ਨਕੋਦਰ 1986 ਗੋਲੀਕਾਂਡ ਮਾਮਲੇ ਦੀ ਜਾਂਚ ਤੇਜ਼, ਦੋ ਸਾਬਕਾ ਆਈਏਐਸ ਅਧਿਕਾਰੀਆਂ ਦੇ ਬਿਆਨ ਦਰਜ
ਨਕੋਦਰ ਗੋਲੀਬਾਰੀ ਦੀ ਘਟਨਾ ਸਮੇਂ ਦਰਬਾਰਾ ਸਿੰਘ ਗੁਰੂ ਜਲੰਧਰ ਦੇ ਡਿਪਟੀ ਕਮਿਸ਼ਨਰ (ਡੀਸੀ) ਸਨ। ਉਨ੍ਹਾਂ ਨੇ ਬਾਅਦ 'ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਈ। ਨਿੱਝਰ ਨੇ ਕਿਹਾ ਕਿ ਨਕੋਦਰ ਗੋਲੀਬਾਰੀ ਦੀ ਘਟਨਾ ਬਾਰੇ ਸਾਰੇ ਪਹਿਲੂਆਂ ਦੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਜਲਦੀ ਹੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਜਲੰਧਰ ਦੇ ਨਕੋਦਰ ਹਲਕੇ ‘ਚ 1986 ‘ਚ ਹੋਈ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਦੀ ਮੀਟਿੰਗ ਦੌਰਾਨ ਅੱਜ ਦੋ ਸਾਬਕਾ ਆਈਏਐਸ ਅਧਿਕਾਰੀ ਸੁਣਵਾਈ ਲਈ ਪੇਸ਼ ਹੋਏ। ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਝਰ ਅਨੁਸਾਰ, ਸਾਬਕਾ ਮੁੱਖ ਸਕੱਤਰ ਰਮੇਸ਼ ਇੰਦਰ ਸਿੰਘ ਤੇ ਦਰਬਾਰਾ ਸਿੰਘ ਗੁਰੂ ਨੂੰ ਮਾਮਲੇ ‘ਚ ਸਹਾਇਤਾ ਲਈ ਬੁਲਾਇਆ ਗਿਆ ਸੀ, ਕਿਉਂਕਿ ਇੰਨੀ ਪੁਰਾਣੀ ਘਟਨਾ ਹੋਣ ਕਾਰਨ ਪੂਰਾ ਰਿਕਾਰਡ ਉਪਲਬਧ ਨਹੀਂ ਸੀ। ਇਨ੍ਹਾਂ ਸਾਬਕਾ ਅਧਿਕਾਰੀਆਂ ਨੇ ਆਪਣੇ ਬਿਆਨ ਦਰਜ ਕਰਵਾਏ। ਉਨ੍ਹਾਂ ਨੇ ਪੂਰਾ ਸਹਿਯੋਗ ਦਿੱਤਾ ਅਤੇ ਸਵਾਲਾਂ ਦੇ ਜਵਾਬ ਖੁੱਲ੍ਹ ਕੇ ਦਿੱਤੇ।
ਨਕੋਦਰ ਗੋਲੀਬਾਰੀ ਦੀ ਘਟਨਾ ਸਮੇਂ ਦਰਬਾਰਾ ਸਿੰਘ ਗੁਰੂ ਜਲੰਧਰ ਦੇ ਡਿਪਟੀ ਕਮਿਸ਼ਨਰ (ਡੀਸੀ) ਸਨ। ਉਨ੍ਹਾਂ ਨੇ ਬਾਅਦ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਈ। ਨਿੱਝਰ ਨੇ ਕਿਹਾ ਕਿ ਨਕੋਦਰ ਗੋਲੀਬਾਰੀ ਦੀ ਘਟਨਾ ਬਾਰੇ ਸਾਰੇ ਪਹਿਲੂਆਂ ਦੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਜਲਦੀ ਹੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਨਕੋਦਰ ਘਟਨਾ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰਦੇ ਹੋਏ ਪੁਲਿਸ ਗੋਲੀਬਾਰੀ ‘ਚ ਚਾਰ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ।
ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨਾਲ ਮਲੇਰਕੋਟਲਾ ਦੇ ਐਸਐਸਪੀ ਗੁਰਮੀਤ ਸਿੰਘ, ਅੰਮ੍ਰਿਤਸਰ ਦੇ ਏਡੀਸੀਪੀ ਹਰਪਾਲ ਸਿੰਘ ਤੇ ਸੰਗਰੂਰ (ਦਿਹਾਤੀ) ਦੇ ਡੀਐਸਪੀ ਦਲਜੀਤ ਸਿੰਘ ਸ਼ਾਮਲ ਹਨ। ਬੇਅਦਬੀ ਦੇ ਲੰਬਿਤ ਮਾਮਲਿਆਂ ਦੇ ਹੱਲ ਨੂੰ ਤੇਜ਼ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ‘ਚ ਤੇਜ਼ੀ ਲਿਆਉਣ ਲਈ ਇੱਕ ਨਵੀਂ SIT ਦਾ ਗਠਨ ਕੀਤਾ ਹੈ। ਇਸ ਤੋਂ ਪਹਿਲਾਂ, ਬਹਿਬਲ ਕਲਾਂ ਗੋਲੀਬਾਰੀ ਘਟਨਾ ਸੰਬੰਧੀ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦੀ ਰਿਕਾਰਡਿੰਗ ਤੋਂ ਬਾਅਦ, ਬਰਗਾੜੀ ਬੇਅਦਬੀ ਦੇ ਸਮੇਂ ਤਾਇਨਾਤ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਤੇ ਭਾਜਪਾ ਨੇਤਾ ਵਿਜੇ ਸਾਂਪਲਾ ਤੋਂ ਵੀ ਪੁੱਛਗਿੱਛ ਸ਼ੁਰੂ ਹੋ ਗਈ ਹੈ।
