਾਂਗਰਸ ਕੋਲ 60 ਸੀਟਾਂ ਤੇ ਕੌਂਸਲਰ ਸਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਗਏ ਹਨ। ਹੁਣ ਉਹ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ।

ਨਹੀਂ ਭਰਨ ਦਿੱਤੀਆਂ ਗਈਆਂ ਨਾਮਜ਼ਦਗੀਆਂ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ। ਉਮੀਦਵਾਰਾਂ ਦੇ ਕਾਗਜ਼ ਪਾੜ ਦਿੱਤੇ ਗਏ। ਨਾਮਜ਼ਦਗੀ ਦਫ਼ਤਰ ਦੇ ਬਾਹਰ ਉਮੀਦਵਾਰ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਹੋਈਆਂ ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 60-60 ਉਮੀਦਵਾਰ ਜਿੱਤੇ ਸਨ ਪਰ ਇਸ ਵਾਰ ਜ਼ਿਆਦਾਤਰ ਉਮੀਦਵਾਰਾਂ ਦੇ ਫਾਰਮ ਹੀ ਨਹੀਂ ਭਰੇ ਗਏ।

ਸਿਰਫ਼ 33 ਉਮੀਦਵਾਰ ਹੀ ਚੋਣ ਲੜ ਰਹੇ ਹਨ। 27 ਦੇ ਪਰਚੇ ਰੱਦ ਕਰ ਦਿੱਤੇ ਗਏ ਹਨ। ਇਹ ਬਹੁਤ ਮਾੜੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਉਮੀਦਵਾਰਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਯਕੀਨੀ ਬਣਾਉਣਗੇ।

ਹਾਈਕੋਰਟ ਦੇ ਹੁਕਮਾਂ ‘ਤੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

ਬਾਜਵਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ ਹਾਂ। ਹਾਈ ਕੋਰਟ ਨੇ ਇਹ ਮਾਮਲਾ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਆਪਣਾ ਪੱਖ ਪੇਸ਼ ਕਰੋ। ਜਦੋਂ ਕਿ ਉਹਨਾਂ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੁਝ ਸਮੇਂ ‘ਚ ਫੈਸਲਾ ਆਉਣ ਵਾਲਾ ਹੈ।

ਇਸ ਦੌਰਾਨ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਅੱਜ ਸ਼ਾਮ ਨੂੰ ਸੁਪਰੀਮ ਕੋਰਟ ਦੇ ਵਕੀਲ ਨੂੰ ਮਿਲਣ ਜਾ ਰਹੇ ਹਨ। ਇਸ ਤਰ੍ਹਾਂ ਦਾ ਧੱਕਾ ਅਤੇ ਧੱਕਾ-ਮੁੱਕੀ ਉਚਿਤ ਨਹੀਂ ਹੈ। ਅਸੀਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਲੈ ਕੇ ਜਾ ਰਹੇ ਹਾਂ। ਇਸੇ ਤਰ੍ਹਾਂ ਦੇਵੀਗੜ੍ਹ ਅਤੇ ਸਨੌਰ ਵਿੱਚ ਵੀ ਸਰਬਸੰਮਤੀ ਦਿਖਾਈ ਜਾ ਰਹੀ ਹੈ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਿਹੋ ਜਿਹੀ ਰਾਜਨੀਤੀ ਕਰ ਰਹੇ ਹਨ? ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਵੀ ਹੰਗਾਮਾ ਹੋਇਆ ਸੀ।

Exit mobile version